ਤਰਨ ਤਾਰਨ 31 ਦਸੰਬਰ
ਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਬਿਜਨੈਸ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਉਨ੍ਹਾਂ ਨੇ ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵੀ ਫੂਡ ਸੇਫਟੀ ਦਾ ਰਜ਼ਿਸਟ੍ਰੇਸ਼ਨ ਕਰਵਾਉਣ ਲਈ ਹਦਾਇਤ ਦਿੱਤੀ।
ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ ਸੁਖਬੀਰ ਕੌਰ (ਕਨਵੀਨਰ) ਨੇ ਸਾਰੇ ਮੈਂਬਰਾਂ ਨੂੰ ਨਵੰਬਰ ਮਹੀਨੇ ਵਿੱਚ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ । ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲਾਂ ਨਾਲ ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਨੂੰ ਫੂਡ ਸੇਫਟੀ ਦੀਆਂ ਹਦਾਇਤਾਂ ਅਨੁਸਾਰ ਬਣਾਇਆ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਫੂਡ ਸੇਫਟੀ ਟੀਮ ਨੂੰ ਹਦਾਇਤ ਕੀਤੀ ਕਿ ਰੇਹੜੀ ਵਾਲਿਆ ਦੀ ਚੈਕਿੰਗ ਕਰਨ ਅਤੇ ਸਾਫ-ਸਫਾਈ ਦੀ ਟੇ੍ਰਨਿੰਗ ਦਿੱਤੀ ਜਾਵੇ। ਜਿਸ ਬਾਰੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ (ਕਨਵੀਨਰ) ਨੇ ਸਾਰੇ ਮੈਂਬਰਾਂ ਨੂੰ ਦੱਸਦਿਆ ਹੋਇਆ ਕਿਹਾ ਕਿ ਉਹਨਾਂ ਦੀ 02 ਬੈਚਾਂ ਦੀਆਂ ਟੇ੍ਰਨਿੰਗਾਂ ਹੋ ਚੁੱਕੀਆਂ ਹਨ ਅਤੇ ਅੱਗੇ ਵੀ ਕਰਵਾਈਆ ਜਾਣਗੀਆਂ।
ਫੂਡ ਸੇਫਟੀ ਆੱਨ ਵੀਲਜ਼ ਵੈੱਨ ਬਾਰੇ ਜਾਣਕਾਰੀ ਦਿੰਦਿਆ ਹੋਇਆ ਡਾ. ਸੁਖਬੀਰ ਕੌਰ ਨੇ ਕਿਹਾ ਕਿ ਜਨਵਰੀ 2024 ਤੋਂ ਤਰਨ ਤਾਰਨ ਦੀ ਫੂਡ ਸੇਫ਼ਟੀ ਆੱਨ ਵੀਲਸ ਉਪਰੇਸ਼ਨਲ ਹੋ ਗਈ ਹੈ ਅਤੇ ਉਹ ਵੱਖ-ਵੱਖ ਪਿੰਡਾਂ ਵਿੱਚ ਅਤੇ ਸਕੂਲਾਂ ਵਿੱਚ ਅਵੇਰਨੈਸ ਟੈਸਟਿੰਗ ਅਤੇ ਟਰੇਨਿੰਗ ਦਾ ਕੰਮ ਕਰ ਰਹੀ ਹੈ। ਨਾਲ ਹੀ ਇਹ ਅਪੀਲ ਕੀਤੀ ਕਿ ਸਭ ਮੈਬਰਾਨ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਭ ਲੈਣ ਬਾਰੇ ਦੱਸਣ ( ਮੋਬਾਇਲ ਨੰ. 8360237546 ਇਸ ਸੰਬੰਧੀ ਰਾਬਤਾ ਕੀਤਾ ਜਾਂ ਸਕਦਾ ਹੈ)। ਇਸ ਤੋਂ ਇਲਾਵਾ ਮੀਟਿੰਗ ਵਿੱਚ ਆਏ ਹਲਵਾਈ ਯੂਨੀਅਰ ਦੇ ਨੁਮਾਇੰਦੀਆਂ ਨੂੰ ਹਦਾਇਤ ਕੀਤੀ ਗਈ ਕਿ ਖਾਣ ਪੀਣ ਵਾਲੀਆਂ ਵਸਤੂਆਂ ਨੂੰ ਫਰਾਈ ਕਰਨ ਵਾਲੇ ਤੇਲ ਨੂੰ ਵਾਰ ਵਾਰ ਫਰਾਈ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਇਸ ਵਿੱਚ ਟਰਾਸਫੇਟਸ ਬਣਦੇ ਹਨ ਜਿਹੜੇ ਕਿ ਸਿਹਤ ਵਾਸਤੇ ਹਾਨੀਕਾਰਕ ਹਨ ਅਤੇ ਨਾਲ ਹੀ ਕਿਹਾ ਕਿ ਰੀਪਰਪਸ ਯੂਜਡ ਕੁਕਿੰਗ ਉਇਲ ਮੁਹਿੰਮ (RUCO) ਦੇ ਤਹਿਤ ਵਧੇ ਹੋਏ ਤੇਲ ਨੂੰ ਬਾਇਉਡੀਜ਼ਲ ਬਣਾਉਣ ਵਾਸਤੇ ਦੇ ਦਿੱਤਾ ਜਾਵੇ।