Tuesday, March 10
Shadow

10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ 21 ਜੂਨ ਨੂੰ

ਬਠਿੰਡਾ, 20 ਜੂਨ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਆਯੂਰਵੈਦਿਕ ਤੇ ਯੂਨਾਨੀ ਅਫਸਰ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ 21 ਜੂਨ 2024 ਨੂੰ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਲੱਗ ਰਹੇ ਇਸ ਅੰਤਰ ਰਾਸ਼ਟਰੀ ਯੋਗ ਦਿਵਸ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਨਿਰੋਗ ਜੀਵਨ ਅਪਣਾਉਣ ਲਈ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾਕਟਰ ਬਲਦੇਵ ਰਾਜ ਬਾਂਸਲ ਨੇ ਦੱਸਿਆ ਕਿ ਇਹ 10ਵਾਂ ਅੰਤਰ ਰਾਸ਼ਟਰੀ ਯੋਗ ਦਿਵਸ ਸਵੇਰੇ 6:30 ਤੋਂ ਸਵੇਰੇ 7:30 ਵਜੇ ਤੱਕ ਸਥਾਨਕ ਸਰਕਾਰੀ ਕਾਲਜ ਰਜਿੰਦਰਾ ਕਾਲਜ ਵਿਖੇ ਮਨਾਇਆ ਜਾਵੇਗਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੰਤਰ-ਰਾਸ਼ਟਰੀ ਯੋਗ ਦਿਵਸ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੰਦੀਪ ਸਿੰਘ ਤੇ ਡਾ. ਅਨੁਰਾਗ ਗਿਰਧਰ ਨੇ ਦੱਸਿਆ ਕਿ ਯੋਗ ਦਿਵਸ ਮੌਕੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਐਨਸੀਸੀ ਤੇ ਐਨਜੀਓਜ਼ ਆਦਿ 1500 ਦੇ ਕਰੀਬ ਵਿਅਕਤੀਆਂ ਵਲੋਂ ਭਾਗ ਲਿਆ ਜਾਵੇਗਾ।

Leave a Reply

Your email address will not be published. Required fields are marked *