Thursday, March 12
Shadow

14ਵਾਂ ਸੁਵਿਧਾ ਕੈਂਪ ਪਿੰਡ ਢਿੱਲਵਾਂ ਖੁਰਦ ਵਿਖੇ 6 ਸਤੰਬਰ ਨੂੰ – ਵਿਨੀਤ ਕੁਮਾਰ

 

ਫਰੀਦਕੋਟ 4 ਸਤੰਬਰ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਮਿਤੀ 6 ਸਤੰਬਰ ਨੂੰ ਸਵੇਰੇ 09.30 ਵਜੇ ਡੇਰਾ ਬਾਬਾ ਸਰੂਪ ਦਾਸ ਜੀ ਪਿੰਡ ਢਿੱਲਵਾਂ ਖੁਰਦ ਵਿਖੇ 14ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ।

 

 ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਪਿੰਡ ਢਿੱਲਵਾਂ ਖੁਰਦ, ਜੰਡਵਾਲਾ, ਜਨੇਰੀਆਂ, ਸਾਧੂਵਾਲਾ, ਝੋਟੀਵਾਲਾ ਅਤੇ ਡੋਡ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ, ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।

 

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *