Wednesday, October 14
Shadow

ਗੈਂਗਸਟਰਾਂ ‘ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਚੰਡੀਗੜ੍ਹ, 14 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 267ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 522 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 267ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 232 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 78,413 ਹੋ ਗਈ ਹੈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 592ਵੇਂ ਦਿਨ ਵੀ ਜਾਰੀ ਰੱਖਦਿਆਂ 142 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.6 ਕਿਲੋ ਹੈਰੋਇਨ, 254 ਨਸ਼ੀਲੀਆਂ ਗੋਲੀਆਂ ਅਤੇ 2300 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 592 ਦਿਨਾਂ ਵਿੱਚ 85,226 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *