Wednesday, August 19
Shadow

ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਮਈ 2024 (         )- ਜਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖਰੀਦ ਪੂਰੇ ਜੋਰਾਂ  ਨਾਲ ਚੱਲ ਰਹੀ ਹੈ ਜਿਲਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਹੀਂ ਆ ਰਹੀ ਅਤੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਮੰਡੀਆਂ ਵਿੱਚ ਪੂਰੇ ਇੰਤਜਾਮ ਕੀਤੇ ਗਏ ਹਨ।

ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨਿਰਦੇਸ਼ ਦਿੱਤੇ ਕਿ ਕਣਕ ਦੀ ਲਿਫਟਿੰਗ ਵਿੱਚ ਹੋਰ ਤੇਜੀ ਲਿਆਂਦੀ ਜਾਵੇ  ਉਨਾਂ ਦੱਸਿਆ ਕਿ ਹੁਣ ਤੱਕ ਜਿਲ੍ਹੇ ਦੀਆਂ ਮੰਡੀਆਂ ਵਿੱਚ 440280 ਮੀਟਿਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਜਿਸ ਵਿਚੋਂ ਵੱਖਵੱਖ ਏਜੰਸੀਆਂ ਵਲੋਂ 430263 ਮੀਟਰਿਕ ਟਨ ਕਣਕ ਦੀ ਖਰੀਦ ਕਰਕੇ ਕਿਸਾਨਾਂ ਨੂੰ 737.81 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ  ਉਨਾਂ ਦੱਸਿਆ ਕਿ ਹੁਣ ਤੱਕ ਪਨਗਰੇਨ ਵਲੋਂ 114152 ਮੀਟਰਿਕ ਟਨਮਾਰਕਫੈਡ ਵਲੋਂ 104875 ਮੀਟਰਿਕ ਟਨਪਨਸਪ ਵਲੋਂ 90156 ਮੀਟਰਿਕ ਟਨਪੰਜਾਬ ਸਟੇਟ ਵੇਅਰ ਹਾਊਸ ਵਲੋਂ 62962 ਮੀਟਰਿਕ ਟਨ , ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਲੋਂ 19862 ਮੀਟਰਿਕ ਟਨ ਅਤੇ ਪ੍ਰਾਇਵੇਟ ਵਪਾਰੀਆਂ ਵਲੋਂ 38256 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ

 ਉਹਨਾਂ  ਦੱਸਿਆ ਕਿ ਪਿਛਲੇ 48 ਘੰਟਿਆਂ ਦੌਰਾਨ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਗਈ ਕਣਕ ਦੀ ਪੇਮੈਂਟ ਵੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਸਾਰੀਆਂ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਸਮੇਂ ਦੇ ਅੰਦਰ ਅੰਦਰ ਅਦਾਇਗੀ ਕੀਤੀ ਜਾ ਰਹੀ ਹੈ ।ਡਿਪਟੀ ਕਮਿਸ਼ਨਰ ਨੇ  ਅਧਿਕਾਰੀਆਂ ਨੂੰ ਕਿਹਾ ਕਿ ਉਹ ਖੁਦ ਮੰਡੀਆਂ ਵਿੱਚ ਲਿਫਟਿੰਗ ਦੇ ਕੰਮਾਂ ਦਾ ਧਿਆਨ ਰੱਖਣ ਅਤੇ ਲਿਫਟਿੰਗ ਦੇ ਕੰਮ ਵਿੱਚ ਹੋਰ ਤੇਜੀ ਲਿਆਂਦੀ ਜਾਵੇ

 ਜਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀ ਸਰਤਾਜ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਿਚ ਕਣਕ ਦਾ ਸੀਜ਼ਨ ਪੂਰੇ ਰਾਜ ਵਿਚ ਸਭ ਤੋਂ ਦੇਰੀ ਨਾਲ ਸ਼ੁਰੂ ਹੁੰਦਾ ਹੈਪਰ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਬਦੌਲਤ ਸਾਡੀ ਤਿਆਰੀ ਰਾਜ ਦੇ ਬਰਾਬਰ ਹੀ ਸੀਜਿਸ ਸਦਕਾ ਅਸੀਂ ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ-ਨਾਲ ਕਰਨ ਉਤੇ ਪਹੁੰਚ ਗਏ  ਹਾ। ਉਨਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਭਵਿੱਖ ਵਿਚ ਵੀ ਅਸੀਂ ਕਣਕ ਦੀ ਚੁਕਾਈ 72 ਘੰਟਿਆਂ ਤੋਂ ਪਹਿਲਾਂ ਕਰਨ ਦੀ ਹੈ ਅਤੇ ਇਸ ਲਈ ਸਾਡੀ ਪੂਰੀ ਤਿਆਰੀ ਹੈਜਿਸ ਨਾਲ ਮੰਡੀਆਂ ਵਿਚ ਕਣਕ ਰੱਖਣ ਲਈ ਥਾਂ ਦੀ ਕਮੀ ਨਹੀਂ ਆਵੇਗੀ ਅਤੇ ਨਾਲ ਹੀ ਕਣਕ ਦੀ ਕੁਆਲਟੀ ਪੱਧਰ ਵੀ ਮੀਂਹ-ਕਣੀ ਤੋਂ ਬਚ ਜਾਣ ਕਾਰਨ ਵਧੀਆ ਰਹੇਗਾ। 

 ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਕਣਕ ਦੀ ਖਰੀਦ ਬਾਬਤ ਰੋਜ਼ਾਨਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਾਂਦੀ ਹੈ ਅਤੇ ਹਰੇਕ ਐਸ ਡੀ ਐਮ ਨੂੰ ਰੋਜ਼ਾਨਾ ਆਪਣੇ ਹਲਕੇ ਦੀਆਂ ਮੰਡੀਆਂ ਦੀ ਸਾਰ ਲੈਣ ਦੀ ਹਦਾਇਤ ਕੀਤੀ ਗਈ ਹੈ।  ਇਸ ਮੀਟਿੰਗ ਵਿੱਚ ਜਿਲ੍ਹਾ ਮੰਤੀ ਅਫ਼ਸਰ ਸਅਮਨਦੀਪ ਸਿੰਘ ਤੋਂ ਇਲਾਵਾ ਵੱਖਵੱਖ ਖਰੀਦ ਏਜੰਸੀਆਂ ਦੇ ਨੁਮਾਇੰਦੇ ਵੀ ਹਾਜ਼ਰ ਸਨ

Leave a Reply

Your email address will not be published. Required fields are marked *