ਬਲਾਕ ਸੰਗਤ ਦੇ ਵੱਖ-ਵੱਖ ’ਚ ਕੀਤਾ ਨਰਮੇ ਦੇ ਖੇਤਾਂ ਦਾ ਦੌਰਾ

ਬਠਿੰਡਾ, 29 ਮਈ – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ ਕਰਨਜੀਤ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਡਾ. ਤੇਜਦੀਪ ਕੌਰ, ਪ੍ਰੋਜੈਕਟ ਡਾਇਰੈਕਟਰ ਆਤਮਾ ਬਠਿੰਡਾ ਵੱਲੋਂ ਡਿਪਟੀ ਡਾਇਰੈਕਟਰ ਖੇਤੀਬਾੜੀ (ਕਾਟਨ) ਸ੍ਰੀ ਮੁਕਤਸਰ ਸਾਹਿਬ ਡਾ. ਧਰਮਪਾਲ ਨੂੰ ਨਰਮੇ ਦੀ ਫਸਲ ਨੂੰ ਕਾਮਯਾਬ ਅਤੇ ਵੱਧ ਤੋਂ ਵੱਧ ਰਕਬੇ ਵਿੱਚ ਨਰਮੇ ਦੀ ਬਿਜਾਈ ਕਰਨ ਸਬੰਧੀ ਜ਼ਿਲ੍ਹੇ ਦੇ ਬਲਾਕ ਸੰਗਤ ਦੇ ਵੱਖ-ਵੱਖ ਪਿੰਡਾਂ ਜਿਵੇ ਕਿ ਸੰਗਤ ਕਲਾਂ, ਕੋਟ ਗੁਰੂ, ਘੁੱਦਾ, ਜੈ ਸਿੰਘ ਵਾਲਾ ਆਦਿ ਵਿੱਚ ਦੌਰਾ ਕੀਤਾ ਗਿਆ।

ਦੌਰੇ ਦੌਰਾਨ ਸ੍ਰੀ ਮੁਕਤਸਰ ਸਾਹਿਬ ਡਾ. ਧਰਮਪਾਲ ਵੱਲੋਂ ਕਿਸਾਨਾਂ ਦੁਆਰਾ ਵੱਖ-ਵੱਖ ਤਰ੍ਹਾਂ ਨਾਲ ਬੀਜੀ ਗਈ ਨਰਮੇ ਦੀ ਫਸਲ ਜਿਵੇਂ ਕਿ ਪਿੰਡ ਘੁੱਦੇ ਵਿਖੇ ਕਿਸਾਨ ਸ਼੍ਰੀ ਬਲਕਾਰ ਸਿੰਘ ਵੱਲੋਂ ਬੈਡਾਂ ਤੇ ਬੀਜੇ ਨਰਮੇ ਦਾ ਜਾਇਜ਼ਾ ਲਿਆ ਗਿਆ ਅਤੇ ਪਾਇਆ ਗਿਆ ਕਿ ਕਈ ਖੇਤਾਂ ਵਿੱਚ ਨਰਮੇ ਦੇ ਬੂਟੇ ਜ਼ਿਆਦਾ ਗਰਮੀ ਕਰਕੇ ਪ੍ਰਭਾਵਿਤ ਸਨ। ਉਨ੍ਹਾਂ ਵੱਲੋ ਕਿਸਾਨਾਂ ਨਾਲ ਨਰਮੇ ਦੀ ਫਸਲ ਸਬੰਧੀ ਵਿਚਾਰ-ਵਟਾਦਰਾਂ ਕੀਤਾ ਗਿਆ ਅਤੇ ਕਿਸਾਨਾਂ ਦੀਆਂ ਮੁਸ਼ਕਿਲਾ ਨੂੰ ਸੁਣ ਕੇ ਮੌਕੇ ਤੇ ਹੱਲ ਦੱਸਿਆ ਗਿਆ।

ਡਾ. ਧਰਮਪਾਲ ਵੱਲੋ ਦੱਸਿਆ ਗਿਆ ਕਿ ਨਰਮੇ ਦੀ ਬਿਜਾਈ ਨੂੰ ਮੁੱਖ ਰੱਖਦੇ ਹੋਏ ਕਿਸਾਨਾਂ ਵਿੱਚ ਕਾਫੀ ਉਤਸ਼ਾਹ ਹੈ ਅਤੇ ਕਿਸਾਨਾਂ ਵੱਲੋਂ ਖੇਤੀਬਾੜੀ ਵਿਭਾਗ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਉਣ ਲਈ ਛਟੀਆਂ ਦੇ ਛੋਰ ਵੀ ਝਾੜ ਕੇ ਰੱਖੇ ਅਤੇ ਉਨ੍ਹਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਈ ਗਈ ਹੈ ਤਾਂ ਜੋ ਨਰਮੇ ਦੀ ਫਸਲ ਨੂੰ ਕਾਮਯਾਬ ਕੀਤਾ ਜਾਵੇ। ਡਾ: ਧਰਮਪਾਲ ਵੱਲੋ ਦਫਤਰ ਬਲਾਕ ਖੇਤੀਬਾੜੀ ਅਫਸਰ, ਸੰਗਤ  ਵਿਖੇ ਫੀਲਡ ਸਟਾਫ ਨਾਲ ਮੀਟਿੰਗ ਕੀਤੀ ਗਈ ਅਤੇ ਨਰਮੇ ਦੀ ਫਸਲ ਨੂੰ ਪ੍ਰਫੁਲਿਤ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਨੇ ਫੀਲਡ ਸਟਾਫ ਨੂੰ ਕਿਸਾਨਾਂ ਨਾਲ ਤਾਲਮੇਲ ਬਣਾ ਕੇ ਰੱਖਣ ਅਤੇ ਸਮੇ-ਸਮੇ ਸਿਰ ਜਰੂਰੀ ਐਡਵਾਈਜ਼ਰੀ ਜਾਰੀ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਵੱਲੋ ਆਤਮਾ ਸਕੀਮ ਅਧੀਨ ਪਿੰਡ ਚੱਕ ਰੂਲਦੂ ਸਿੰਘ ਵਾਲਾ ਵਿਖੇ ਕਿਸਾਨ ਸ਼੍ਰੀ ਵੀਰਦਵਿੰਦਰ ਸਿੰਘ ਦੇ ਲਗਾਏ ਗਏ ਪ੍ਰਦਰਸ਼ਨੀ ਪਲਾਟਾਂ ਦਾ ਜਾਇਜ਼ਾ ਲਿਆ ਗਿਆ।

ਇਸ ਉਪਰੰਤ ਉਨ੍ਹਾਂ ਵੱਲੋਂ ਸਮੂਹ ਬਲਾਕ ਖੇਤੀਬਾੜੀ ਅਫਸਰ ਜ਼ਿਲ੍ਹਾ ਬਠਿੰਡਾ ਤੋਂ ਪ੍ਰਾਪਤ  ਰਿਪੋਰਟਾਂ ਅਨੁਸਾਰ ਦੱਸਿਆ ਗਿਆ ਕਿ ਹੁਣ ਤੱਕ ਜਿਲ੍ਹੇ ਵਿੱਚ ਲੱਗਭਗ 30525  ਏਕੜ ਰਕਬੇ ਵਿੱਚ ਨਰਮੇ ਦੀ ਬਿਜਾਈ ਕੀਤੀ ਗਈ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਇਸ ਸਮੇਂ ਨਹਿਰੀ ਪਾਣੀ ਦੀ ਸਪਲਾਈ ਨਾਰਮਲ ਚੱਲ ਰਹੀ ਹੈ। ਇਸ ਲਈ ਕਿਸਾਨ ਵੀਰ ਵੱਧ ਤੋਂ ਵੱਧ ਰਕਬੇ ਵਿੱਚ ਪੀ ਏ ਯੂ ਲੁਧਿਆਣਾ ਵੱਲੋਂ ਸਿਫਾਰਸ ਕੀਤੀਆਂ ਨਰਮੇ ਦੀਆਂ ਕਿਸਮਾਂ ਦੀ ਸਮੇਂ ਸਿਰ ਬਿਜਾਈ ਕਰਨ ਤਾਂ ਜੋ ਉਹਨਾਂ ਨੂੰ ਫਸਲ ਦਾ ਵੱਧ ਤੋਂ ਵੱਧ ਝਾੜ ਪ੍ਰਾਪਤ ਹੋ ਸਕੇ।

ਇਸ ਮੌਕੇ ਡਾਕਟਰ ਭਰਪੂਰ ਸਿੰਘ ਏ.ਡੀ.ਓ ਸੰਗਤ, ਸ੍ਰੀ ਨਰਿੰਦਰ ਸਿੰਘ ਗੋਦਾਰਾ ਡੀ.ਪੀ.ਡੀ.ਆਤਮਾ, ਸ਼੍ਰੀ ਕਰਮਜੀਤ ਸਿੰਘ ਏ.ਟੀ.ਐਮ. ਆਤਮਾ, ਸ੍ਰੀ ਸ਼ਿਵ ਪ੍ਰਸਾਦ ਏ.ਐਸ.ਆਈ ਸੰਗਤ ਆਦਿ ਵੀ ਹਾ਼ਜਰ ਸਨ

Leave a Reply

Your email address will not be published. Required fields are marked *