ਜਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ

ਅੰਮ੍ਰਿਤਸਰ, 31 ਮਈ 2024

ਲੋਕਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੋਟਾਂ ਦੀ ਪ੍ਰਕ੍ਰਿਆ ਨੂੰ ਮੁਕੰਮਲ ਕਰਨ ਲਈ ਕਰੀਬ 20 ਹਜ਼ਾਰ ਤੋਂ ਵੱਧ ਕਰਮਚਾਰੀਆਂ ਦੀ ਡਿਊਟੀ ਲਗਾਈ ਲਗਾਈ ਹੈਜਿਸ ਵਿੱਚ ਵਲੰਟਰੀਆਂ ਤੋਂ ਇਲਾਵਾ ਆਸ਼ਾ ਵਰਕਰ ਵੀ ਸ਼ਾਮਲ ਹਨ ਉਨਾਂ ਦੱਸਿਆ ਕਿ ਹਰੇਕ ਪੋਲਿੰਗ ਬੂਥ ਤੇ ਹੀਟ ਵੇਵ ਤੋਂ ਬਚਣ ਲਈ ਸ਼ਮੀਆਨੇ ਆਦਿ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਲੋੜ ਪੈਣ ਤੇ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਨਿਪਟਣ ਲਈ ਮੈਡੀਕਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ ਉਨਾਂ ਦੱਸਿਆ ਕਿ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਲਈ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨਜਿਨ੍ਹਾਂ ਵਿਚੋਂ 13 ਕੰਪਨੀਆਂ ਦਿਹਾਤੀ ਖੇਤਰ ਵਿੱਚ ਅਤੇ 12 ਪੁਲਿਸ ਦੀਆਂ ਕੰਪਨੀਆਂ ਸ਼ਹਿਰੀ ਖੇਤਰ ਵਿੱਚ ਤਾਇਨਾਤ ਹਨ ਉਨਾਂ ਦੱਸਿਆ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਵੈਡ ਕਾਸਟਿੰਗ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ ਜਿੱਥੇ ਬੈਠ ਕੇ 2134 ਬੂਥਾਂ ਤੇ ਸੀ.ਸੀ.ਟੀ.ਵੀਕੈਮਰਿਆਂ ਰਾਹੀਂ ਨਜ਼ਰ ਰੱਖੀ ਜਾਵੇਗੀ

ਉਨਾਂ ਦੱਸਿਆ ਕਿ ਹਰੇਕ ਹਲਕੇ ਵਿੱਚ 1-1- ਪਿੰਕ ਬੂਥ ਵੀ ਬਣਾਇਆ ਗਿਆ ਹੈ ਇਸ ਪਿੰਕ ਬੂਥ ਵਿੱਚ ਸਾਰਾ ਸਟਾਫ ਮਹਿਲਾਵਾਂ ਦਾ ਹੋਵੇਗਾ ਉਨਾਂ ਦੱਸਿਆ ਕਿ ਜਿਲ੍ਹੇ ਵਿੱਚ 11 ਪਿੰਕ ਬੂਥ ਬਣਾਏ ਗਏ ਹਨਜਿਨਾਂ ਵਿੱਚ ਅਜਨਾਲਾ ਦਾ ਬੂਥ ਨੰਬਰ 081 ਸਰਕਾਰੀ ਐਲੀਮੈਂਟਰੀ ਸਕੂਲਰਾਜਾਸਾਂਸੀ ਦਾ ਬੂਥ ਨੰਬਰ 207 ਸਰਕਾਰੀ ਐਲੀਮੈਂਟਰੀ ਸਕੂਲ ਰਾਜਾਸਾਂਸੀਮਜੀਠਾ ਦਾ ਬੂਥ ਨੰਬਰ 90 ਸਰਕਾਰੀ ਮਿਡਲ ਸਕੂਲ ਕੋਟਲਾ ਸੈਦਾਂਜੰਡਿਆਲਾ ਹਲਕੇ ਦਾ ਬੂਥ ਨੰਬਰ 198 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜੰਡਿਆਲਾ ਗੁਰੂਅੰਮ੍ਰਿਤਸਰ ਉੱਤਰੀ ਦਾ ਬੂਥ ਨੰਬਰ 075 ਬੀ.ਬੀ.ਕੇ.ਡੀ..ਵੀਕਾਲਜ ਫਾਰ ਵੂਮੈਨ ਅੰਮ੍ਰਿਤਸਰਅੰਮ੍ਰਿਤਸਰ ਪੱਛਮੀ ਦਾ ਬੂਥ ਨੰਬਰ 98 ਖਾਲਸਾ ਕਾਲਜ ਫਾਰ ਵੂਮੈਨਅੰਮ੍ਰਿਤਸਰ ਕੇਂਦਰੀ ਦਾ ਬੂਥ ਨੰਬਰ 081 .ਬੀਮਾਡਲ ਸਕੂਲ ਕਿਸ਼ਨ ਕੋਟਅੰਮ੍ਰਿਤਸਰ ਪੂਰਬੀ ਦਾ ਬੂਥ ਨੰਬਰ 121 ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰਅੰਮ੍ਰਿਤਸਰ ਦੱਖਣੀ ਦਾ ਬੂਥ ਨੰਬਰ 070 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਕੋਟ ਬਾਬਾ ਦੀਪ ਸਿੰਘਅਟਾਰੀ ਦਾ ਬੂਥ ਨੰਬਰ 138 ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਗੌਂਸਾਂਬਾਦ ਅਤੇ ਬਾਬਾ ਬਕਾਲਾ ਦਾ ਬੂਥ ਨੰਬਰ 055 ਸ਼ਹੀਦ ਅਮਰਜੀਤ ਸਿੰਘਸਰਕਾਰੀ ਹਾਈ ਸਕੂਲਬਾਬਾ ਬਕਾਲਾ ਵਿਖੇ ਪਿੰਕ ਬੂਥ ਬਣਾਏ ਗਏ ਹਨ ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜਿਲ੍ਹੇ ਵਿੱਚ ਅੰਮ੍ਰਿਤਸਰ ਉੱਤਰੀ ਹਲਕੇ ਵਿੱਚ ਇੱਕ ਸੁਪਰ ਮਾਡਲ ਪੋਲਿੰਗ ਬੂਥ ਨੰਬਰ 190, 191, 192 ਭਵਨ ਐਸ.ਐਲ ਪਬਲਿਕ ਸਕੂਲ ਵਿਖੇ ਬਣਾਇਆ ਗਿਆ ਹੈਜਿਥੇ ਵੋਟਰਾਂ ਨੂੰ ਹਰੇਕ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ

Leave a Reply

Your email address will not be published. Required fields are marked *