ਜੁਡੀਸ਼ੀਅਲ ਕੋਰਟ ਕੰਪਲੈਕਸ ਫਰੀਦਕੋਟ ਵਿਖੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਫਰੀਦਕੋਟ ,05 ਜੂਨ, 2024 ( )  ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸਹਿਤ ਚੇਅਰਪਰਸਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਵੱਲੋਂ “ਹਰ ਇੱਕ ਮਨੁੱਖ ਲਾਵੇ ਇੱਕ ਰੁੱਖ ਨਾ ਰਹੇ ਬਿਮਾਰੀ ਨਾ ਰਹੇ ਦੁੱਖ” ਤਹਿਤ ਜੁਡੀਸ਼ੀਅਲ ਕੋਰਟ ਕੰਪਲੈਕਸ ਫਰੀਦਕੋਟ ਵਿਖੇ ਬੂਟੇ ਲਗਾ ਕੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ । ਇਸ ਮੌਕੇ ਹੋਰ ਜੁਡੀਸ਼ੀਅਲ ਅਫਸਰ ਸਾਹਿਬਾਨ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਸ੍ਰੀ ਅਜੀਤ ਪਾਲ ਸਿੰਘ ਅਤੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਫਰੀਦਕੋਟ ਦੇ ਪ੍ਰਧਾਨ ਸ੍ਰੀ ਗੁਰਲਾਭ ਸਿੰਘ ਵੀ ਹਾਜ਼ਰ ਸਨ ।

ਇਸ ਮੌਕੇ ਗਲੋਬਲ ਵਾਰਮਿੰਗ ਦੇ ਵਿਸ਼ੇ ਤੇ ਬੋਲਦਿਆਂ  ਜਿਲ੍ਹਾ ਤੇ ਸ਼ੈਸ਼ਨ ਜੱਜ ਨੇ ਦੱਸਿਆ ਕਿ ਅੱਜ ਕੱਲ੍ਹ ਜੋ ਏਨੀ ਗਰਮੀ ਪੈ ਰਹੀ ਹੈ ਅਤੇ ਧਰਤੀ ਦੀ ਤਪਸ਼ ਵੱਧ ਰਹੀ ਹੈ ਇਸ ਦਾ ਮੁੱਖ ਕਾਰਨ ਇਹ ਹੈ ਕਿ ਧਰਤੀ ਤੇ ਲਗਾਤਾਰ ਦਰਖਤਾਂ ਦੀ ਗਿਣਤੀ ਘੱਟ ਹੋ ਰਹੀ ਹੈ। ਜਿਸ ਕਰਕੇ ਗਰਮੀ ਨੂੰ ਸੋਖਣ ਲਈ ਦਰਖਤ ਨਹੀਂ ਹਨ ਜਾਂ ਬਹੁਤ ਘੱਟ ਹਨ ਇਸ ਕਾਰਨ ਲਗਾਤਾਰ ਗਰਮੀ ਵਿੱਚ ਵਾਧਾ ਹੋ ਰਿਹਾ ਹੈ । ਇਸ ਦੇ ਨਾਲ ਉਨ੍ਹਾਂ ਕਿਸਾਨਾਂ ਨੂੰ ਇਹ ਅਪੀਲ ਕੀਤੀ ਕਿ ਉਹ ਆਪਣੀ ਫਸਲ ਜ਼ਮੀਨ ਵਿੱਚ ਚੁੱਕਣ ਤੋਂ ਬਾਅਦ ਫਸਲ ਦੀ ਰਹਿੰਦ ਖੂੰਦ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਦੇ ਯੋਗ ਉਪਰਾਲੇ ਕਰਨ ਜਾਂ ਇਸ ਦੇ ਢੁੱਕਵੇਂ ਪ੍ਰਬੰਧ ਕਰਕੇ ਫਸਲ ਤੋਂ ਬਾਅਦ ਬਚੇ ਨਾੜ ਜਾਂ ਪਰਾਲੀ ਨੂੰ ਗੱਠਾਂ ਬੰਨ੍ਹ ਕੇ ਇਸ ਦਾ ਨਿਪਟਾਰਾ ਕਰਨ । ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਦਰਖਤ ਲਗਾ ਕੇ ਉਨ੍ਹਾਂ ਦਾ ਪਾਲਣ ਪੋਸ਼ਣ ਆਪਣੇ ਬੱਚਿਆਂ ਵਾਂਗ ਕਰਨਾ ਚਾਹੀਦਾ ਹੈ ਨਹੀਂ ਤਾਂ ਇਹ ਖਤਰਾ ਸਾਡੇ ਲਈ ਅਤੇ ਸਾਡੀ ਆਉਣ ਵਾਲੀ ਪੀੜ੍ਹੀ ਲਈ ਬਹੁਤ ਖਤਰਨਾਕ ਸਿੱਧ ਹੋਵੇਗਾ ।

ਉਨ੍ਹਾਂ ਅੱਗੇ ਬੋਲਦਿਆਂ ਦੱਸਿਆ ਕਿ ਅੱਜ ਦੇ ਪ੍ਰਦੂਸ਼ਣ ਭਰੇ ਮਾਹੌਲ ਵਿੱਚ ਦਰਖਤਾਂ ਦੀ ਹੋਂਦ ਖਤਮ ਹੁੰਦੀ ਜਾ ਰਹੀ ਹੈ । ਨਵ ਨਿਰਮਾਣ ਅਤੇ ਚੌੜੀਆਂ ਸੜਕਾਂ ਦੇ ਮੱਦੇਨਜ਼ਰ ਦਰਖਤਾਂ ਦੀ ਲਗਾਤਾਰ ਕਟਾਈ ਹੋ ਰਹੀ ਹੈ ਜਿਸ ਕਰਕੇ ਕੁਦਰਤ ਦਾ ਸੰਤੁਲਨ ਵਿਗੜਦਾ ਜਾ ਰਿਹਾ ਹੈ । ਸੋ ਇਸ ਵਿਗੜਦੇ ਹੋਏ ਸੰਤੁਲਨ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਪੈਣਗੇ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਅਸੀਂ ਕੁਝ ਨਾ ਕੁਝ ਬਚਾ ਸਕੀਏ ।

ਇਸ ਤੋਂ ਬਾਅਦ ਸੈਸ਼ਨਜ਼ ਜੱਜ ਸਾਹਿਬ ਨੇ ਹਾਜ਼ਰ ਆਏ ਅਫਸਰ, ਵਕੀਲ ਸਾਹਿਬਾਨਾਂ ਅਤੇ ਜੁਡੀਸ਼ੀਅਲ ਸਟਾਫ ਨੂੰ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ, ਵਿਕਟਮ ਕੰਪਨਸੇਸ਼ਨ ਸਕੀਮ, ਮਿਡੀਏਸ਼ਨ ਸੈਂਟਰ, ਸਥਾਈ ਲੋਕ ਅਦਾਲਤ ਅਤੇ ਹੋਰ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਤੋਂ ਇਲਾਵਾ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਕੂਲਾਂ, ਪਿੰਡਾਂ ਦੀਆਂ ਸੱਥਾਂ, ਪੰਚਾਇਤ ਘਰਾਂ ਅਤੇ ਹੋਰ ਥਾਵਾਂ ਤੇ ਇਸ ਦਫਤਰ ਦੇ ਸਹਿਯੋਗ ਨਾਲ ਨਵੇਂ ਬੂਟੇ ਲਗਾ ਕੇ ਇਹ ਦਿਵਸ ਮਨਾਇਆ ਗਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਹਾਜ਼ਰ ਸਾਰੇ ਅਫਸਰ ਸਾਹਿਬਾਨਾ, ਵਕੀਲ ਸਾਹਿਬਾਨਾਂ ਅਤੇ ਜੁਡੀਸ਼ਅਲ ਸਟਾਫ ਦਾ ਤਹਿ ਦਿਲੋਂ ਧੰਨਵਾਦ ਕੀਤਾ।

Leave a Reply

Your email address will not be published. Required fields are marked *