ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ 03 ਬੱਸਾਂ ਦੇ ਚਲਾਣ ਕੀਤੇ

ਮਾਨਸਾ, 18 ਜਨਵਰੀ:
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਐਸ ਡੀ ਐਮ ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਹੇਠ ਸੇਫ ਸਕੂਲ ਵਾਹਣ ਪਾਲਸੀ ਸਬੰਧੀ ਮਾਨਸਾ ਦੇ ਬੱਸ ਸਟੈਂਡ ’ਤੇ ਨਾਕਾ ਲਗਾ ਕੇ  ਵੱਖ—ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਗਈ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ 15 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ ਅਧੂਰੇ ਦਸਤਾਵੇਜ਼ ਵਾਲੀਆਂ 03 ਬੱਸਾਂ ਦੇ ਚਲਾਨ ਕਰਨ ਉਪਰੰਤ ਹਦਾਇਤ ਕੀਤੀ ਗਈ ਕਿ ਇੱਕ ਹਫਤੇ ਦੇ ਅੰਦਰ ਆਪਣੇ ਦਸਤਾਵੇਜ਼ ਪੂਰੇ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਇਸ ਮੌਕੇ ਸੇਫ ਸਕੂਲ ਪਾਲਿਸੀ ਬਾਰੇ ਜਾਗਰੂਕ ਕੀਤਾ ਗਿਆ ਅਤੇ ਇਹ ਸੁਨੀਸ਼ਚਤ ਕੀਤਾ ਕਿ ਵੈਨ ਵਿੱਚ ਮੁਢਲੀਆਂ ਸਹੂਲਤਾਂ ਜਿਵਂੇ ਕਿ ਫਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਬੱਸ ਅੰਦਰ ਕੈਮਰਾ, ਬੱਸ ਦਾ ਰੰਗ ਪੀਲਾ ਹੋਣਾ ਚਾਹਿਦਾ ਹੈ ਅਤੇ ਉਸ ਉਪਰ ਪੱਟੀ ਵਿੱਚ ਸਕੂਲ ਦਾ ਨਾਮ ਹੋਣਾ ਚਾਹੀਦਾ ਹੈ, ਸਰਕਾਰੀ ਨੰਬਰ ਪਲੇਟ, ਫਿੱਟਨੈੱਸ ਸਰਟੀਫਿਕੇਟ, ਲੇਡੀਜ਼ ਐਟਡੈਂਟ ਆਦਿ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਬੱਚਿਆਂ ਦੀ ਸੁਰੱਖਿਆ ਪ੍ਰਤੀ ਬਹੁਤ ਗੰਭੀਰ ਹੈ। ਉਨ੍ਹਾਂ ਸਕੂਲੀ ਬੱਚਿਆਂ ਦੇ ਮਾਪਿਆਂ ਨੂੰ ਬੇਨਤੀ ਕੀਤੀ ਕਿ ਜੇਕਰ ਉਨ੍ਹਾਂ ਦੇ ਬੱਚੇ ਦੀ ਬੱਸ ਵਿੱਚ ਉਕਤ ਸਹੂਲਤਾਂ ਜਾ ਦਸਤਾਵੇਜ਼ ਨਹੀਂ ਹਨ ਤਾਂ ਇਸ ਸਬੰਧੀ ਸਕੂਲ ਮੈਨੇਜ਼ਮੈਂਟ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ਜਾਣਕਾਰੀ ਦੇਣੀ ਲਾਜ਼ਮੀ ਬਣਾਈ ਜਾਵੇ।
ਇਸ ਮੌਕੇ ਸ੍ਰੀ ਰਾਜਵੀਰ ਸ਼ਰਮਾ, ਦਿਆ ਨੰਦ, ਸੁਰੇਸ਼ ਕੁਮਾਰ ਏ ਐਸ ਆਈ ਟਰੈਫਿਕ ਇੰਚਾਰਜ ਅਤੇ ਏ ਐਸ ਆਈ ਗੁਰਮੇਲ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *