ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਲਈ 20 ਅਤੇ 21 ਜਨਵਰੀ ਨੂੰ ਡੋਰ ਟੂ ਡੋਰ ਚਲੇਗੀ ਸਪੈਸ਼ਲ ਕੰਪੇਅਨ

ਅੰਮ੍ਰਿਤਸਰ 18 ਜਨਵਰੀ 2024–

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ 20 ਅਤੇ 21 ਜਨਵਰੀ 2024 ਨੂੰ ਸਵੇਰੇ 10:00 ਵਜੇ ਤੋਂ ਸ਼ਾਮ  4:00 ਵਜੇ ਤੱਕ ਵੋਟਾਂ ਬਣਾਉਣ ਲਈ ਘਰ ਘਰ ਜਾ ਕੇ ਸਪੈਸ਼ਲ ਕੰਪੇਅਨ ਕੀਤੀ ਜਾ ਰਹੀ ਹੈ। ਜਿਸ ਤਹਿਤ ਸਮੂਹ ਬੂਥ ਲੈਵਲ ਅਫ਼ਸਰ 21 ਅਕਤੂਬਰ 2023 ਤੱਕ 21 ਸਾਲ ਦੀ ਉਮਰ ਪੂਰੀ ਕਰ ਚੁੱਕੇ ਕੇਸਾਧਾਰੀ ਸਿੱਖ ਬਿਨੈਕਾਰਾਂ ਦੇ ਵੋਟ ਬਣਾਉਣਗੇ।

ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜਿਲ੍ਹਾ ਚੋਣ ਅਫ਼ਸਰ ਨੇ ਸ੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੱਧ ਤੋਂ ਵੱਧ ਵੋਟਾਂ ਬਣਾਉਣ ਵਾਸਤੇ ਜਿਲ੍ਹੇ ਦੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ  ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰਾਂ ਦੁਆਰਾ ਆਪਣੇ-ਆਪਣੇ ਪੋਲਿੰਗ ਸਟੇਸਨ ਵਿਖੇ ਮਿਤੀ 20 ਅਤੇ 21 ਜਨਵਰੀ 2024 ਨੂੰ ਆਪਣੇ ਆਪਣੇ ਪੋÇਲੰਗ ਖੇਤਰਾਂ ਵਿੱਚ ਹਾਜ਼ਰ ਰਹਿਣਗੇ ਅਤੇ ਵੋਟਰ ਸੂਚੀ ਵਿਚੋਂ ਸਿੱਖ ਵੋਟਰਾਂ ਦੀ ਸ਼ਨਾਖਤ ਕਰਕੇ ਘਰ -ਘਰ ਜਾ ਕੇ ਉਨਾਂ ਪਾਸੋਂ ਫਾਰਮ ਪ੍ਰਾਪਤ ਕਰਨਗੇ ਅਤੇ ਪ੍ਰਾਪਤ ਫਾਰਮ (ਕੇਸਾਧਾਰੀ ਸਿੱਖ ਲਈ) ਨਿਯਮ 3(1) ਦੀ ਨਾਲ ਦੀ ਨਾਲ ਵੈਰੀਫਿਕੇਸ਼ਨ ਕਰਨਗੇ। ਉਨਾਂ ਕਿਹਾ ਕਿ ਹਰ ਇੱਕ ਫਾਰਮ ਉੱਪਰ ਬਿਨੈਕਾਰ ਦੀ ਤਾਜਾ ਰੰਗਦਾਰ ਫੋਟੋ ਸੈਲਫ ਅਟੈਸਟਡ ਕੀਤੀ ਜਾਵੇਗੀ ਅਤੇ ਬਿਨੈਕਾਰ ਦੇ ਸ਼ਨਾਖਤੀ ਕਾਰਡ ਦਸਤਾਵੇਜ ਦੀ ਕਾਪੀ ਨਾਲ ਨੱਥੀ ਕੀਤੀ ਜਾਵੇਗੀ।

ਬੂਥ ਲੈਵਲ ਅਫ਼ਸਰ ਦੁਆਰਾ ਫਾਰਮ ਵੈਰੀਫਾਈ ਕਰਨ ਹਿੱਤ ਬਿਨੈਕਾਰ ਦਾ ਨਾਮ ਵਿਧਾਨ ਸਭਾ ਵੋਟਰ ਸੂਚੀ ਵਿੱਚੋਂ ਟਰੇਸ ਕਰਕੇ ਸਬੰਧਤ ਬਿਨੈਕਾਰ ਦਾ ਮਕਾਨ ਨੰਬਰ ਅਤੇ ਵੋਟਰ ਕਾਰਡ ਨੰਬਰ ਬੀ.ਐਲ.ਓ. ਦੁਆਰਾ ਫਾਰਮ ਉੱਪਰ ਆਪਣੀ ਵੈਰੀਫਿਕੇਸ਼ਨ ਰਿਪੋਰਟ ਵਿੱਚ ਲਿਖਿਆ ਜਾਵੇ। ਜਿੰਨ੍ਹਾਂ ਵੋਟਰਾਂ ਦੇ ਨਾਮ ਵਿਧਾਨ ਸਭਾ ਸੂਚੀ ਵਿੱਚ ਪਹਿਲਾਂ ਤੋਂ ਦਰਜ ਹਨ ਉਨ੍ਹਾਂ ਦੀ ਘਰ ਘਰ ਜਾ ਕੇ ਵੈਰੀਫਿਕੇਸ਼ਨ ਕਰਨ ਦੀ ਲੋੜ ਨਹੀਂ ਹੈ। ਜਿੰਨ੍ਹਾਂ ਬਿਨੈਕਾਰਾਂ ਦਾ ਨਾਮ ਵਿਧਾਨ ਸਭਾ ਸੂਚੀ ਵਿੱਚ ਵੀ ਦਰਜ ਨਹੀਂ ਹੈਉਨ੍ਹਾਂ ਦੇ ਗੁਰਦੁਆਰਾ ਵੋਟਰ ਸੂਚੀ ਵਾਲੇ ਫਾਰਮ ਦੇ ਨਾਲ ਨਾਲ ਵਿਧਾਨ ਸਭਾ ਵੋਟਰ ਸੂਚੀ ਵਿੱਚ ਨਾਮ ਦਰਜ ਕਰਨ ਲਈ ਫਾਰਮ ਨੰ. 6 ਵੀ ਭਰਵਾ ਲਏ ਜਾਣ। ਇਸ ਤਰ੍ਹਾਂ ਜਦੋਂ ਆਪ ਫਾਰਮ ਨੰ. 6 ਦੀ ਵੈਰੀਫਿਕੇਸ਼ਨ ਕਰੋਗੇ ਤਾਂ ਗੁਰਦੁਆਰਾ ਵੋਟਰ ਸੂਚੀ ਫਾਰਮ ਵੀ ਵੈਰੀਫਾਈ ਹੋ ਜਾਵੇਗਾ।

ਉਨਾਂ ਦੱਸਿਆ ਕਿ ਸਪੈਸ਼ਲ ਕੰਪੇਅਨ ਵਾਲੇ ਦਿਨ ਅਤੇ ਉਸ ਤੋਂ ਬਾਅਦ ਹਰ ਦਿਨ (ਰੋਜਾਨਾ ਪੱਧਰ ਤੇ) ਹਰ ਇੱਕ ਪਟਵਾਰੀ ਆਪਣੇ ਅਧੀਨ ਰੈਵੀਨਿਊ ਖੇਤਰ ਵਿੱਚ ਪੈਂਦੇ ਸਮੂਹ ਵਿਧਾਨ ਸਭਾ ਪੋਲਿੰਗ ਸਟੇਸ਼ਨਾਂ ਦੇ ਹਰ ਇੱਕ ਬੂਥ ਲੈਵਲ ਅਫ਼ਸਰ ਨਾਲ ਰੋਜਾਨਾ ਰਾਬਤਾ ਕਰੇਗਾ ਅਤੇ ਬੂਥ ਲੈਵਲ ਅਫ਼ਸਰ ਪਾਸ ਜਾ ਕੇ ਪ੍ਰਾਪਤ ਹੋਏ ਫਾਰਮ ਕੁਲੈਕਟ ਕਰੇਗਾ ਅਤੇ ਆਪਣਾ ਪਿੰਡ-ਵਾਈਜ਼ ਰਜਿਸਟਰ ਮੇਨਟੇਨ ਕਰੇਗਾ। ਸ੍ਰੀ ਥੋਰੀ ਨੇ ਰਿਟਰਨਿੰਗ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਸਪੈਸ਼ਲ ਕੰਪੇਅਨ ਬਾਰੇ ਆਪੋ ਆਪਣੇ ਹਲਕਿਆਂ ਵਿੱਚ ਅਨਾਉਂਸਮੈਂਟ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਇਸ ਸਬੰਧੀ ਪਤਾ ਚਲ ਸਕੇ।

ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸ਼ਹਿਰੀ ਵਿਧਾਨ ਸਭਾ ਚੋਣ ਹਲਕਿਆਂ ਦੇ ਬੂਥ ਲੈਵਲ ਅਫ਼ਸਰਾਂ ਪਾਸ ਪ੍ਰਾਪਤ ਹੋਏ ਫਾਰਮ (ਨਿਯਮ 3(1) ਵੈਰੀਫਿਕੇਸ਼ਨ ਉਪਰੰਤ ਸਬੰਧਤ ਸੈਕਟਰ ਅਫ਼ਸਰ ਰਾਹੀਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਪਾਸ ਇਕੱਤਰ ਕੀਤੇ ਜਾਣਗੇਜਿੱਥੇ ਕਿ ਚੋਣ ਕਾਨੂੰਗੋ ਅਤੇ ਇਲੈਕਸ਼ਨ ਸੈਲ ਸਟਾਫ ਦੁਆਰਾ ਇੰਨਾਂ ਫਾਰਮਾਂ ਦੀ ਬੋਰਡ ਚੋਣ ਹਲਕੇਵਾਈਜ਼ ਵੰਡ ਕਰਕੇ ਸਬੰਧਤ ਰਿਵਾਈਜਿੰਗ ਅਥਾਰਟੀਜ਼ ਨੂੰ ਇਸ ਦਫ਼ਤਰ ਦੀ ਸੂਚਨਾ ਹੇਠ ਭੇਜੇ ਜਾਣਗੇ।  ਇਸ ਮੀਟਿੰਗ ਵਿੱਚ ਮੁੱਖ ਪ੍ਰਸ਼ਾਸਕ ਪੁੱਡਾ ਸ੍ਰੀ ਰਜ਼ਤ ਓਬਰਾਇਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘਸਹਾਇਕ ਕਮਿਸ਼ਨਰ ਜਨਰਲ ਮੈਡਮ ਅਮਨਦੀਪ ਕੌਰਤਹਿਸੀਲਦਾਰ ਸ: ਪਰਮਜੀਤ ਸਿੰਘ ਗੋਰਾਇਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *