ਪੰਜਾਬ ਸਰਕਾਰ ਦੇ ਸੀ.ਪਾਈਟ ਕੈਂਪ ਵਿੱਚ ਸਰੀਰਿਕ ਤਿਆਰੀ ਦੀ ਮੁਫ਼ਤ ਤਿਆਰੀ ਸ਼ੁਰੂ

ਮੋਗਾ, 11 ਜੂਨ:
ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਫਿਰੋਜ਼ਪੁਰ ਦੇ ਕੈਂਪ ਟ੍ਰੇਨਿੰਗ ਅਫ਼ਸਰ ਕੈਪਟਨ (ਰਿਟਾ.) ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਹੜੇ ਯੁਵਕ ਅਗਨੀਵੀਰ ਦੀ ਅਪ੍ਰੈਲ 2024 ਮਹੀਨੇ ਵਿੱਚ ਹੋਈ ਲਿਖਤੀ ਪ੍ਰੀਖਿਆ ਵਿੱਚੋ ਪਾਸ ਹੋ ਗਏ ਹਨ, ਉਨ੍ਹਾਂ ਯੁਵਕਾਂ ਦਾ ਸਰੀਰਿਕ ਟੈਸਟ 1 ਅਗਸਤ 2024 ਤੋਂ  8 ਅਗਸਤ 2024 ਤੱਕ ਲਿਆ ਜਾਣਾ ਹੈ। ਮੋਗਾ ਜ਼ਿਲ੍ਹੇ ਦੇ ਯੁਵਕਾਂ ਲਈ ਸਰੀਰਿਕ ਟੈਸਟ ਦੀ ਟ੍ਰੇਨਿੰਗ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਮੋਗਾ ਜ਼ਿਲ੍ਹੇ ਦੇ ਸਾਰੇ ਯੁਵਕ ਜਿਹੜੇ ਲਿਖਤੀ ਪੇਪਰ ਵਿੱਚੋਂ ਪਾਸ ਹੋ ਚੁੱਕੇ ਨੂੰ ਦੱਸਿਆ ਕਿ ਉਹ ਸਰੀਰਿਕ ਪੇਪਰ ਦੀ ਤਿਆਰੀ ਲਈ ਜਲਦੀ ਤੋਂ ਜਲਦੀ ਸਵੇਰੇ 8 ਵਜੇ ਤੋਂ 11:30 ਵਜੇ ਤੱਕ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ।

ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਵਿੱਚ ਆਉਣ ਸਮੇਂ ਆਨਲਾਈਨ ਰਜਿਸਟ੍ਰੇਸ਼ਨ ਦੀ ਇੱਕ ਕਾਪੀ, ਨਤੀਜੇ ਦੀ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ/ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤਾ ਦੀਆਂ ਫੋਟੋ ਕਾਪੀਆਂ ਤੋਂ ਇਲਾਵਾ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ, ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣਾ ਲਾਜ਼ਮੀ ਹੈ।     ਯੁਵਕ ਦੀ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਣਾ ਚਾਹੀਦਾ ਹੈ। ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ ਅਤੇ ਸਰੀਰਿਕ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ  88728-02046 ਅਤੇ  78891-75575 ਉੱਪਰ ਸੰਪਰਕ ਵੀ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *