Tuesday, March 10
Shadow

21 ਜੂਨ ਤੋਂ 23 ਜੂਨ 2024 ਤੱਕ ਕਰਵਾਈ ਜਾ ਰਹੀ ਹੈ ਕ੍ਰਿਕਟ ਲੀਗ : ਜ਼ਿਲ੍ਹਾ ਪੁਲਿਸ ਮੁਖੀ

ਬਠਿੰਡਾ, 20 ਜੂਨ : ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਦੀਪਕ ਪਾਰੀਕ ਨੇ ਦੱਸਿਆ ਕਿ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਬਠਿੰਡਾ ਪੁਲਿਸ ਵੱਲੋਂ ਪੁਲਿਸ ਲਾਈਨ ਕ੍ਰਿਕਟ ਸਟੇਡੀਅਮ ਬਠਿੰਡਾ ਵਿਖੇ 21 ਤੋਂ 23 ਜੂਨ 2024 ਨੂੰ ਰੋਜ਼ਾਨਾ ਸ਼ਾਮ 6 ਵਜੇ ਤੋਂ ਰਾਤ 11 ਵਜੇ ਤੱਕ ਕ੍ਰਿਕਟ ਲੀਗ ਕਰਵਾਈ ਜਾ ਰਹੀ ਹੈ।

ਜ਼ਿਲ੍ਹਾ ਪੁਲਿਸ ਮੁਖੀ ਨੇ ਹੋਰ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਤਿੰਨ ਰੋਜਾ ਟੂਰਨਾਮੈਂਟ ਨੂੰ ਦੇਖਣ ਲਈ ਹੁੰਮ-ਹੁੰਮਾ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ਕ੍ਰਿਕਟ ਲੀਗ ਜਿੱਤਣ ਵਾਲੀ ਟੀਮ ਨੂੰ 11 ਹਜ਼ਾਰ ਰੁਪਏ (ਪਹਿਲਾ ਇਨਾਮ) ਦਿੱਤਾ ਜਾਵੇਗਾ।

ਉਨ੍ਹਾਂ ਸਾਰੇ ਯੂਥ ਕਲੱਬਾਂ, ਸਭਿਆਚਾਰਿਕ ਗਰੁੱਪਾਂ ਅਤੇ ਲੋਕ ਗਾਇਕਾਂ ਨੂੰ ਸੱਦਾ ਦਿੰਦੇ ਹੋਏ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਕਰਨ ਅਤੇ ਨਸ਼ਿਆ ਖਿਲਾਫ ਕੋਈ ਵੀ ਪੇਸ਼ਕਾਰੀ ਕਰਨਾ ਚਾਹੁੰਦਾ ਹੈ ਤਾਂ ਉਹ ਆਪਣੀ ਰਜਿਸਟਰੇਸ਼ਨ ਮਿਤੀ 21 ਜੂਨ 2024 ਨੂੰ ਸਮਾਂ ਦੁਪਹਿਰ 1 ਵਜੇ ਤੱਕ 97801-78889 ਤੇ ਸੰਪਰਕ ਕਰ ਸਕਦੇ ਹਨ।

Leave a Reply

Your email address will not be published. Required fields are marked *