ਸੇਵਾ ਕੇਂਦਰਾਂ ਵਿਚ ਜਨਵਰੀ 2023 ਤੋਂ ਦਸੰਬਰ 2023 ਤੱਕ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 126972 ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ – ਧੀਮਾਨ

ਫ਼ਿਰੋਜ਼ਪੁਰ, 19 ਜਨਵਰੀ 2024.

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 26 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 433 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦਿੱਤੀ।

ਡਿਪਟੀ ਕਮਿਸ਼ਨਰ ਸ੍ਰੀ ਧੀਮਾਨ ਨੇ ਦੱਸਿਆ ਕਿ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸ਼ਹਿਰੀ ਖੇਤਰਾਂ ਵਿੱਚ ਆਉਂਦੇ 9 ਸੇਵਾ ਕੇਂਦਰਾਂ ਅਤੇ ਪਿੰਡਾਂ ਦੇ 17 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਜਨਵਰੀ 2023 ਤੋਂ ਦਸੰਬਰ 2023 ਤੱਕ ਕੁੱਲ 135948 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ ਸਿਹਤ ਅਤੇ ਪਰਿਵਾਰ ਭਲਾਈ ਦੀਆਂ 48762 ਗ੍ਰਹਿ ਮਾਮਲੇ ਅਤੇ ਨਿਆਂ ਦੀਆਂ 6396, ਪ੍ਰਸੋਨਲ ਦੀਆਂ 14641, ਪੇਂਡੂ ਵਿਕਾਸ ਅਤੇ ਪੰਚਾਇਤ ਦੀਆਂ 838 ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਦੀਆਂ 13378 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਦਾ ਨਿਪਟਾਰਾ ਸਮੇਂ ਸਿਰ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਰਜ਼ੀਆਂ ਵੀ ਪ੍ਰਾਪਤ ਹੋਈਆਂ, ਜਿਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਕੀਤਾ ਜਾ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਤੋਂ ਇਲਾਵਾ ਸੇਵਾ ਕੇਂਦਰ ਵਿਚ ਪੰਜਾਬ ਸਟੇਟ ਮਹੀਨਾਵਾਰ ਅਤੇ ਬਸੰਤ ਪੰਚਮੀ ਦੀ ਲਾਟਰੀ ਦੀਆਂ ਸੇਵਾਵਾਂ ਸਮੇਤ ਕੁੱਝ ਹੋਰ ਸੇਵਾਵਾਂ ਜਿਵੇਂ ਕਿ ਪੈਸਿਆਂ ਦਾ ਲੈਣ ਦੇਣ, ਬੀਮਾ (ਮੋਟਰ ਵਹੀਕਲ), ਡੇਂਗੂ ਬੀਮਾ, ਅਤੇ ਮੋਬਾਇਲ/ਡੀ.ਟੀ.ਐਚ ਰੀਚਾਰਜ ਆਦਿ ਸੇਵਾਵਾਂ ਮੁੱਹਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਸਰਕਾਰੀ ਸੇਵਾਵਾਂ ‘ਸੇਵਾ ਦਾ ਅਧਿਕਾਰ’ ਐਕਟ ਅਧੀਨ ਆਉਂਦੀਆਂ ਹਨ ਅਤੇ ਲੋਕਾਂ ਨੂੰ ਇਸ ਐਕਟ ਅਧੀਨ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *