Wednesday, March 11
Shadow

ਬਹਿਕ ਖਾਸ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜਿਲਕਾ 26 ਜੂਨ

ਸਿਵਲ ਸਰਜਨ ਫਾਜ਼ਿਲਕਾ ਡਾ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਬਹਿਕ ਖਾਸ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਮਲੇਰੀਆ ਬੁਖਾਰ ਦੇ ਲੱਛਣਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ।ਇਹ ਮੱਛਰ ਖੜੇ ਸਾਫ ਅਤੇ ਗੰਦੇ ਪਾਣੀ ਵਿੱਚ ਪੈਦਾ ਹੁੰਦਾ ਹੈ ।ਇਹ ਮਾਦਾ ਐਨੋਫਲੀਜ ਮੱਛਰ ਰਾਤ ਸਮੇਂ  ਕੱਟਦਾ ਹੈ । ਮਲੇਰੀਆ ਦੇ ਲਛੱਣ ਤੇਜ ਬੁਖਾਰ,ਸਿਰ ਦਰਦ, ਘਬਰਾਹਟ ਉਲਟੀਆਂ , ਕਾਂਬਾ ਲੱਗਣਾ ਬੁਖਾਰ ਉਤਰਨ ਤੇ ਸਰੀਰ ਨੂੰ ਪਸੀਨਾ ਆਉਣਾ। ਬੁਖਾਰ ਹੋਣ ਦੀ ਸੂਰਤ ਵਿੱਚ ਪੈਰਾਸਿਟਾਮੋਲ ਦੀ ਗੋਲੀ ਲੈਣੀ ਚਾਹੀਦੀ ਹੈ। ਮਰੀਜ਼ ਨੂੰ ਮੱਛਰਾਂ ਤੋਂ ਬਚਾਅ ਵਾਲੀ ਜਾਲੀ ਵਿੱਚ ਰੱਖਣਾ ਚਾਹੀਦਾ ਹੈ। ਮਲੇਰੀਆ ਬੁਖਾਰ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲ ਵਿੱਚ ਬਿਲਕੁਲ ਮੁਫਤ ਕੀਤਾ ਜਾਂਦਾ ਹੈ।

 ਇਸ ਮੌਕੇ ਸਿਹਤ ਕਰਮਚਾਰੀ ਬਨਵਾਰੀ ਲਾਲ ਨੇ ਦੱਸਿਆ ਕਿ  ਖੜੇ ਪਾਣੀ ਵਿੱਚ ਕਾਲਾ ਤੇਲ ਪਾਇਆ ਜਾਵੇ ਅਤੇ ਸਾਫ਼ ਪਾਣੀ ਦੇ ਸੋਮਿਆਂ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ।ਸੌਣ ਸਮੇਂ ਮੱਛਰਾਂ ਤੋਂ ਬਚਾਅ ਵਾਲੀ ਜਾਲੀ ਦੀ ਵਰਤੋਂ ਕੀਤੀ ਜਾਵੇ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕੀਤੀ ਜਾਵੇ।

 ਇਸ ਮੌਕੇ  ਸੀ ਐਚ ਓ ਅੰਜੂ ਬਾਲਾ ਏਐਨਐਮ ਪਰਮਜੀਤ ਕੌਰ ਮੈਡੀਕਲ ਅਫ਼ਸਰ ਪੁਨੀਤ ਲੂਨਾ, ਫਾਰਮਾਸਿਸਟ ਅਨਿਲ ਵਾਟਸ ਅਤੇ ਪਿੰਡ ਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *