ਕੈਬਨਿਟ ਮੰਤਰੀ ਧਾਲੀਵਾਲ ਨੇ ਤੁੰਗ ਢਾਬ ਡਰੇਨ ਦੀ ਚੱਲ ਰਹੀ ਸਫਾਈ ਦੇ ਕੰਮਾਂ ਦਾ ਲਿਆ ਜਾਇਜਾ

ਅੰਮ੍ਰਿਤਸਰ 3 ਜੁਲਾਈ 2024– ਕੈਬਨਿਟ ਮੰਤਰੀ  ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ  ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜਾ ਲੈਂਦੇ ਹੋਏ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ  ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਹੋ ਜਾਵੇਗਾ 

ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਦੀ ਸਫਾਈ ਕਰਨ ਉਪਰੰਤ ਫਤਿਹਗੜ੍ਹ ਚੂੜੀਆਂ ਰੋਡ ਤੇ ਪੈਂਦੀ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਨੂੰ ਸ਼ੁਰੂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਡਰੇਨ ਦੀ ਸਫਾਈ ਦਾ ਕੰਮ 15 ਦਿਨ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਸੀ ਤੇ ਹੁਣ ਤੱਕ ਕਾਫੀ ਸਫਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਾਫ ਕਰਨ ਉਪਰੰਤ ਨਾਲੇ ਨੂੰ ਕਵਰ ਕਰਕੇ ਸੜਕ ਸਾਈਕਲ ਟਰੈਕ ਅਤੇ ਗਰੀਨ ਬੈਲਟ ਦੀ ਉਸਾਰੀ ਕੀਤੀ ਜਾਵੇਗੀਜਿਸ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਵਿੱਚ ਰਾਹਤ ਮਿਲੇਗੀ ਉੱਥੇ ਸੈਰ ਕਰਨ ਅਤੇ ਕਸਰਤ ਕਰਨ ਲਈ ਲੰਮੇ ਸਾਈਕਲ ਟਰੈਕ ਮਿਲਣਗੇ।  

ਸਰਦਾਰ ਧਾਲੀਵਾਲ ਨੇ  ਬੜੇ ਦੁੱਖ ਅਤੇ ਅਫਸੋਸ ਦੀ ਗੱਲ ਹੈ ਕਿ ਅੰਮ੍ਰਿਤਸਰ ਵਰਗਾ ਸ਼ਹਿਰ ਜੋ ਕਿ ਵਿਸ਼ਵ ਭਰ ਵਿੱਚ ਆਪਣੀ ਪਛਾਣ ਕਰਕੇ ਜਾਣਿਆ ਜਾਂਦਾ ਹੈਵਿੱਚੋਂ ਲੰਘਦੇ ਇਸ ਗੰਦੇ ਨਾਲੇ ਦੀ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ , ਜਿਸ ਕਾਰਨ ਇਹ ਨਾਲਾ ਵੱਡੇ ਇਲਾਕੇ ਨੂੰ ਬਿਮਾਰੀਆਂ ਵੰਡ ਰਿਹਾ ਹੈ।  ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਨਾਲੇ ਨੂੰ ਖਤਮ ਕਰਕੇ ਵਿਕਸਿਤ ਕਰਨ ਦਾ ਸੰਕਲਪ ਲਿਆ ਹੈਜਿਸ ਦੀ ਅੱਜ ਸ਼ੁਰੂਆਤ ਹੋ ਚੁੱਕੀ ਹੈ।

ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀਸ੍ਰੀ ਮਨੀਸ਼ ਅਗਰਵਾਲਅਰਵਿੰਦਰ ਸਿੰਘ ਭੱਟੀਐਸ. ਦਲਜੀਤ ਸਿੰਘਐਕਸੀਐਨ ਨਗਰ ਨਿਗਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਹਾਜ਼ਰ ਸਨ

Leave a Reply

Your email address will not be published. Required fields are marked *