ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 ਸ੍ਰੀ ਮੁਕਤਸਰ ਸਾਹਿਬ, 4 ਜੁਲਾਈ

ਪਸ਼ੂ ਪਾਲਣ ਵਿਭਾਗ ਵੱਲੋਂ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਜਿਨੋਸਿਸ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਸਾਮ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਦੱਸਿਆ ਕਿ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡੀ.ਏ.ਵੀ. ਪਬਲਿਕ ਸਕੂਲ, ਕੋਟਕਪੂਰਾ ਰੋਡ, ਸ੍ਰੀ ਮੁਕਤਸਰ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਹਨਾਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ਼੍ਰੀ ਜਗਦੀਪ ਸਿੰਘ ਕਾਕਾ ਬਰਾੜ ਵੀ ਸ਼ਿਰਕਤ ਕਰਨਗੇ।

ਇਸ ਸੈਮੀਨਾਰ ਮੌਕੇ ਪਸ਼ੂਆਂ ਤੋਂ ਮਨੁੱਖਾਂ ਨੂੰ ਹੋਣ ਵਾਲੀਆਂ ਬਿਮਾਰੀਆਂ ਬਾਰੇ ਅਤੇ ਉਨ੍ਹਾਂ ਤੋਂ ਬਚਾਓ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਵੱਖ-ਵੱਖ ਵਿਭਾਗਾਂ ਵੱਲੋਂ ਆਪਣੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।

ਇਸ ਮੌਕੇ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ, ਸਹਾਇਕ ਨਿਰਦੇਸ਼ਕ ਪਸ਼ੂ ਪਾਲਣ ਐਕਸਟੈਂਸ਼ਨ ਸਰਵਿਸ ਪੰਜਾਬ ਡਾ. ਪਰਮਪਾਲ ਸਿੰਘ, ਸੀਨੀਅਰ ਵੈਟਰਨਰੀ ਅਫਸਰ ਅਬੋਹਰ ਡਾ. ਮਨਦੀਪ ਸਿੰਘ, ਸੀਨੀਅਰ ਵੈਟਰਨਰੀ ਅਫਸਰ ਮਲੋਟ ਡਾ. ਗੁਰਦਾਸ ਸਿੰਘ, ਸੀਨੀਅਰ ਵੈਟਰਨਰੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਕੇਵਲ ਸਿੰਘ, ਐਸ ਵੀਓ ਗਿੱਦੜਬਾਹਾ ਡਾ. ਵਿਪਨ ਬਰਾੜ,  ਡਾ. ਵਿਨੀਤ ਜੋਸ਼ੀ, ਡਾ. ਅਮਨਦੀਪ ਸੇਠੀ, ਡਾ. ਸਮਰਾਟ, ਡਾ.  ਅਮਰਿੰਦਰ ਜੀਤ ਸਿੰਘ, ਸ੍ਰੀ ਰਜਿੰਦਰ ਛਾਬੜਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Leave a Reply

Your email address will not be published. Required fields are marked *