22 ਜਨਵਰੀ ਨੂੰ ਅਯੁੱਧਿਆ ਦੇ ਸ੍ਰੀ ਰਾਮ ਮੰਦਰ ‘ਚ ਰਾਮਲਲਾ ਦੀ ਪ੍ਰਾਣ ਪ੍ਰਤਿਸ਼ਠਾ ਕੀਤੀ ਜਾਣੀ ਹੈ,ਇਸ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ,ਇਸ ਨੂੰ ਲੈ ਕੇ ਦੇਸ਼ ਭਰ ‘ਚੋਂ ਕਾਫੀ ਉਤਸ਼ਾਹ ਹੈ,ਇਸ ਦੌਰਾਨ ਇਸ ਦਿਨ ਕਈ ਰਾਜਾਂ ਵਿੱਚ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ,ਇਸ ਤੋਂ ਇਲਾਵਾ ਕਈ ਰਾਜਾਂ ਨੇ ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ‘ਤੇ ਵੀ ਪਾਬੰਦੀ ਲਗਾ ਦਿੱਤੀ ਹੈ,ਪੰਜਾਬ ਵਿਚ ਵੀ ਇਸ ਦਿਨ ਵੱਡੀ ਗਿਣਤੀ ਸਕੂਲ ਬੰਦ ਰਹਿਣਗੇ,ਰੈਕੋਗਨਾਈਜ਼ਡ ਐਂਡ ਐਫੀਲੇਟਿਡ ਸਕੂਲ ਐਸੋਸੀਏਸ਼ਨ (ਰਾਸਾ) ਵੱਲੋਂ ਅਯੁੱਧਿਆ ਵਿਚ ਰਾਮ ਲਾਲ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਸਬੰਧੀ ਆਪਣੇ ਅਧੀਨ ਆਉਣ ਵਾਲੇ ਪੰਜਾਬ ਭਰ ਦੇ ਲਗਭਗ 4000 ਸਕੂਲਾਂ ’ਚ ਛੁੱਟੀ (January 22 Holiday) ਦਾ ਐਲਾਨ ਕੀਤਾ ਹੈ,ਇਸੇ ਤਰ੍ਹਾਂ ਪ੍ਰਾਈਵੇਟ ਸਕੂਲ ਐਸੋਸੀਏਸ਼ਨ (PVA) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੇ 22 ਜਨਵਰੀ ਨੂੰ ਅਯੁੱਧਿਆ ਵਿੱਚ ਹੋਣ ਵਾਲੇ ਸ੍ਰੀ ਰਾਮ ਲਾਲਾ ਪ੍ਰਤਿਮਾ ਪ੍ਰਾਣ ਸ਼ਰਧਾ ਸਮਾਗਮ ਦੇ ਮੱਦੇਨਜ਼ਰ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਸਕੂਲ ਸਟਾਫ਼ ਅਤੇ ਅਧਿਆਪਕ ਇਸ ਇਤਿਹਾਸਕ ਸਮਾਰੋਹ ਨੂੰ ਲਾਈਵ ਦੇਖ ਸਕਣ।