Saturday, August 15
Shadow

ਮਾਨਸੂਨ ਸੀਜਨ ਦੌਰਾਨ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 13 ਲੱਖ ਬੂਟੇ ਵਿਭਾਗਾਂ ਨੇ ਮੰਗੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 11 ਜੁਲਾਈ 2024:

ਰਾਜ ਸਰਕਾਰ ਵਲੋਂ ਚਾਲੂ ਵਿੱਤੀ ਸਾਲ ਦੌਰਾਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਪੰਜਾਬ ਮਾਨਸੂਨ ਸੀਜਨ ਦੌਰਾਨ ਸੂਬੇ ਭਰ ਵਿੱਚ ਜੋ 2.5 ਕਰੋੜ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈਸਬੰਧੀ ਅੰਮ੍ਰਿਤਸਰ ਜਿਲ੍ਹੇ ਵਿੱਚ ਵੱਖਵੱਖ ਵਿਭਾਗਾਂ ਨੇ 13 ਲੱਖ ਤੋਂ ਵੱਧ ਬੂਟਿਆਂ ਦੀ ਮੰਗ ਕੀਤੀ ਹੈ।  ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਇਸ ਸਬੰਧੀ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿੱਚ ਇਸ ਕੰਮ ਦੀ ਪ੍ਰਗਤੀ ਦਾ ਜਾਇਜਾ ਲੈਂਦੇ ਦੱਸਿਆ ਕਿ ਹੁਣ ਤੱਕ ਸਵਾ ਦੋ ਲੱਖ ਦੇ ਕਰੀਬ ਬੂਟੇ ਵਿਭਾਗਾਂ ਵਲੋਂ ਲਗਾਏ ਜਾ ਚੁੱਕੇ ਹਨ। ਉਨਾਂ ਹਦਾਇਤ ਕੀਤੀ ਕਿ ਛੇਤੀ ਹੀ ਰਹਿੰਦੇ ਟੀਚੇ ਨੂੰ ਪੂਰਾ ਕੀਤਾ ਜਾਵੇ। ਉਨਾਂ ਜੰਗਲਾਤ ਵਿਭਾਗ ਨੂੰ ਆਪਣੀਆਂ ਨਰਸਰੀਆਂ ਤੋਂ ਇਹ ਸਪਲਾਈ ਨਿਰੰਤਰ ਜਾਰੀ ਰਹਿਣ ਦੀ ਹਦਾਇਤ ਕਰਦੇ ਕਿਹਾ ਕਿ ਮਾਨਸੂਨ ਸੀਜਨ ਦੌਰਾਨ ਖਾਲੀ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ ਬੂਟੇ ਮੁਹੱਈਆ ਕਰਵਾਏ ਜਾਣ

ਇਸ ਸਬੰਧੀ ਜਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਵਿੱਚ ਵਣਾਂ ਹੇਠ ਰਕਬਾ ਘੱਟ ਕੇ 5.92 ਫੀਸਦੀ ਰਹਿ ਗਿਆ ਹੈ ਅਤੇ ਵਾਤਾਵਰਣ ਨੂੰ ਸੁਧਾਰਨ ਲਈ ਰਾਜ ਦਾ ਰੁੱਖਾਂ ਅਤੇ ਵਣਾਂ ਹੇਠ ਰਕਬਾ 2030 ਤੱਕ 7.5 ਫੀਸਦੀ ਕਰਨ ਲਈ ਸਰਕਾਰ ਵਲੋਂ ਇਕ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ ਉਨਾਂ ਦੱਸਿਆ ਕਿ ਵਣ ਭੂਮੀ ਤੋਂ ਇਲਾਵਾ ਗੈਰ ਵਣ ਭੂਮੀ ਤੇ ਵੀ ਵੱਡੇ ਪੱਧਰ ਤੇ ਬੂਟੇ ਲਗਾਏ ਜਾਣਗੇ ਅਤੇ ਇਸ ਕੰਮ ਲਈ ਪੰਚਾਇਤੀ ਰਕਬਿਆਂ ਦੀ ਮੁੱਖ ਭੂਮਿਕਾ ਹੋਵੇਗੀ  ਉਨਾਂ ਇਹ ਵੀ ਸਪੱਸ਼ਟ ਕਰਦਿਆਂ ਕਿਹਾ ਕਿ ਭਵਿੱਖ ਵਿੱਚ ਪੰਚਾਇਤਾਂ ਵਲੋਂ ਰਕਬੇ ਤੋਂ ਕੱਟੇ ਗਏ ਰੁੱਖਾਂ ਤੋਂ ਹੋਈ ਆਮਦਨ ਪੂਰੀ ਤਰ੍ਹਾਂ ਹਕਦਾਰ ਪੰਚਾਇਤਾਂ ਹੀ ਹੋਣਗੀਆਂ ਉਨਾਂ ਇਹ ਸਪੱਸ਼ਟ ਕਰਦਿਆਂ ਕਿਹਾ ਕਿ ਇਸੇ ਤਰ੍ਹਾਂ ਹੀ ਸਕੂਲਾਂ ਵਿੱਚ ਲਗਾਏ ਗਏ ਬੂਟਿਆਂ ਨੂੰ ਲੋੜ ਪੈਣ ਤੇ ਸਕੂਲੀ ਵਿਭਾਗ ਵਲੋਂ ਕੱਟਿਆ ਜਾ ਸਕੇਗਾ ਅਤੇ ਇਸ ਸਬੰਧੀ ਵੀ ਐਨ..ਸੀਵਣ ਵਿਭਾਗ ਤੋਂ ਲੈਣ ਦੀ ਜ਼ਰੂਰਤ ਨਹੀਂ ਹੋਵੇਗੀ ਉਨਾਂ ਕਿਹਾ ਕਿ ਇਨਾਂ ਲਗਾਏ ਗਏ ਪੌਦਿਆਂ ਉਤੇ ਪੂਰੀ ਤਰ੍ਹਾਂ ਸਕੂਲ ਦਾ ਹੀ ਅਧਿਕਾਰ ਹੋਵੇਗਾ

ਸ੍ਰੀ ਥੋਰੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਸੀ ਪਰ ਵਿਭਾਗਾਂ ਨੇ ਇਸ ਤੋਂ ਵੱਧ ਦੀ ਮੰਗ ਕੀਤੀ ਹੈ ਜੋ ਕਿ ਖੁਸ਼ੀ ਦੀ ਗੱਲ ਹੈ। ਇਨ੍ਹਾਂ ਬੂਟਿਆਂ ਨਾਲ ਵਾਤਾਵਰਨ ਸਾਫ਼-ਸੁਥਰਾ ਰਹੇਗਾ ਤੇ ਭਵਿੱਖ ਵਿੱਚ ਗਰਮੀ ਤੋਂ ਰਾਹਤ ਜੀਵਨ ਨੂੰ ਖੁਸ਼ਹਾਲ ਬਣਾਉਣ ਲਈ ਲਾਹੇਵੰਦ ਹੋਣਗੇ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਉਹ ਜਿਲ੍ਹੇ ਵਿੱਚ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਇਸ ਸਬੰਧੀ ਬੱਚਿਆਂਫੌਜਪੁਲਿਸ, ਬੀ.ਐਸ.ਐਫ. ਅਤੇ ਹੋਰ ਵਿਭਾਗਾਂ ਦਾ ਵੀ ਸਹਿਯੋਗ ਲਿਆ ਜਾਵੇ ਉਨਾਂ ਕਿਹਾ ਕਿ ਸਮੂਹ ਵਿਭਾਗ ਆਪਣੀਆਂ ਖਾਲੀ ਪਈਆਂ ਥਾਵਾਂ ਤੇ  ਬੂਟੇ ਲਗਾਉਣ ਲਈ ਨਿਸ਼ਾਨਦੇਹੀ ਕਰਨ ਅਤੇ ਆਪਣੀ ਜ਼ਰੂਰਤ ਅਨੁਸਾਰ ਜੰਗਲਾਤ ਵਿਭਾਗ ਤੋਂ ਬੂਟੇ ਪ੍ਰਾਪਤ ਕਰਨ

ਇਸ ਮੀਟਿੰਗ ਵਿੱਚ ਐਸ.ਡੀ.ਐਮ ਸ੍ਰੀ ਲਾਲ ਵਿਸ਼ਵਾਸ਼ਮਨਕੰਵਲ ਸਿੰਘ ਚਾਹਲਰਵਿੰਦਰ ਸਿੰਘ ਅਰੋੜਾਸਿਵਲ ਸਰਜਨ ਡਾਸੁਮਿਤ ਸਿੰਘਐਕਸੀਐਨ ਨਹਿਰੀ ਵਿਭਾਗ ਸ੍ਰੀਕੁਲਵਿੰਦਰ ਸਿੰਘ, ਜਿਲ੍ਹਾ ਜੰਗਲਾਤ ਅਫ਼ਸਰ ਸਅਮਨੀਤ ਸਿੰਘ  ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ

Leave a Reply

Your email address will not be published. Required fields are marked *