Saturday, August 15
Shadow

ਪਿੰਡ ਧੂੜਕੋਟ ਵਿਖੇ 19 ਜੁਲਾਈ ਨੂੰ ਲੱਗੇਗਾ 8ਵਾਂ ਸੁਵਿਧਾ ਕੈਂਪ-ਡੀ.ਸੀ.ਵਿਨੀਤ ਕੁਮਾਰ

ਫਰੀਦਕੋਟ 17 ਜੁਲਾਈ  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦਾ ਹੱਲ ਕਰਨ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ 19 ਜੁਲਾਈ  ਨੂੰ ਸਵੇਰੇ 09.30 ਵਜੇ ਗੁਰਦੁਆਰਾ ਸਾਹਿਬ ਬਾਬਾ ਕਾਸ਼ੀ ਰਾਮ ਪਿੰਡ ਧੂੜਕੋਟ ਵਿਖੇ ਅੱਠਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਕੈਂਪ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪਿੰਡ ਧੂੜਕੋਟ, ਕੋਟਸੁਖੀਆ, ਢੁੱਡੀ ਅਤੇ ਮੰਡਵਾਲਾ ਦੇ ਵਸਨੀਕ ਇਸ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਆਪਣੀਆਂ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦੇ ਹੱਲ ਕਰਵਾਉਣ ਲਈ ਆ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਹਾਜ਼ਰ ਹੋਣਗੇ ਅਤੇ ਮੌਕੇ ‘ਤੇ ਹੀ ਯੋਗ ਲਾਭਪਾਤਰੀ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਇਸ ਸੁਵਿਧਾ ਕੈਂਪ ਵਿੱਚ ਆ ਕੇ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *