Sunday, March 8
Shadow

19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਲੱਗੇਗਾ ਵਿਸ਼ੇਸ਼ ਕੈਂਪ

ਮੋਗਾ 18 ਜੁਲਾਈ:
ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਅਧੀਨ ਜ਼ਿਲਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਰਹਿ ਰਿਹਾ ਹੈ। ਸਰਕਾਰੀ ਦਫ਼ਤਰਾਂ ਵਿੱਚ ਵੀ ਆਮ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਸਬੰਧੀ ਵੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ ਨਿਰਦੇਸ਼ ਪਹਿਲਾਂ ਤੋਂ ਹੀ ਜਾਰੀ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 19 ਜੁਲਾਈ ਨੂੰ ਫਤਿਹਗੜ ਪੰਜਤੂਰ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਮੁੰਡੀ ਜਮਾਲ, ਕਾਦਰਵਾਲਾ, ਲਲਿਹਾਦੀ, ਫਤਿਹਗੜ੍ਹ ਪੰਜਤੂਰ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀ ਆਪ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਪ੍ਰਭਾਵ ਨਾਲ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣਗੇ।
ਉਨ੍ਹਾਂ ਦੱਸਿਆ ਕਿ ਮਿਤੀ 24 ਜੁਲਾਈ ਨੂੰ ਨੱਥੂਵਾਲਾ ਗਰਬੀ ਦੇ ਗੁਰਦੁਆਰਾ ਗੁਰੂ ਪ੍ਰਕਾਸ਼ ਵਿਖੇ ਵੱਡਾ ਘਰ, ਛੋਟਾ ਘਰ, ਨੱਥੂਵਾਲਾ ਗਰਬੀ, ਗੱਜਣਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 26 ਜੁਲਾਈ ਨੂੰ ਮਾਣੂੰਕੇ ਦੇ ਪੰਚਾਇਤ ਘਰ ਵਿਖੇ ਘੋਲੀਆ, ਮਾਣੂੰਕੇ ਖੁਰਦ, ਰਣੀਆਂ, ਖੋਟਾ, ਕਿਸ਼ਨਗੜ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ। ਮਿਤੀ 31 ਜੁਲਾਈ ਨੂੰ ਘੱਲ ਕਲਾਂ ਦੇ ਗੁਰਦੁਆਰਾ ਗੁਰੂਸਰ ਸਾਹਿਬ ਵਿਖੇ ਡਰੋਲੀ ਭਾਈ, ਘੱਲ ਕਲਾਂ, ਸਲੀਣਾ, ਖੋਸਾ ਪਾਂਡੋ, ਰੱਤੀਆਂ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣਗੀਆਂ।
ਸਮੂਹ ਵਿਭਾਗ ਇਨਾਂ ਜਨ ਸੁਣਵਾਈ ਕੈਂਪਾਂ ਵਿੱਚ ਹਾਜ਼ਰ ਹੋ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ  ਤੁਰੰਤ ਨਿਪਟਾਰਾ ਕਰ ਰਹੇ ਹਨ। ਡਿਪਟੀ ਕਮਿਸ਼ਨਰ ਨੇ ਸਬੰਧਤ ਪਿੰਡਾਂ ਦੇ ਲੋਕਾਂ ਨੂੰ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

Leave a Reply

Your email address will not be published. Required fields are marked *