ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ: ਜਗਰੂਪ ਸਿੰਘ ਗਿੱਲ

ਬਠਿੰਡਾ, 26 ਜੁਲਾਈ : ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਜੋਨ ਪੱਧਰ ’ਤੇ ਮਨਾਏ ਗਏ ਵਿਜੈ ਦਿਵਸ ਦੀ ਸਿਲਵਰ ਜੁਬਲੀ ਦੇ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਹੀਦਾਂ ਦੇ ਪਰਿਵਾਰਾਂਨਕਾਰਾ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ। ਇਸ ਮੌਕੇ ਬਠਿੰਡਾ ਜ਼ਿਲ੍ਹੇ ਤੋਂ ਇਲਾਵਾ ਪਟਿਆਲਾਸੰਗਰੂਰਬਰਨਾਲਾਮਾਲੇਰਕੋਟਲਾਮਾਨਸਾਰੀਦਕੋਟਸ਼੍ਰੀ ਮੁਕਤਸਰ ਸਾਹਿਬਫਾਜ਼ਿਲਕਾ ਅਤੇ ਫਿਰੋਪੁਰ ਜ਼ਿਲ੍ਹੇ ਨਾਲ ਸਬੰਧਿਤ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਨਕਾਰਾ ਹੋਏ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾ ਨੇ ਸ਼ਿਰਕਤ ਕੀਤੀ

ਇਸ ਮੌਕੇ ਵਿਧਾਇਕ ਸਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦਾਂ ਵਲੋਂ ਦੇਸ਼ ਲਈ ਦਿੱਤੀਆ ਗਈਆਂ ਸ਼ਹਾਦਤਾਂ ਦੇ ਅਸੀਂ ਹਮੇਸ਼ਾ ਰਿਣੀ ਰਹਾਂਗੇ ਉਨ੍ਹਾਂ ਕਿਹਾ ਕਿ ਜਦੋਂ ਵੀ ਕਦੇ ਦੁਸਮਣ ਨੇ ਸਾਡੇ ਦੇਸ਼ ਦੀ ਸਾਂਤੀ ਭੰਗ ਕਰਨ ਦੀ ਕੋਸ਼ਿਸ ਕੀਤੀ ਹੈ ਤਾਂ ਸਾਡੀ ਫੌਜ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਹੈਅਸੀਂ ਅੱਜ ਕਾਰਗਲ ਜੰਗ ਦੇ ਸਾਰੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ ਹਾਂ ਤੇ ਨਾਲ ਹੀ ਜਿਹੜੀਆਂ ਫੌਜਾਂ ਇਸ ਸਮੇਂ ਉਥੇ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੀਆਂ ਹਨ, ਉਨ੍ਹਾਂ ਦਾ ਵੀ ਅਸੀਂ ਹੌਸਲਾ ਵਧਾਉਦੇਂ ਹਾਂ ਕਿ ਅਸੀਂ ਤੁਹਾਡੇ ਨਾਲ ਹਾਂ ਪੂਰਾ ਹਿੰਦੋਸਤਾਨ ਤੁਹਾਡੇ ਨਾਲ ਹੈ ਅਤੇ ਆਪ ਦੇ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ

ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲਵਧੀਕ ਡਿਪਟੀ ਕਮਿਸ਼ਨਰ (ਜਨਰਲਸ੍ਰੀ ਲਤੀਫ਼ ਅਹਿਮਦਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਵੱਲੋਂ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂਨਕਾਰਾ ਹੋਏ ਸੈਨਿਕਾਂ ਤੇ ਪੁਰਸਕਾਰ ਵਿਜੇਤਾਵਾ ਨੂੰ 5100 ਰੁਪਏ ਦੇ ਚੈਂਕ ਅਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਤੀਫ ਅਹਿਮਦ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਰਗਿਲ ਜੰਗ ਦੌਰਾਨ ਕਿਸੇ ਮਾਂ ਨੇ ਆਪਣਾ ਪੁੱਤ ਗਵਾਇਆ, ਕਿਸੇ ਭੈਣ ਨੇ ਆਪਣਾ ਭਰਾ ਗਵਾਇਆ ਅਤੇ ਕਿਸ ਸੁਹਾਗਣ ਨੇ ਆਪਣਾ ਸੁਹਾਗ ਗਵਾਇਆ, ਜਿਸ ਦੀ ਕਮੀ ਤਾਂ ਪੂਰੀ ਨਹੀਂ ਕੀਤੀ ਜਾ ਸਕਦੀ ਪਰੰਤੂ ਪ੍ਰਸ਼ਾਸਨ ਅਤੇ ਸਰਕਾਰ ਹਮੇਸ਼ਾ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹੈ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹੀਦ ਦੇਸ਼ ਦਾ ਸਰਮਾਇਆ ਹੁੰਦੇ ਹਨ ਅਤੇ ਸਾਨੂੰ ਆਪਣੇ ਸ਼ਹੀਦਾਂ ਤੇ ਮਾਣ ਹੈ। ਰੱਖਿਆ ਸੇਵਾਵਾਂ ਭਲਾਈ ਵਿਭਾਗ ਪੰਜਾਬ ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਵਾਰ ਹੀਰੋਜ਼ ਵੱਲੋਂ ਦਿੱਤੀਆਂ ਸੇਵਾਵਾਂ ਬਦਲੇ ਨਤਮਸਤਕ ਹੁੰਦਾ ਹੈ

ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਨੇ ਕਿਹਾ ਕਿ ਸ਼ਹੀਦਾਂ ਅਤੇ ਜੰਗੀ ਯੋਧਿਆਂ ਨੇ ਆਪਣੀ ਕੁਰਬਾਨੀ ਦੇ ਕੇ ਜੋ ਇਸ ਦੇਸ਼ ਨੂੰ ਖੁਸ਼ਹਾਲ ਅਤੇ ਹਰਾ-ਭਰਾ ਹੋਣ ਦਾ ਸੁਪਨਾ ਦੇਖਿਆ ਸੀਉਸ ਨੂੰ ਅਸੀਂ ਆਪਣੇ ਨੌਜਵਾਨ ਬੱਚਿਆਂ ਤੱਕ ਪਹੁੰਚਾਈਏ ਅਤੇ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰੀਏ ਅਤੇ ਨਸ਼ਿਆਂ ਤੋਂ ਦੂਰ ਰੱਖੀਏ

ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.) ਨੇ ਦੱਸਿਆ ਕਿ 25 ਸਾਲ ਪਹਿਲਾਂ 26 ਜੁਲਾਈ 1999 ਨੂੰ ਭਾਰਤ ਨੇ ਕਾਰਗਿਲ ਦੀ ਜੰਗ ਵਿੱਚ ਫਤਿਹ ਹਾਸਲ ਕੀਤੀ ਸੀ। ਇਸ ਦਿਨ ਨੂੰ ਹਰ ਸਾਲ ਵਿਜੈ ਦਿਵਸ ਦਿਨ ਦੇ ਰੂਪ ਵਜੋਂ ਮਨਾਇਆ ਜਾਂਦਾ ਹੈ। ਕਰੀਬ ਦੋ ਮਹੀਨੇ ਤੱਕ ਚੱਲੀ ਇਹ ਕਾਰਗਿਲ ਦੀ ਲੜਾਈ ਭਾਰਤੀ ਫੌਜ ਦੇ ਹੌਸਲੇ ਅਤੇ ਜਾਂਬਾਜੀ ਦਾ ਅਜਿਹਾ ਉਦਾਹਰਣ ਹੈ, ਜਿਸ ਉੱਤੇ ਹਰ ਭਾਰਤੀ ਨੂੰ ਗਰਵ ਹੋਣਾ ਚਾਹੀਦਾ ਹੈ। ਇਸ ਜੰਗ ਵਿੱਚ ਦੇਸ਼ ਨੇ ਲਗਭਗ 527 ਤੋਂ ਜ਼ਿਆਦਾ ਵੀਰ ਯੋਧਿਆਂ ਨੂੰ ਗਵਾਇਆ ਸੀ ਉੱਥੇ ਹੀ ਅਣਗਿਣਤ ਜਖ਼ਮੀ ਵੀ ਹੋਏ ਸਨ।

ਇਸ ਦੌਰਾਨ ਸੈਨਿਕ ਇੰਸਟੀਚਿਊਟ ਆਫ਼ ਮੈਨੇਜੇਮੈਂਟ ਅਤੇ ਟੈਕਨਾਲੋਜੀ ਦੀਆਂ ਵਿਦਿਆਰਥਣਾਂ ਵੱਲੋਂ ਦੇਸ਼ ਭਗਤੀ ਦੇ ਨਗਮੇ ਗਾਏ ਗਏ ਅਤੇ ਰਾਸ਼ਟਰੀ ਗਾਣ ਨਾਲ ਪ੍ਰੋਗਰਾਮ ਨੂੰ ਸਮਾਪਤੀ ਦੀ ਰਸਮ ਅਦਾ ਕੀਤੀ ਗਈ

ਇਸ ਮੌਕੇ ਐਡਵੋਕੇਟ ਸ਼੍ਰੀ ਸੁਖਦੀਪ ਸਿੰਘ (ਕੌਂਸਲਰਅਤੇ ਸਮਾਜ ਸੇਵੀ ਜਗਦੀਸ਼ ਸਿੰਘ (ਜਰਨਲ ਸੈਕਟਰੀਅਤੇ ਸਮੂਹ ਸਟਾਫ ਹਾਜਰ ਸਨ

Leave a Reply

Your email address will not be published. Required fields are marked *