ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ ਸੰਪੰਨ

ਬਠਿੰਡਾ, 30 ਜੁਲਾਈ : ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ ਟਰਾਇਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਫ਼ਲਤਾ ਨਾਲ ਸੰਪੰਨ ਹੋਏ, ਜਿਨ੍ਹਾਂ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਤੇ ਮਾਨਸਾ ਦੇ ਲੜਕੇ-ਲੜਕੀਆਂ  (12 ਤੋਂ 14 ਸਾਲ) ਨੇ ਹਿੱਸਾ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਦੇ ਕਨਵੀਨਰ ਤੇ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਜਗਦੀਪ ਸਿੰਘ ਕਾਹਲੋਂ ਨੇ ਇਸ ਪ੍ਰੋਗਰਾਮ ਦੀ ਸਫਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਖਾਸਕਰ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਵੱਲੋਂ ਮਿਲੇ ਸਹਿਯੋਗ ਲਈ ਧੰਨਵਾਦ ਕੀਤਾ।

ਸ. ਕਾਹਲੋਂ ਨੇ ਦੱਸਿਆ ਕਿ ਸ. ਓਂਕਾਰ ਸਿੰਘ, ਸਕੱਤਰ ਜਨਰਲ, ਏਸ਼ੀਅਨ ਸਾਈਕਲਿੰਗ ਕਨਫੈਡਰੇਸ਼ਨ ਅਤੇ ਸ. ਮਨਿੰਦਰਪਾਲ ਸਿੰਘ ਸਕੱਤਰ ਜਨਰਲ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਯੋਗ ਅਗਵਾਈ ਵਿੱਚ ਪੂਰੇ ਪੰਜਾਬ ਵਿੱਚ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਖੇਡਾਂ ਅਤੇ ਵਿਸ਼ੇਸ਼ ਤੌਰ ‘ਤੇ ਸਾਈਕਲਿੰਗ ਖੇਡ ਨਾਲ ਜੋੜਨਾ ਹੈ ਤਾਂ ਜੋ ਪੰਜਾਬ ਵਿੱਚ ਸਾਈਕਲਿੰਗ ਨੂੰ ਪ੍ਰਫੁੱਲਿਤ ਕੀਤਾ ਜਾ ਸਕੇ।

ਇਸ ਤਹਿਤ ਖ਼ਿਡਾਰੀਆਂ ਦੀ ਚੋਣ ਕਰ ਕੇ ਉਨ੍ਹਾਂ ਨੂੰ ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਦੀਆਂ ਅਕੈਡਮੀਆਂ ਵਿੱਚ ਭੇਜਿਆ ਜਾਵੇਗਾ, ਜਿਥੇ ਉਨ੍ਹਾਂ ਦਾ ਰਹਿਣਾ-ਸਹਿਣਾ, ਖੁਰਾਕ, ਟਰੇਨਿੰਗ, ਖੇਡ ਆਦਿ ਦਾ ਸਾਜੋ-ਸਮਾਨ ਮੁਫ਼ਤ ਦਿੱਤਾ ਜਾਵੇਗਾ।

ਸ. ਕਾਹਲੋਂ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚੋਂ ਨੌਜਵਾਨਾਂ ਦੇ ਟਰਾਇਲ ਰਾਹੀਂ ਚੋਣ ਕੀਤੀ ਜਾਣੀ ਹੈ ਤੇ ਚੁਣੇ ਹੋਏ ਖਿਡਾਰੀ ਦਿੱਲੀ ਵਿਖੇ ਫਈਨਲ ਟਰਾਇਲ ਲਈ ਭੇਜੇ ਜਾਣਗੇ।

ਇਨ੍ਹਾਂ ਟਰਾਇਲਾਂ ਵਿੱਚ ਸਟੈਂਡਿੰਗ ਬਰੌਡ ਜੰਪ, ਹਾਈ ਜੰਪ (ਵਰਟੀਕਲ) ਅਤੇ ਲੜਕੇ 1600 ਮੀਟਰ ਅਤੇ ਲੜਕੀਆਂ 800 ਮੀਟਰ ਦੀ ਦੌੜ ਕਰਵਾਈ ਗਈ।

Leave a Reply

Your email address will not be published. Required fields are marked *