ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਤੋਂ 07 ਅਗਸਤ ਤੱਕ ਮਨਾਇਆ ਜਾ ਰਿਹੈ ਜਾਗਰੂਕਤਾ ਹਫ਼ਤਾ

ਮਾਨਸਾ, 30 ਜੁਲਾਈ:
ਸਿਹਤ ਵਿਭਾਗ ਮਾਨਸਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ  01 ਅਗਸਤ ਤੋਂ 07 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਨਵਜਨਮੇ ਬੱਚੇ ਦੇ ਪੋਸ਼ਣ ਲਈ ਮਾਂ ਦਾ ਦੁੱਧ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ ਹੈ। ਇਸ ਲਈ ਜਨਮ ਤੋਂ ਪਹਿਲੇ ਘੰਟੇ ਦੇ ਅੰਦਰ ਅੰਦਰ ਹੀ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਪਹਿਲਾ ਤੇ ਬਾਉਲਾ ਦੁੱਧ ਪੌਸ਼ਟਿਕ ਤੱਤਾਂ ’ਤੇ ਵਿਟਾਮਿਨ ‘ਏ’ ਨਾਲ ਭਰਪੂਰ ਹੁੰਦਾ ਹੈ।
ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਵਿਜੈ ਕੁਮਾਰ ਜੈਨ ਨੇ ਦੱਸਿਆ ਕਿ ਮਾਂ ਦਾ ਦੁੱਧ ਨਵਜੰਮੇ ਬੱਚੇ ਲਈ ਸਰਵੋਤਮ ਅਤੇ ਸੰਪੂਰਨ ਆਹਾਰ ਹੁੰਦਾ ਹੈ। ਇਹ ਬੱਚਿਆਂ ਨੂੰ ਕੁਪੋਸ਼ਣ ਅਤੇ ਡਾਇਰੀਆ ਵਰਗੀਆਂ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ ਅਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਵਿੱਚ ਵੀ ਸਹਾਇਕ ਹੁੰਦਾ ਹੈ।
ਸਿਹਤ ਵਿਭਾਗ ਮਾਨਸਾ ਦੇ ਮਾਸ ਮੀਡੀਆ ਵਿੰਗ  ਵੱਲੋਂ ਸਮੇਂ ਸਮੇਂ ’ਤੇ ਇੰਨ੍ਹਾਂ ਜਾਗਰੂਕਤਾ ਦਿਵਸ ’ਤੇ ਵਿਸ਼ੇਸ਼ ਹਫਤਿਆਂ ਮੌਕੇ ਜ਼ਿਲ੍ਹੇ ਵਿਚ ਬਲਾਕ ਐਕਸਟੈਂਸ਼ਨ ਐਜੂਕੇਟਰਾਂ ’ਤੇ ਸਮੂਹ ਸਿਹਤ ਕਰਮੀਆਂ, ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰ, ਆਂਗਨਵਾੜੀ  ਵਰਕਰ ਅਤੇ ਲੋਕਾਂ ਦੀ ਮਦਦ ਨਾਲ ਪਿੰਡ ਪੱਧਰ ਤੱਕ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਸੰਚਾਰ ਦੇ ਹਰ ਸੰਭਵ ਵੱਖ ਵੱਖ ਤਰੀਕਿਆਂ ਰਾਹੀਂ ਜਾਗਰੂਕ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *