ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਵੱਲੋਂ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਏ 15 ਬੂਟੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ:

ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ  ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਵੱਧ ਤੋਂ ਵੱਧ ਦਰੱਖ਼ਤ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਵਿੱਚ ਕਚਹਿਰੀ ਕੰਪਲੈਕਸ ਵਿਖੇ ਜੁਡੀਸ਼ੀਅਲ ਅਧਿਕਾਰੀਆਂ ਵੱਲੋਂ ਵੱਖ-ਵੱਖ ਕਿਸਮ ਦੇ 15 ਬੂਟੇ ਲਗਾਏ ਗਏ। ਇਸ ਮੌਕੇ ਤੇ ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਏ ਗਏ ਸਨ ਤਾਂ ਜੋ ਕਚਹਿਰੀ ਕੰਪਲੈਕਸ ਦੇ ਆਲੇ-ਦੁਆਲੇ ਨੂੰ ਹੋਰ ਵੀ ਹਰਿਆ-ਭਰਿਆ ਬਣਾਇਆ ਜਾ ਸਕੇ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਮਨੁੱਖੀ ਹੋਂਦ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਆਉਣ ਵਾਲੇ ਸਮੇਂ ਵਿੱਚ ਵੀ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ। ਇਸ ਮੌਕੇ ਤੇ ਸ੍ਰੀ ਵਿਕਰਾਂਤ ਕੁਮਾਰ, ਡਾ. ਅਜੀਤ ਅੱਤਰੀ, ਵਧੀਕ  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ  ਸ੍ਰੀ ਬਲਜਿੰਦਰ ਸਿੰਘ ਸਰਾ, ਵਧੀਕ  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਹਰਸਿਮਰਨਜੀਤ ਸਿੰਘ, ਵਧੀਕ  ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ , ਸ੍ਰੀ ਬਰਜਿੰਦਰਪਾਲ ਸਿੰਘ, ਪ੍ਰਿੰਸੀਪਲ ਜੱਜ, ਫੈਮਲੀ ਕੋਰਟ, ਸ੍ਰੀ ਅਨਿਸ਼ ਗੋਇਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ, ਸ੍ਰੀਮਤੀ ਹਰਪ੍ਰੀਤ ਕੌਰ, ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ੍ਰੀਮਤੀ ਸੋਨਾਲੀ ਸਿੰਘ,  ਵਧੀਕ ਸਿਵਲ ਜੱਜ (ਸੀਨੀਅਰ ਡਵੀਜ਼ਨ), ਸ੍ਰੀ ਅਭੇ ਰੰਜਨ ਸ਼ੁਕਲਾ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਪੂਨਮ ਕਸ਼ਿਅਪ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਕਿਰਨਦੀਪ ਸਿੰਘ , ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀ ਸੰਗਮ ਕੌਸ਼ਲ, ਸਿਵਲ ਜੱਜ (ਜੂਨੀਅਰ ਡਵੀਜ਼ਨ), ਸ੍ਰੀਮਤੀ ਨੇਹਾ ਜਿੰਦਲ, ਸਿਵਲ ਜੱਜ (ਜੂਨੀਅਰ ਡਵੀਜ਼ਨ) ਅਤੇ ਸ੍ਰੀਮਤੀ ਮੇਘਾ ਧਾਲੀਵਾਲ ਵੀ ਹਾਜ਼ਰ ਸਨ।

Leave a Reply

Your email address will not be published. Required fields are marked *