ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਿਆਂ ਚ ਫੋਟੋ ਵੋਟਰ ਸੂਚੀਆਂ ਦੀ ਕੀਤੀ ਅੰਤਿਮ ਪ੍ਰਕਾਸ਼ਨਾ: ਪੂਨਮ ਸਿੰਘ

ਬਠਿੰਡਾ, 23 ਜਨਵਰੀ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਡਿਪਟੀ ਕਮਿਸ਼ਨਰ ਸ਼੍ਰੀ ਸੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਆਧਾਰ ਤੇ ਵਿਧਾਨ ਸਭਾ ਚੋਣ ਹਲਕਾ 90-ਰਾਮਪੁਰਾ ਫੂਲ, 91-ਭੁੱਚੋ ਮੰਡੀ (ਅ.ਜ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਅ.ਜ), 94-ਤਲਵੰਡੀ ਸਾਬੋ ਅਤੇ ਵਿਧਾਨ ਸਭਾ ਹਲਕਾ 95-ਮੌੜ ਵਿੱਚ ਫੋਟੋ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਗਈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਦੇ ਸਬੰਧ ਚ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ।

ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਸੁਧਾਈ ਦੌਰਾਨ ਪ੍ਰਾਪਤ ਹੋਏ ਦਾਅਵੇ/ਇਤਰਾਜਾਂ ਦੇ ਆਧਾਰ ਤੇ 22 ਜਨਵਰੀ 2024 ਨੂੰ ਕੁੱਲ ਵੋਟਰਾਂ ਦੀ ਗਿਣਤੀ 10,51,181 ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ-2024 ਲਈ ਆਪ ਦੀ ਪਾਰਟੀ ਨਾਲ ਸਬੰਧਤ ਸੰਭਾਵਿਤ ਉਮੀਦਵਾਰਾਂ ਅਤੇ ਪ੍ਰਮੁੱਖ ਵਿਅਕਤੀਆ ਦੀਆਂ ਵੋਟਾਂ ਵੋਟਰ ਸੂਚੀ ਵਿੱਚ ਚੈੱਕ ਕਰ ਲਈਆ ਜਾਣ।

ਇਸ ਦੌਰਾਨ ਵੱਖ-ਵੱਖ ਰਾਜਨਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਪ੍ਰਕਾਸ਼ਿਤ ਫੋਟੋ ਵੋਟਰ ਸੂਚੀ ਦੀ 1 ਕਾਪੀ ਤੇ ਬਗੈਰ ਫੋਟੋ ਵੋਟਰ ਸੂਚੀ ਦੀ ਸੀ.ਡੀ. ਮੁਹੱਈਆ ਕਰਵਾਈ ਗਈ।

ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਭੂਸ਼ਣ ਕੁਮਾਰ, ਕਮਿਊਨਿਸਟ ਪਾਰਟੀ ਆਫ ਇੰਡੀਆ (ਮਾਰਕਸਵਾਦੀ) ਵੱਲੋ ਸ੍ਰੀ ਬਨਵਾਰੀ ਲਾਲ, ਸ਼੍ਰੋਮਣੀ ਅਕਾਲੀ ਦਲ ਵੱਲੋ ਸ੍ਰੀ ਗੁਰਪ੍ਰੀਤ ਸਿੰਘ ਤੇ ਇੰਡਿਅਨ ਨੈਸ਼ਲਨ ਕਾਂਗਰਸ ਵੱਲੋ ਸ੍ਰੀ ਸੁਨੀਲ ਕੁਮਾਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *