ਉਦਯੋਗਿਕ ਖੇਤਰ ਵਿਚ ਵਾਧਾ ਕਰਨ ਤਹਿਤ ਪੰਜਾਬ ਸਰਕਾਰ ਕਰ ਰਹੀ ਪਹਿਲਕਦਮੀਆਂ— ਨਰਿੰਦਰ ਪਾਲ ਸਿੰਘ ਸਵਨਾ

ਫਾਜ਼ਿਲਕਾ, 6 ਅਗਸਤ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਇੰਡਸਟਰੀ ਨੂੰ ਵਧਾਵਾ ਦੇਣ ਅਤੇ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜ਼ੋ ਸੂਬੇ ਨੂੰ ਵਿਕਾਸ ਦੀਆਂ ਲੀਹਾਂ ਵੱਲ ਲਿਜਾਈਆ ਜਾ ਸਕੇ। ਵਿਧਾਇਕ ਫਾਜ਼ਿਲਕਾ ਸ. ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਦਫਤਰ ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ ਫਾਜ਼ਿਲਕਾ ਵਿਖੇ ਉਦਯੋਗਪਤੀਆਂ ਅਤੇ ਸ਼ੈਲਰ ਮਾਲਿਕਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ ਸਵਨਾ ਨੇ ਹਾਜ਼ਰੀਨ ਨੂੰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਪ੍ਰਧਾਨਮੰਤਰੀ ਰੁਜ਼ਗਾਰ ਉਤਪੱਤੀ ਸਕੀਮ, ਵਿਸ਼ਵਕਰਮਾ ਯੋਜਨਾ, ਪੰਜਾਬ ਉਦਯੋਗਿਕ ਪਾਲਸੀ—2022, ਐਮ.ਐਸ.ਈ.ਸੀ.ਡੀ.ਪੀ ਅਤੇ ਗ੍ਰੀਨ ਸਟੈਂਪ ਪੇਪਰ ਸਮੇਤ ਹੋਰ ਸਕੀਮਾਂ ਤੋਂ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਉਦਮੀਆਂ ਨੂੰ ਪ੍ਰੁਫੂਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਖ—ਵੱਖ ਸਕੀਮਾਂ ਚਲਾਈਆਂ ਗਈਆਂ ਹਨ।ਉਨ੍ਹਾਂ ਉਦਮੀਆਂ ਤੋਂ ਵੀ ਸੁਝਾਅ ਮੰਗੇ ਕਿ ਜਿਲੇ੍ਹ ਅੰਦਰ ਹੋਰ ਕਿਹੜੇ ਕਿਹੜੇ ਪ੍ਰੋਜੈਕਟ ਅਤੇ ਉਦਯੋਗ ਲਿਆਂਦੇ ਜਾ ਸਕਦੇ ਹਨ।
ਵਿਧਾਇਕ ਫਾਜ਼ਿਲਕਾ ਨੇ ਕਿਹਾ ਕਿ ਕਿਸੇ ਵੀ ਉਦਯੋਗਪਤੀ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਦਾ ਲਾਹਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਤੋਂ ਇਲਾਵਾ ਆਮ ਲੋਕਾਂ ਨੂੰ ਸਾਫ ਸੁੱਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਵੱਲੋਂ ਹਾਜ਼ਰੀਨ ਉਦਯੋਗਪਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੰਜਾਬ ਹਰਿਆਵਲ ਮੁੰਹਿਮ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਅਤੇ ਆਪਣੀ ਇੰਡਸਟਰੀ ਵਿੱਚ ਬੂਟੇ ਲਗਾ ਕੇ ਪੰਜਾਬ ਨੂੰ ਹਰਾ ਭਰਾ ਕਰਨ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਮੁਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹੇ ਵਿੱਚ ਉਦਯੋਗਾਂ ਨੂੰ ਪ੍ਰਫੁੱਲਿਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਉਦਯੋਗਪਤੀਆਂ ਨੂੰ ਪੰਜਾਬ ਸਰਕਾਰ ਦੀਆਂ ਸਕੀਮਾਂ ਤੋਂ ਜਾਣੂ ਕਰਵਾਉਂਦੇ ਹੋਏ ਲਾਹਾ ਦਿੱਤਾ ਜਾ ਰਿਹਾ ਹੈ।
ਇਸ ਮੌਕੇ ਸ. ਜਸਵਿੰਦਰ ਪਾਲ ਸਿੰਘ ਜਨਰਲ ਮੈਨੇਜਰ ਵੱਲੋਂ ਵਿਧਾਇਕ ਫਾਜ਼ਿਲਕਾ ਸ. ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੂੰ ਜੀ ਆਇਆ ਆਖਿਆ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੰਜਾਬ ਉਦਯੋਗਿਕ ਪਾਲਿਸੀ ਤਹਿਤ ਫਾਜ਼ਿਲਕਾ ਜਿਲ੍ਹੇ ਵਿੱਚ ਨਵੀਂ ਇੰਡਸਟਰੀ ਸਥਾਪਤ ਕਰਨ ਤੇ ਵੱਖ ਵੱਖ ਤਰ੍ਹਾਂ ਦੇ ਇੰਨਸੈਟਿਵ ਦਿੱਤੇ ਜਾਂਦੇ ਹਨ ਜਿਸ ਵਿੱਚ ਰਜਿਸਟਰੀ ਕਰਵਾਉਣ ਤੇ ਲੱਗਣ ਵਾਲੇ ਅਸ਼ਟਾਮ ਖਰਚੇ ਤੇ ਮੁਆਫੀ, ਇਲੈਕਟ੍ਰਿਕਸਿਟੀ  ਡਿਊਟੀ ਅਤੇ ਜੀ.ਐਸ.ਟੀ ਮਾਫੀ ਸਮੇਤ ਕਈ ਤਰ੍ਹਾਂ ਦੀ ਸਬਸਿਡੀਆਂ ਸ਼ਾਮਲ ਹਨ। ਜਨਰਲ ਮੈਨੇਜਰ ਜੀ ਵੱਲੋਂ ਪ੍ਰਧਾਨਮੰਤਰੀ ਰੁਜ਼ਗਾਰ ਉਤਪੱਤੀ ਸਕੀਮ ਅਤੇ ਪੀ.ਐਮ ਵਿਸ਼ਵਕਰਮਾ ਸਕੀਮ ਤੋਂ ਵੀ ਜਾਣੂ ਕਰਵਾਇਆ ਗਿਆ।
ਮੀਟਿੰਗ ਵਿੱਚ ਵੱਖ ਵੱਖ ਉਦਯੋਗਪਤੀ ਅਤੇ ਪਤਵੰਤੇ ਸੱਜਣ ਹਾਜ਼ਰ ਹੋਏ।

Leave a Reply

Your email address will not be published. Required fields are marked *