ਵਿਧਾਇਕ ਬਲੂਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਬੱਲੂਆਣਾ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਸਾਂਝੇ ਤੌਰ *ਤੇ ਕੀਤੀ ਮੀਟਿੰਗ

ਫਾਜ਼ਿਲਕਾ 6 ਅਗਸਤ 2024…

 ਬੱਲੂਆਣਾ ਹਲਕੇ ਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਅਨੇਕਾਂ ਵਿਕਾਸ ਪ੍ਰੋਜ਼ੈਕਟ ਚਲਾਏ ਜਾ ਰਹੇ ਹਨ ਜਿਸ ਦੀ ਸਮੀਖਿਆ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ.  ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਾਂਝੇ ਤੌਰ *ਤੇ ਮੀਟਿੰਗ ਕਰਕੇ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ।

ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਪ੍ਰੋਜੇਕਟ ਆਰੰਭੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗ੍ਰਾਂਟਾ ਦੇਣ ਵਿਚ ਕੋਈ ਕਮੀ ਨਹੀਂ ਰੱਖ ਰਹੀ, ਸਰਕਾਰ ਦਾ ਮੁੱਖ ਮਕਸਦ  ਪਿੰਡਾਂ ਦਾ ਸਰਵਪੱਖੀ ਵਿਕਾਸ ਕਰਨਾ ਹੈ।

 ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਾਰਟੀਬਾਜੀ ਤੋਂ ਉਪਰ ਉਠ ਕੇ ਕੰਮ ਕੀਤੇ ਜਾ ਰਹੇ ਹਨ। ਇਸ ਲਈ ਵਿਭਾਗੀ ਅਧਿਕਾਰੀ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਪ੍ਰੋਜੈਕਟਾਂ ਨੂੰ ਸ਼ੁਰੂ ਕਰਨ ਦੇ ਨਾਲ—ਨਾਲ ਮੁਕੰਮਲ ਰੂਪ ਦੇਣ ਤਾਂ ਜ਼ੋ ਵਿਕਾਸ ਪ੍ਰੋਜੈਕਟਾ ਨੂੰ ਲੋਕ ਅਰਪਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਕਰਵਾਏ ਜਾਣ ਵਾਲੇ ਵਿਕਾਸ ਪ੍ਰੋਜੈਕਟਾਂ ਦੇ ਮੱਤੇ ਸਾਂਝੀ ਥਾਂ *ਤੇ ਪਵਾਏ ਜਾਣ ਅਤੇ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਕਿਹਾ ਕਿ ਵਿਕਾਸ ਪ੍ਰੋਜ਼ੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਵਿਕਾਸ ਪ੍ਰੋਜੈਕਟ ਵਿਚ ਵਰਤਿਆ ਜਾਣ ਵਾਲਾ ਮਟੀਰੀਅਲ ਵੀ ਉਚ ਗੁਣਵਤਾ ਵਾਲਾ ਹੋਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੁੰ ਕਿਹਾ ਕਿ ਜ਼ੋ ਵੀ ਕੰਮ ਚੱਲ ਰਹੇ ਹਨ ਉਨ੍ਹਾਂ ਦੀ ਰੋਜਾਨਾ ਪੱਧਰ *ਤੇ ਚੈਕਿੰਗ ਕੀਤੀ ਜਾਵੇ ਅਤੇ ਸਮੇਂ ਸਿਰ ਪ੍ਰੋਜੈਕਟ ਮੁਕੰਮਲ ਕਰਨ ਲਈ ਲੋੜੀਂਦੇ ਆਦੇਸ਼ ਜਾਰੀ ਕੀਤੇ ਜਾਣ।

ਇਸ ਮੌਕੇ ਬਲਾਕ ਡਿਵੈਲਪਮੈਂਟ ਅਫਸਰ ਖੂਈਆਂ ਸਰਵਰ ਤੇ ਅਬੋਹਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Leave a Reply

Your email address will not be published. Required fields are marked *