ਜਨਤਕ ਥਾਵਾਂ ’ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ’ਤੇ ਪਾਬੰਦੀ

ਮਾਨਸਾ, 11 ਅਗਸਤ :
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ-ਕਾਨੂੰਨ ਬਣਾਏ ਰੱਖਣ ਲਈ ਜਨਤਕ ਥਾਵਾਂ ’ਤੇ ਜਲੂਸ ਕੱਢਣ, ਨਾਅਰੇ ਲਗਾਉਣ, ਭੜਕਾਊ ਪ੍ਰਚਾਰ ਕਰਨ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਗੰਡਾਸੇ, ਤੇਜ਼ਦਾਰ ਟਕੂਏ, ਕੁਲਹਾੜੀਆਂ, ਵਿਸਫੋਟਕ ਸਮੱਗਰੀ ਅਤੇ ਹੋਰ ਘਾਤਕ ਹਥਿਆਰ ਜਾਂ ਅਸਲਾ ਚੁੱਕਣ ’ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਜੱਥੇਬੰਦੀਆਂ ਜਾਂ ਆਮ ਵਿਅਕਤੀਆਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਜਾਂਦਾ ਹੈ ਜਿਸ ਨਾਲ ਆਵਾਜਾਈ ਵਿੱਚ ਵਿਘਨ ਪੈਣ ਅਤੇ ਆਮ ਜੀਵਨ ਅਸਤ-ਵਿਅਸਥ ਹੋਣ ਦਾ ਡਰ ਰਹਿੰਦਾ ਹੈ। ਇਸ ਤਰ੍ਹਾਂ ਜਨਤਕ ਸ਼ਾਂਤੀ ਭੰਗ ਹੋਣ ਨਾਲ ਸਰਕਾਰੀ ਅਤੇ ਨਿੱਜੀ ਜਾਇਦਾਦ ਦੇ ਨੁਕਸਾਨ ਹੋਣ ਦਾ ਵੀ ਅੰਦੇਸ਼ਾ ਰਹਿੰਦਾ ਹੈੇ।
ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *