ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ

ਸ਼੍ਰੀ ਮੁਕਤਸਰ ਸਾਹਿਬ 12 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ।
ਬੱਚਿਆਂ ਨੂੰ ਸਮੇਂ ਦੇ ਹਾਣੀ ਤੇ ਪ੍ਰਤਿਭਾਵਾਨ ਬਣਾਉਣ ਲਈ ਸਕੂਲ ਆਫ ਐਮੀਨਸ ਹਲਕੇ ਪੱਧਰ ਤੇ ਖੋਲੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਵੇਰੇ ਸਿਟੀ ਸ਼ਾਮ ਵਿਖੇ ਸਕੂਲ ਦੇ ਏਅਰ ਕੰਡੀਸ਼ਨਰ ਹੋਣ ਦਾ ਉਦਘਾਟਨ ਕਰਦਿਆਂ ਕੀਤਾ।
ਇਸ ਮੌਕੇ ਉਹਨਾਂ ਕਿਹਾ ਕਿ ਇਹ ਸਕੂਲ ਜਿ਼ਲ੍ਹੇ ਦਾ ਪਹਿਲਾ ਸੈਲਫ ਸਕੂਲ ਹੈ ਜਿਹੜਾ ਏਅਰ ਕੰਡੀਸ਼ਨਰ ਹੋਇਆ ਹੈ, ਜਿਸ ਲਈ ਉਨਾਂ ਸਮੂਹ ਸਟਾਫ ਨੂੰ ਵਧਾਈ ਵੀ ਦਿੱਤੀ ਤੇ ਸਰਕਾਰ ਵੱਲੋਂ ਸਕੂਲ ਨੂੰ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ।
ਕਾਉਣੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲਗਾਤਾਰ ਹਰ ਖੇਤਰ ਵਿੱਚ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਹੁਣ ਤੱਕ 45 ਹਜਾਰ ਦੇ ਲਗਭਗ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਸਿਹਤ ਖੇਤਰ ਵਿੱਚ ਮਹੱਲਾ ਕਲੀਨਿਕ ਖੋਲੇ ਜਾ ਚੁੱਕੇ ਹਨ, ਜਿਸ ਦਾ ਲਾਭ ਲੱਖਾਂ ਲੋਕ ਉਠਾ ਰਹੇ ਹਨ। ਹੁਣ ਸਿੱਖਿਆ ਵਿਭਾਗ ਵੱਲੋਂ ਇੱਕ ਵੱਡੀ ਪਹਿਲ ਕਦਮੀ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸ਼ੂਟਿੰਗ ਰੇਂਜਾਂ ਬਣਾਉਣ ਦਾ ਫੈਸਲਾ ਵੀ ਕੀਤਾ ਗਿਆ ਹੈ।
ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਰਾਜਨੀਤੀ ਦੇ ਮੌਕੇ ਦੇ ਕੇ ਮੰਤਰੀ ਵਿਧਾਇਕ ਤੇ ਚੇਅਰਮੈਨ ਬਣਾਇਆ। ਜਦੋਂ ਕਿ ਪਹਿਲਾਂ ਸਿਆਸਤ ਸਿਰਫ ਵੱਡੇ ਪਰਿਵਾਰਾਂ ਵਾਲੇ ਲੀਡਰਾਂ ਦੇ ਜਵਾਕ ਹੀ ਕਰਦੇ ਸਨ।
ਬੱਚਿਆਂ ਨੂੰ ਉਤਸਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਤੁਸੀਂ ਦੇਸ਼ ਦਾ ਭਵਿੱਖ ਹੋ ਮਨ ਲਾ ਕੇ ਪੜ੍ਹਾਈ ਕਰੋ ਸਰਕਾਰ ਵੱਲੋਂ ਤੁਹਾਨੂੰ ਸੁਵਿਧਾਵਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਮੌਕੇ ਤੇ ਸੁਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।
ਇਸ ਮੌਕੇ ਤੇ ਸਕੂਲ ਦੇ ਸਟਾਫ ਮੈਂਬਰਾਂ ਨੂੰ ਸਨਮਾਨ ਚਿੰਨ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਸਕੂਲ ਵੱਲੋਂ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਸੁਖਜਿੰਦਰ ਸਿੰਘ ਕਾਉਣੀ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਤੇ ਜਿ਼ਲ੍ਹਾ ਸਿੱਖਿਆ ਅਧਿਕਾਰੀ ਜਸਪਾਲ ਮੌਂਗਾ,ਰਾਜਵਿੰਦਰ ਸਿੰਘ ਬਰਾੜ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ, ਜਗਦੀਪ ਸਿੰਘ ਬੀਪੀਈਓ, ਸੁਖਜਿੰਦਰ ਸਿੰਘ ਬਬਲੂ ਪ੍ਰਧਾਨ ਟਰੱਕ ਯੂਨੀਅਨ, ਵਿੱਕੀ ਗੁੰਬਰ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਜਸਵੰਤ ਸਿੰਘ ਹੈੱਡ ਟੀਚਰ, ਰਾਜੂ ਸਰਾਏਨਾਗਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *