Delhi Schools: – ਦੇਸ਼ ਦੀ ਰਾਜਧਾਨੀ ਦਿੱਲੀ ‘ਚ ਅਗਲੇ ਪੰਜ ਦਿਨ ਸਕੂਲਾਂ ‘ਚ ਛੁੱਟੀ ਰਹੇਗੀ। ਸਰਦੀਆਂ ਕਾਰਨ ਪੰਜਵੀਂ ਜਮਾਤ ਤੱਕ ਦੇ ਸਕੂਲ ਅਗਲੇ ਪੰਜ ਦਿਨ ਬੰਦ ਰਹਿਣਗੇ। ਇਹ ਜਾਣਕਾਰੀ ਦਿੱਲੀ ਦੇ ਸਿੱਖਿਆ ਮੰਤਰੀ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਦੇਰ ਰਾਤ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਵਾਪਸ ਲੈ ਲਿਆ ਸੀ।
ਦਿੱਲੀ ਸਰਕਾਰ ਦੇ ਸਿੱਖਿਆ ਵਿਭਾਗ ਨੇ ਦੇਰ ਰਾਤ ਟਵਿੱਟਰ ‘ਤੇ ਪੋਸਟ ਕਰਦਿਆਂ ਕਿਹਾ ਕਿ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦਾ ਹੁਕਮ ਗਲਤੀ ਨਾਲ ਜਾਰੀ ਕੀਤਾ ਗਿਆ ਸੀ, ਇਸ ਹੁਕਮ ਨੂੰ ਤੁਰੰਤ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਅੱਜ ਫੈਸਲਾ ਲਿਆ ਗਿਆ ਹੈ। ਦਿੱਲੀ ਦੇ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਸਵੇਰੇ ਸੋਸ਼ਲ ਮੀਡੀਆ ‘ਤੇ ਪੋਸਟ ਕੀਤਾ ਕਿ ਮੌਜੂਦਾ ਠੰਡ ਕਾਰਨ ਦਿੱਲੀ ਦੇ ਸਕੂਲ ਅਗਲੇ 5 ਦਿਨਾਂ ਲਈ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬੰਦ ਰਹਿਣਗੇ।
ਦੱਸ ਦਈਏ ਕਿ ਦਿੱਲੀ ਸਮੇਤ ਪੂਰੇ ਦੇਸ਼ ਵਿਚ ਇਨ੍ਹੀਂ ਦਿਨੀਂ ਠੰਡ ਪੈ ਰਹੀ ਹੈ। ਠੰਢ ਕਾਰਨ ਦਿੱਲੀ ਦੇ ਜ਼ਿਆਦਾਤਰ ਸਕੂਲ ਪਿਛਲੇ ਸ਼ੁੱਕਰਵਾਰ-ਸ਼ਨੀਵਾਰ ਤੱਕ ਬੰਦ ਰਹੇ। ਸਕੂਲ ਸੋਮਵਾਰ ਤੋਂ ਮੁੜ ਖੋਲ੍ਹਣੇ ਸੀ। ਪਰ ਸਰਦੀ ਦੀ ਤੀਬਰਤਾ ਅਜੇ ਵੀ ਘੱਟ ਨਹੀਂ ਹੋਈ, ਜਿਸ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।