ਡਿਪਟੀ ਕਮਿਸ਼ਨਰ ਨੇ ਕੀਤੀ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ 21 ਅਗਸਤ 2024—ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿੱਚ ਕੂੜਾ ਪ੍ਰਬੰਧਨ ਨੂੰ ਲੈ ਕੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੁਰਾਣੇ ਇਕੱਠੇ ਹੋਏ ਕੂੜੇ ਨੂੰ ਸਾਂਭਿਆ ਜਾਵੇ ਅਤੇ ਘਰਾਂ ਤੋਂ ਗਿੱਲਾ ਤੇ ਸੁੱਕਾ ਕੂੜਾ ਵੱਖੋ ਵੱਖ ਇਕੱਠਾ ਕਰਨ ਦਾ ਪ੍ਰਬੰਧ ਕੀਤਾ ਜਾਵੇ। ਉਹਨਾਂ ਕਿਹਾ ਕਿ ਚੌਗਿਰਦੇ ਦੀ ਸਾਫ ਸਫਾਈ ਮਨੁੱਖੀ ਸਿਹਤ ਲਈ ਬਹੁਤ ਅਹਿਮ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ।  ਉਹਨਾਂ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

       ਇਸ ਮੌਕੇ ਨਗਰ ਕੌਂਸਲਾਂ ਵਿੱਚ ਚੱਲ ਰਹੇ ਕੰਮਾਂ ਦਾ ਵੇਰਵਾ ਦਿੰਦੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਅਸੀਂ ਜਿਲੇ ਦੀਆਂ ਸੱਤ ਨਗਰ ਕੌਂਸਲਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ 15 ਸਤੰਬਰ ਤੱਕ ਬਹੁਤੇ ਘਰਾਂ ਵਿੱਚ ਸਾਡੀ ਪਹੁੰਚ ਹੋ ਜਾਵੇਗੀਜਦ ਕਿ ਸਾਲ ਦੇ ਅੰਤ ਤੱਕ ਲਗਭਗ 100 ਫੀਸਦੀ ਘਰਾਂ ਤੱਕ ਇਹ ਪ੍ਰਬੰਧ ਕਰ ਲਿਆ ਜਾਵੇਗਾ  ਉਹਨਾਂ ਦੱਸਿਆ ਕਿ ਸ਼ਹਿਰਾਂ ਵਿੱਚ ਇਕੱਠਾ ਹੋਇਆ ਪੁਰਾਣਾ ਕੂੜਾਜਿਸ ਦੇ ਅੰਬਾਰ ਲੱਗੇ ਹੋਏ ਹਨ ਨੂੰ ਸਾਫ ਕਰਕੇ ਵਰਤਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ ਰਈਆਮਜੀਠਾਬਾਬਾ ਬਕਾਲਾ ਸਾਹਿਬ ਅਤੇ ਰਮਦਾਸ ਵਿੱਚ ਇਹ ਪ੍ਰਬੰਧ ਬਹੁਤ ਵਧੀਆ ਹੋ ਚੁੱਕਾ ਹੈ ਜਦਕਿ ਅਜਨਾਲਾ ਅਤੇ ਜੰਡਿਆਲਾ ਗੁਰੂ ਵਿੱਚ ਕੰਮ ਸ਼ੁਰੂਆਤੀ ਪੜਾਅ ਉੱਤੇ ਜਾਰੀ ਹੈ । ਸ੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਇਕੱਠੇ ਕੀਤੇ ਗਏ ਕੂੜੇ ਨੂੰ ਪ੍ਰੋਸੈਸ ਕਰਨ ਲਈ ਵੀ ਕੰਮ ਚੱਲ ਰਿਹਾ ਹੈ ਜਿਸ ਵਿੱਚ ਰਮਦਾਸ ਬਾਬਾ ਬਕਾਲਾ ਸਾਹਿਬ ਰਾਜਾਸਾਂਸੀਰਈਆਅਜਨਾਲਾ ਅਤੇ ਜੰਡਿਆਲਾ ਗੁਰੂ ਵਿੱਚ 80 ਤੋਂ 100 ਫੀਸਦੀ ਤੱਕ ਦਾ ਟੀਚਾ ਪ੍ਰਾਪਤ ਕਰ ਲਿਆ ਗਿਆ ਹੈ ਜਦਕਿ ਮਜੀਠਾ ਵਿੱਚ ਅਸੀਂ 50 ਫੀਸਦੀ ਦੇ ਕਰੀਬ ਪ੍ਰਬੰਧ ਕਰ ਚੁੱਕੇ ਹਾਂ।  ਉਹਨਾਂ ਭਰੋਸਾ ਦਿੱਤਾ ਕਿ ਅਸੀਂ ਸਰਕਾਰ ਵੱਲੋਂ ਦਿੱਤੇ ਗਏ ਟੀਚੀਆਂ ਨੂੰ ਸਮੇਂ ਤੋਂ ਪਹਿਲਾਂ ਪੂਰਾ ਕਰਾਂਗੇ।

Leave a Reply

Your email address will not be published. Required fields are marked *