ਕਰੀਅਰ ਕੌਂਸਲਿੰਗ ਸਬੰਧੀ ਸੈਮੀਨਾਰ ਆਯੋਜਿਤ

ਬਠਿੰਡਾ, 27 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਾਂਝੀ ਕੀਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਵਲੀ ਪ੍ਰਫੈਸ਼ਨਲ ਯੂਨੀਵਰਸਟੀ ਜਲੰਧਰ ਦੇ ਸਹਿਯੋਗ ਨਾਲ ਸਰਸਵਤੀ ਕਾਨੰਵੈਟ ਸਕੂਲ ਮੌੜ ਮੰਡੀ ਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਮਾਇਸਰਖਾਨਾ ਵਿਖੇ ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ।

ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਕੌਸਲਿੰਗ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਰੀਅਰ ਗੋਲ, ਕਰੀਅਰ ਪਲਾਨ ਅਤੇ ਵਧੀਆ ਕਰੀਅਰ ਦੀ ਚੋਣ ਸਬੰਧੀ ਗਾਈਡ ਕੀਤਾ ਗਿਆ।

ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਐਮਪੀ ਤਨੇਜਾ ਤੇ ਸ਼੍ਰੀਮਤੀ ਜਸਵੀਰ ਕੌਰ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੈਮੀਨਾਰ ਦਾ ਵੱਧ ਤੋਂ ਵੱਧ ਲਾਹਾ ਲੈ ਕੇ ਜੀਵਨ ਵਿੱਚ ਸਫਲਤਾ ਪ੍ਰਾਪਤ ਕਰ ਸਕਦੇ ਹਨ।

Leave a Reply

Your email address will not be published. Required fields are marked *