ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ ਜਨ ਸੁਣਵਾਈ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 5 ਸਤੰਬਰ 2024 (           )

ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦੀਆਂ ਬਰੂਹਾਂ ਤੇ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸੁਰੂ ਕੀਤਾ ਗਿਆ ਹੈਇਸ ਤਹਿਤ ਹਰੇਕ ਵਿਧਾਨਸਭਾ ਹਲਕੇ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਵਿਚ ਲੋਕਾਂ ਦੀਆਂ ਮੁਸ਼ਕਿਲਾ/ਸਮੱਸਿਆਵਾ ਉਨ੍ਹਾਂ ਦੇ ਘਰਾਂ ਨੇੜੇ ਹੱਲ ਕੀਤੀਆ ਜਾ ਰਹੀਆਂ ਹਨ। ਜਾਣਕਾਰੀ ਦੀ ਅਣਹੋਂਦ ਤੇ ਜਿਲ੍ਹਾਂ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਕਾਰਨ ਬਹੁਤ ਸਾਰੇ ਯੋਗ ਲੋੜਵੰਦ ਅਜਿਹੀਆਂ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਲੈਣ ਤੋਂ ਵਾਝੇ ਰਹਿ ਜਾਂਦੇ ਹਨਇਸ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਹ ਉਪਰਾਲਾ ਕੀਤਾ ਹੈ ਕਿ ਉਨ੍ਹਾਂ ਨੂੰ ਘਰਾਂ ਨੇੜੇ ਸਹੂਲਤਾਂ ਦਾ ਲਾਭ ਦਿੱਤਾ ਜਾਵੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਦਿਆਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਕੇ ਆਪਣੇ ਕੰਮ ਕਰਵਾ ਰਹੇ ਹਨ। ਜਿਸ ਨਾਲ ਸਮੇਂ ਦੇ ਨਾਲ ਨਾਲ ਉਨਾਂ ਦੇ ਪੈਸੇ ਦੀ ਬਚਤ ਵੀ ਹੋ ਰਹੀ ਹੈ।

    ਅੱਜ ਸਕੂਲ ਆਫ਼ ਐਮੀਨੈਂਸ ਛੇਹਰਟਾ ਵਿਖੇ ਲੱਗੇ ਜਨ ਸੁਣਵਾਈ ਕੈਂਪ ਦੌਰਾਨ ਐਸ.ਡੀ.ਐਮ ਸ੍ਰੀ ਲਾਲ ਵਿਸ਼ਵਾਸ਼ ਨੇ ਦੌਰਾ ਕੀਤਾ ਅਤੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ/ਸਮੱਸਿਆਵਾਂ ਹੱਲ ਕੀਤਾ। ਉਨ੍ਹਾਂ ਨੇ ਕਿਹਾ ਕਿ ਅੱਜ ਇਹ ਕੈਂਪ ਸਫਲ ਰਿਹਾ ਹੈਜਿੱਥੇ ਜਿਲ੍ਹੇ ਦੇ ਹਰ ਵਿਭਾਗ ਦੇ ਅਧਿਕਾਰੀ ਮੋਜੂਦ ਹਨਵੱਖ ਵੱਖ ਵਿਭਾਗਾ ਵੱਲੋਂ ਸਟਾਲ ਲਗਾਏ ਗਏ ਹਨਰੁਜਗਾਰ ਵਿਭਾਗ ਵੱਲੋਂ ਨੋਜਵਾਨਾ ਨੂੰ ਰੋਜਗਾਰ ਦੇ ਅਵਸਰ ਪ੍ਰਾਪਤ ਕਰਨ ਲਈ ਅਪਨਾਈ ਜਾਣ ਵਾਲੀ ਵਿਧੀ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋ ਇਲਾਵਾ ਅਧਾਰ ਕਾਰਡਪੈਨਸ਼ਨਖੇਤੀਬਾੜੀ ਤੇ ਬਾਗਬਾਨੀ ਵਿਭਾਗਪਾਵਰ ਕਾਮਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਪੇਂਡੂ ਵਿਕਾਸ ਤੇ ਪੰਚਾਇਤ ਵਿਭਾਗਡਰੇਨੇਜਲੋਕ ਨਿਰਮਾਣ ਵਿਭਾਗਮਾਈਨਿੰਗ ਤੇ ਜੀਓਲੋਜੀਸਿਹਤ ਸਮੇਤ ਵੱਖ ਵੱਖ ਵਿਭਾਗਾ ਨਾਲ ਸਬੰਧਿਤ ਲੋਕਾਂ ਦੀਆਂ ਸਮੱਸਿਆਵਾਂ ਮੌਕੇ ਤੇ ਹੀ ਹੱਲ ਕੀਤੀਆਂ ਗਈਆਂ ਹਨ। ਆਮ ਲੋਕਾਂ ਤੱਕ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵੱਖ ਵੱਖ ਵਿਭਾਗਾ ਵੱਲੋਂ ਲਾਭਪਾਤਰੀਆਂ ਦੇ ਦਸਤਾਵੇਜ ਵੀ ਮੁਕੰਮਲ ਕਰਵਾਏ ਗਏ ਹਨਅਜਿਹਾ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਨੇੜੇ ਸਹੂਲਤਾਂ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸੁਰੂ ਕੀਤੀ ਵਿਸੇਸ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਕੀਤਾ ਗਿਆ ਹੈ। ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਇਸ ਤੋ ਪਹਿਲਾ ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ ਸਫਲਤਾਪੂਰਵਕ ਮੁਕੰਮਲ ਹੋਏ ਹਨਹਰ ਕੈਂਪ ਵਿੱਚ ਵੱਖ ਵੱਖ ਵਿਭਾਗਾ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਸ੍ਰੀ ਵਿਸ਼ਾਵਾਸ਼ ਨੇ ਦੱਸਿਆ ਕਿ ਅੱਜ ਦੇ ਇਸ ਕੈਂਪ ਵਿੱਚ 55 ਲੋਕਾਂ ਵਲੋਂ ਵੱਖ-ਵੱਖ ਸੇਵਾਵਾਂ ਲਈ ਅਪਲਾਈ ਕੀਤਾ ਗਿਆ ਸੀ ਅਤੇ ਮੌਕੇ ਤੇ ਹੀ ਸਾਰੇ ਵਿਅਕਤੀਆਂ ਨੂੰ ਸੇਵਾਵਾਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਲੱਗ ਰਹੇ ਜਨ ਸੁਣਵਾਈ ਕੈਂਪਾਂ ਵਿੱਚ ਸ਼ਿਰਕਤ ਕਰਨ ਅਤੇ ਸਰਕਾਰ ਵਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ।

Leave a Reply

Your email address will not be published. Required fields are marked *