Tuesday, March 10
Shadow

ਡਿਪਟੀ ਕਮਿਸ਼ਨਰ ਨੇ ਸਾਰਾਗੜ੍ਹੀ ਦਿਵਸ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਫ਼ਿਰੋਜ਼ਪੁਰ 06 ਸਤੰਬਰ 2024.

         12 ਸਤੰਬਰ 2024 ਨੂੰ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਹੋਵੇਗਾ ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿਵਲ ਅਤੇ ਪੁਲੀਸ ਅਧਿਕਾਰੀਆਂ, ਸ਼ਹੀਦਾਂ ਦੇ ਪਰਿਵਾਰਿਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ. ਰਾਜੇਸ਼ ਧੀਮਾਨ ਨੇ ਸਾਰਾਗੜ੍ਹੀ ਦੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ।

          ਇਸ ਮੌਕੇ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦਾ ਜਾਇਜਾ ਲੈਂਦਿਆਂ ਸਬੰਧਿਤ ਵਿਭਾਗਾਂ ਦੇ  ਅਧਕਾਰੀਆਂ ਨੂੰ ਸਾਰਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਮਾਗਮ ਤੋਂ ਦੋ ਦਿਨ ਪਹਿਲਾਂ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਜਾਣ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ਦੀ ਸਾਫ-ਸਫਾਈ, ਪੇਂਟ ਤੇ ਮੁਰੰਮਤ, ਅਸਥਾਈ ਪਖਾਨਿਆਂ ਦਾ ਪ੍ਰਬੰਧ, ਮੈਡੀਕਲ ਸਹੂਲਤਾਂ, ਟ੍ਰੈਫਿਕ ਕੰਟਰੋਲ, ਬਿਜਲੀ ਸਪਲਾਈ, ਪਾਣੀ ਅਤੇ ਲੰਗਰ ਆਦਿ ਦੇ ਪੁਖਤਾ ਪ੍ਰਬੰਧ ਕਰ ਲੈਣ। ਉਨ੍ਹਾਂ ਕਿਹਾ ਕਿ ਸਬੰਧਿਤ ਅਧਿਕਾਰੀ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

        ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ. ਸੂਰਜ ਕੁਮਾਰ, ਸਕੱਤਰ ਰੈੱਡ ਕਰਾਸ ਸ੍ਰੀ. ਅਸੋਕ ਬਹਿਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *