ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ – ਈ ਟੀ ਓ

ਅੰਮ੍ਰਿਤਸਰ 7 ਸਤੰਬਰ

 

ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਰਾਜ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਤਰਸਿੱਕਾ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਬਲਾਕ ਪੱਧਰੀ ਮੁਕਾਬਲੇ ਸ਼ੁਰੂ ਕਰਨ ਮੌਕੇ  ਖਿਡਾਰੀਆਂ ਨਾਲ ਜਾਣ ਪਛਾਣ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਵਿੱਚ ਲਿਆਉਣ ਲਈ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦਾ ਤੀਜਾ ਸੀਜਨ ਇਸ ਗੱਲ ਦਾ ਗਵਾਹ ਹੈ ਕਿ ਸਾਡੇ ਨੌਜਵਾਨ ਵੱਧ ਚੜ ਕੇ ਖੇਡ ਮੈਦਾਨਾਂ ਵਿੱਚ ਆ ਰਹੇ ਹਨ ਅਤੇ ਸੂਬੇ ਦਾ ਨਾਮ ਵਿਸ਼ਵ ਭਰ ਵਿੱਚ ਉੱਚਾ ਕਰ ਰਹੇ ਹਨ।

ਸਰਦਾਰ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਖੇਡਾਂ ਵਿੱਚ ਵਧੀਆ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਉੱਚ ਪਦਵੀਆਂ ਦੇ ਕੇ ਸਨਮਾਨਿਆ ਹੈ ਅਤੇ ਹੁਣ ਵੀ ਜਿਹੜੇ ਵੀ ਖਿਡਾਰੀ ਸੂਬੇ ਦਾ ਨਾਮ ਦੁਨੀਆਂ ਵਿੱਚ ਰੌਸ਼ਨ ਕਰਨਗੇ ਉਹਨਾਂ ਨੂੰ ਉਹਨਾਂ ਦੀ ਯੋਗਤਾ ਅਨੁਸਾਰ ਉੱਚ ਅਹੁਦੇ  ਦਿੱਤੇ ਜਾਣਗੇ। ਉਹਨਾਂ ਹੋਰ ਕਿਹਾ ਕਿ ਸਾਡੀ ਸਰਕਾਰ ਨੇ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਿਸ਼ ਤੋਂ ਤਕਰੀਬਨ 47 ਹਜਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜਿਨਾਂ ਵਿੱਚ ਵੱਡੀ ਗਿਣਤੀ ਖਿਡਾਰੀਆਂ ਦੀ ਵੀ ਹੈ। ਉਹਨਾਂ ਹੋਰ ਕਿਹਾ ਕਿ ਅੱਜ ਦੇ ਦੌਰ ਵਿੱਚ ਖੇਡਾਂ ਬਹੁਤ ਜਰੂਰੀ ਹਨ ਕਿਉਂਕਿ ਖੇਡਾਂ ਨਾਲ ਜੁੜ ਕੇ ਹੀ ਸਾਡੇ ਨੌਜਵਾਨ ਸਮਾਜਿਕ ਲਾਣਤਾਂ ਤੋਂ ਦੂਰ ਰਹਿ ਸਕਦੇ ਹਨ।

ਕੈਬਨਟ ਮੰਤਰੀ ਨੇ ਨੌਜਵਾਨ ਪੀੜੀ ਨੂੰ ਪ੍ਰੇਰਤ ਕਰਦਿਆਂ ਕਿਹਾ ਕਿ ਖੇਡਾਂ ਇੱਕ ਅਜਿਹਾ ਖੇਤਰ ਹਨ ਜਿਸ ਨਾਲ ਜੁੜ ਕੇ ਜਿੱਥੇ ਸਮਾਜ ਵਿੱਚ ਫੈਲੀ ਨਸ਼ਿਆਂ ਦੀ ਲਾਹਣਤ ਦਾ ਖਾਤਮਾ ਕੀਤਾ ਜਾ ਸਕਦਾ ਹੈ,  ਉਥੇ ਹੀ ਨੌਜਵਾਨ ਆਪਣਾ ਭਵਿੱਖ ਵੀ ਰੌਸ਼ਨ ਕਰ ਸਕਦੇ ਹਨ।

ਇਸ ਮੌਕੇ  ਜਿਲਾ ਖੇਡ ਅਫਸਰ ਸੁਖਚੈਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਯਤਨਾਂ ਸਦਕਾ ਅੱਜ ਸਾਡੇ ਪੰਜਾਬੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ । ਉਹਨਾਂ ਕਿਹਾ ਕਿ ਸਰਕਾਰ ਵੱਲੋਂ ਖਿਡਾਰੀਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਦਕਾ ਹੀ ਅੱਜ ਓਲੰਪਿਕ ਖੇਡਾਂ ਵਿੱਚ ਹਾਕੀ ਦੀ ਟੀਮ ਵੱਲੋਂ ਕਾਸੀ ਦਾ ਤਗਮਾ ਜਿੱਤਿਆ ਗਿਆ ਹੈ। ਜਿਸ ਵਿੱਚ ਪੰਜਾਬ ਦੇ ਖਿਡਾਰੀਆਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾ ਰਹੀ ਹੈ ਅਤੇ ਖਿਡਾਰੀਆਂ ਦੀ ਸਹੂਲਤ ਲਈ ਹੋਰ ਇੰਤਜ਼ਾਮ ਵੀ ਕੀਤੇ ਜਾ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਪੀੜੀ ਖੇਡਾਂ ਦੇ ਖੇਤਰ ਵਿੱਚ ਦਿਨ ਦੂਣੀ ਰਾਤ ਚੌਗਣੀ ਤਰੱਕੀ ਕਰ ਸਕੇ। ਇਸ ਮੌਕੇ ਡੀਐਸਪੀ ਰਵਿੰਦਰ ਸਿੰਘਬਲਾਕ ਪ੍ਰਧਾਨ ਬਲਰਾਜ ਸਿੰਘਗੁਰਜਿੰਦਰ ਸਿੰਘਜਰਮਨ ਸਿੰਘ ਭੁਪਿੰਦਰ ਸਿੰਘਚੇਅਰਮੈਨ ਛਣਾਕ ਸਿੰਘਗੁਰਮੁਖ ਸਰਜਾਪ੍ਰਿੰਸੀਪਲ ਸਰਕਾਰੀ ਸੀ ਸੇ ਸਕੂਲ ਤਰਸਿੱਕਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *