ਮੁਫਤ ਕਾਨੂੰਨੀ ਸੇਵਾਵਾਂ ਲਈ ਟੋਲ ਫਰੀ ਨੰਬਰ 15100 ਤੇ ਕੀਤਾ ਜਾ ਸਕਦਾ ਹੈ ਰਾਬਤਾ – ਸਕੱਤਰ, ਜਿਲਾਂ ਕਾਨੂੰਨੀ ਸੇਵਾਵਾ ਅਥਾਰਟੀ

ਅੰਮ੍ਰਿਤਸਰ 13 ਸਤੰਬਰ 2024–

ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮਾਨਯੋਗ ਜਿਲ੍ਹਾ ਅਤੇ ਸ਼ੈਸਨ ਜੱਜ ਸ਼੍ਰੀ ਅਮਰਿੰਦਰ ਸਿੰਘ ਗਰੇਵਾਲ ਦੀਆਂ ਹਦਾਇਤਾ ਅਨੁਸਾਰ ਮੁਫਤ ਕਾਨੂੰਨੀ ਸੇਵਾਵਾਂ ਦੇ ਟੋਲ ਫਰੀ ਨੰਬਰ 15100 ਬਾਰੇ ਜਾਗਰੂਕ ਕਰਨ ਲਈ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਵੱਲੋਂ ਜਾਗਰੁਕਤਾ ਮੁਹਿੰਮ ਦੀ ਸ਼ੁਰੁਆਤ ਕੀਤੀ ਗਈ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਅਮਰਦੀਪ ਸਿੰਘ ਬੈਂਸਚੀਫ ਜੂਡੀਸ਼ਿਅਲ ਮੈਜਿਸਟਰੇਟਕਮਸਕੱਤਰਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਦੱਸਿਆ ਕਿ ਜਿਸ ਕਿਸੇ ਨੂੰ ਵੀ ਮੁਫਤ ਕਾਨੂੰਨੀ ਸਹਾਇਤਾ ਦੀ ਲੋੜ ਹੋਵੇ ਉਹ ਇਸ ਟੋਲ ਫਰੀ ਨੰਬਰ 15100 ਤੇ ਕਾਲ ਕਰਕੇ ਮੁਫਤ ਸਹਾਇਤਾ ਪ੍ਰਾਪਤ ਕਰ ਸਕਦਾ ਹੈ ਇਸ ਦੌਰਾਨ ਜੱਜ ਸਾਹਿਬ ਵੱਲੋਂ ਕੌਣ ਕੌਣ ਮੁਫਤ ਕਾਨੂੰਨੀ ਸੇਵਾਵਾਂ ਦੇ ਹੱਕਦਾਰ ਹਨਇਸ ਪ੍ਰਤੀ ਵੀ ਜਾਣਕਾਰੀ ਦਿੱਤੀ ਗਈ ਕਿ ਔਰਤਾਬੱਚਿਆਹਵਾਲਾਤੀਆਂਕੇਦੀਆਂ ਅਤੇ ਹਰੇਕ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੁੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆ ਜਾਂਦੀਆ ਹਨ

ਉਨਾਂ ਨੇ ਦੱਸਿਆ ਕਿ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੁਆਰਾ ਵੱਖ ਵੱਖ ਪਿੰਡਾ ਵਿੱਚ ਕੇੱਦਰ ਸਰਕਾਰਰਾਜ ਸਰਕਾਰਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ ਵਲੋ ਲੋਕ ਹਿੱਤ ਵਾਸਤੇ ਚਲਾਈਆ ਜਾ ਰਹੀਆ ਸਕੀਮਾਂ ਪ੍ਰਤੀ ਜਾਗਰੁਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਸੈਮੀਨਾਰ ਵਿਚ ਵਕੀਲਾਂਸੋਸ਼ਲ ਵਰਕਰਾਂ ਵੱਲੋ ਭਾਗ ਲਿੱਤਾ ਜਾ ਰਿਹਾ ਹੈ

ਸਕੱਤਰਜਿਲਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੇ ਅੰਮ੍ਰਿਤਸਰ ਵਾਸੀਆਂ ਨੂੰ ਦੱਸਿਆ ਕਿ  ਇਸ ਵਾਰ ਨੇਸ਼ਨਲ ਲੋਕ ਅਦਾਲਤ ਮਿਤੀ 14-09-2024 ਦਿਨ ਸ਼ਨੀਵਾਰ ਨੂੰ ਲਗਣ ਜਾ ਰਹੀ ਹੈਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀਪਤਨੀ ਦੇ ਆਪਸੀ ਝਗੜੇ), ਚੇਕ ਬਾਉ਼ਂਸ ਦੇ ਕੇਸਬੈਂਕਾ ਦੇ ਕੇਸਫਾਈਨਾਂਸ ਕੰਪਨੀਆਂਬੀਮਾ ਕੰਪਨੀਆਂਮੋਟਰ ਦੁਰਘਟਨਾਜਮੀਨੀ ਵਿਵਾਦਬਿਜਲੀ ਅਤੇ ਪਾਣੀ ਦੇ ਬਿਲਾ ਦੀਆਂ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੇਸਲਾ ਕਰਵਾਉਣਾ ਹੈ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਭੀਤ ਪਏ ਹੋਣਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਭੀਤ ਹੈ ਤਾਂ ਸਭੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਕਰ ਝਗੜਾ ਅਦਾਲਤ ਵਿੱਚ ਲੰਭਿਤ ਨਾ ਹੋਵੇ ਤਾਂ ਮਾਣਯੋਗ ਸਕੱਤਰਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ

Leave a Reply

Your email address will not be published. Required fields are marked *