ਡਿਪਟੀ ਕਮਿਸ਼ਨਰ ਨੇ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਕੀਤੀ ਅਪੀਲ

ਫ਼ਰੀਦਕੋਟ 17 ਸਤੰਬਰ ()

ਭਾਰਤ ਸਰਕਾਰ ਦੇ ਪੀ.ਐਮ.ਵਿਸ਼ਵਕਰਮਾ ਯੋਜਨਾ ਦੇ ਤਹਿਤ ਜਿਲਾ ਫਰੀਦਕੋਟ ਵਿੱਚ ਗਠਿਤ ਜ਼ਿਲ੍ਹਾ ਇੰਮਪਲੀਮਨਟੇਂਸ਼ਨ ਕਮੇਟੀ ਦੀ  ਚੌਥੀ ਮੀਟਿੰਗ 17 ਸਤੰਬਰ ਨੂੰ ਡਿਪਟੀ ਕਮਿਸ਼ਨਰ  ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਫਰੀਦਕੋਟ ਦੇ ਸਮੂਹ ਵਿਸ਼ਵਕਰਮਾ ਨੂੰ ਪੀ.ਐਮ.ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ।

ਉਨਾਂ ਵਿਸਥਾਰ ਸਹਿਤ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਕੀਮ ਤਹਿਤ 18 ਕਿੱਤੇ ਜਿਸ ਵਿੱਚ ਤਰਖਾਣ, ਲੋਹਾਰ, ਸੁਨਿਆਰਾ, ਮੋਚੀ, ਘੁਮਿਆਰ, ਧੋਬੀ ਤਰਖਾਣ, ਨਾਈ, ਮੂਰਤੀਕਾਰ, ਟੇਲਰ(ਦਰਜੀ), ਰਾਜਮਿਸਤਰੀ, ਸ਼ਸਤਰ ਬਣਾਉਣ ਵਾਲਾ, ਤਾਲਾ ਬਣਾਉਣ ਵਾਲਾ, ਕਿਸ਼ਤੀ ਬਣਾਉਣ ਵਾਲਾ, ਗੁੱਡੀ ਅਤੇ ਖਿਡੌਣਾ ਬਣਾਉਣ ਵਾਲਾ, ਹਮੀਰ ਅਤੇ ਟੂਲ ਕਿੱਟ ਬਣਾਉਣ ਵਾਲਾ, ਟੋਕਰੀ/ਚਟਾਈ ਬਣਾਉਣ ਵਾਲਾ, ਗਾਰਲੈਂਡਰ (ਮਾਲਾ ਬਣਾਉਣ ਵਾਲਾ) ਮੱਛੀ ਫੜਣ ਲਈ ਨੈੱਟ ਬਣਾਉਣ ਵਾਲਾ ਆਦਿ ਸ਼ਾਮਿਲ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਵਿਸ਼ਵਕਰਮਾ ਸਰਟੀਫਿਕੇਟ ਅਤੇ ਆਈ ਡੀ ਕਾਰਡ ਜਾਰੀ ਕੀਤਾ ਜਾਵੇਗਾ ਅਤੇ ਲਾਭਪਾਤਰੀ ਨੂੰ 15000 ਰੁਪਏ ਦਾ ਟੂਲਕਿਟ ਪ੍ਰੋਤਸਾਹਨ500 ਰੁਪਏ ਪ੍ਰਤੀ ਦਿਨ ਦੇ ਵਜੀਫੇ ਨਾਲ ਮੁਢਲੀ ਹੁਨਰ ਸਿਖਲਾਈ ,18 ਮਹੀਨਿਆਂ ਦੀ ਮੁੜ ਅਦਾਇਗੀ ਦੀ ਮਿਆਦ ਦੇ ਨਾਲ 1 ਲੱਖ ਰੁਪਏ ਤੱਕ ਦਾ ਕਰਜਾ500 ਰੁਪਏ ਪ੍ਰਤੀ ਦਿਨ ਦੇ ਵਜੀਫੇ ਨਾਲ ਅਡਵਾਂਸ ਹੁਨਰ ਸਿਖਲਾਈ ਅਤੇ 30 ਮਹੀਨਿਆਂ ਦੀ ਮੁੜ ਅਦਾਇਗੀ ਦੀ ਮਿਆਦ ਦੇ ਨਾਲ 2 ਲੱਖ ਰੁਪਏ ਤੱਕ ਦੇ ਕਰਜੇ ਦੀ ਕਿਸ਼ਤ ਪ੍ਰਾਪਤ ਕਰਨ ਯੋਗ ਹੋਵੇਗਾ ।

ਇਸ ਸਕੀਮ ਦਾ ਲਾਭ ਲੈਣ ਲਈ ਕਾਰੀਗਰ ਆਪਣੇ ਪਿੰਡਾ ਵਿਚ ਸਥਿਤ ਸੀ.ਐਸ.ਸੀ. ਸੈਂਟਰਾਂ ਤੇ ਬਿਨਾਂ ਕਿਸੇ ਕੀਮਤ ਤੋਂ ਆਨਲਾਈਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਸਾਰੇ ਲਾਭਪਾਤਰੀਆਂ ਨੂੰ ਵਿਸ਼ਵਕਰਮਾ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪੁਰਜੋਰ ਅਪੀਲ ਕੀਤੀ ਅਤੇ ਮੀਟਿੰਗ ਵਿਚ ਜਿਲ੍ਹਾ ਉਦਯੋਗ ਕੇਂਦਰ, ਮੈਂਬਰ ਕਨਵੀਨਰ-ਕਮ –ਜਨਰਲ ਮੈਨੇਜਰ ਸ਼੍ਰੀ ਸੁਖਮਿੰਦਰ ਸਿੰਘ ਰੇਖੀ, ਐਲ.ਡੀ.ਐਮ.,  ਨੋਡਲ ਅਫਸਰ ਪੀ.ਐਮ.ਵਿਸ਼ਵਕਰਮਾ ਸ਼੍ਰੀ ਬਲਜਿੰਦਰ ਸਿੰਘ ਬਾਜਵਾ,ਡੀ.ਡੀ.ਪੀ.ੳ. ਅਤੇ ਹੋਰ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਰਹੇ।

Leave a Reply

Your email address will not be published. Required fields are marked *