ਜ਼ਿਲ੍ਹਾ ਅਤੇ ਸੈਸ਼ਨ ਜੱਜ ਫਿਰੋਜ਼ਪੁਰ ਦੀ ਰਹਿਨੁਮਾਈ ਹੇਠ ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਜ਼ਿਲ੍ਹਾ ਕਚਹਰਿਆਂ ਵਿਖੇ ਕੰਪਲੈਕਸ ਦੀ ਸਫਾਈ ਕਰਵਾਈ

ਫਿਰੋਜ਼ਪੁਰ 2 ਅਕਤੂਬਰ 2024……
        ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਸ੍ਰੀ. ਵੀਰਇੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਮੈਡਮ ਅਨੁਰਾਧਾ ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ-2024 ਦੇ ਤਹਿਤ ਜੁਡੀਸ਼ੀਅਲ ਸਟਾਫ ਅਤੇ ਸਫਾਈ ਵਰਕਰਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ ਫਿਰੋਜਪੁਰ ਵਿੱਚ ਸਾਫ-ਸਫਾਈ ਦਾ ਕੰਮ ਕਰਵਾਇਆ ਗਿਆ। ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਖੁਦ ਇਸ ਸਾਫ-ਸਫਾਈ ਵਿੱਚ ਸ਼ਾਮਲ ਹੋ ਕੇ ਸਵੱਛ ਭਾਰਤ ਬਣਾਉਣ ਦੀ ਮਿਸਾਲ ਪੇਸ਼ ਕੀਤੀ!
ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ ਭਾਰਤ ਸਾਡਾ ਸਾਰਿਆਂ ਦਾ ਸਾਂਝਾ ਦੇਸ਼ ਹੈ ਅਤੇ ਬਤੌਰ ਭਾਰਤ ਦਾ ਨਾਗਰਿਕ ਅਤੇ ਸਿਟੀਜ਼ਨ ਹੋਣ ਦੇ ਨਾਤੇ ਸਾਡੀ ਇਹ ਸਭ ਦੀ ਡਿਊਟੀ ਬਣਦੀ ਹੈ ਕਿ ਅਸੀਂ ਆਪਣੇ ਦੇਸ਼ ਨੂੰ ਸਾਫ—ਸੁਥਰਾ ਰੱਖਣ ਵਿੱਚ ਸਹਿਯੋਗ ਦੇਈਏ। ਇਸ ਦੇ ਨਾਲ ਹੀ ਤਹਿਸੀਲ ਜੀਰਾ ਅਤੇ ਗੁਰੂਹਰਸਹਾਏ ਵਿੱਚ ਵੀ ਸਵੱਛਤਾ ਅਭਿਆਨ ਤਹਿਤ ਸਾਫ—ਸਫਾਈ ਦਾ ਕੰਮ ਕਰਵਾਇਆ ਗਿਆ।
 ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ ਪਲਾਸਟਿਕ ਲਿਫਾਫੇ ਤੇ ਪਲਾਸਟਿਕ ਬੈਗ ਦੀ ਵਰਤੋਂ ਨਾ ਕਰਕੇ ਉਸ ਦੀ ਥਾਂ ਕੱਪੜੇ ਦਾ ਥੈਲਾ ਹੀ ਵਰਤੋਂ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਪੜੇ ਦੇ ਥੈਲੇ ਬਣਵਾਏ ਗਏ ਹਨ ਤੇ ਉਨ੍ਹਾਂ ਉੱਪਰ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਸਬੰਧੀ ਜਾਰੀ ਟੋਲ ਫ੍ਰੀ ਨੰਬਰ 15100 ਵੀ ਖੁਦਵਾਇਆ ਗਿਆ ਹੈ ਤਾਂ ਜੋ ਲੋਕਾਂ ਨੂੰ ਪਲਾਸਟਿਕ ਬੈਗ ਦੀ ਵਰਤੋਂ ਕਰਨ ਦੀ ਬਜਾਏ ਕੱਪੜੇ ਦੇ ਥੈਲੇ ਦੀ ਵਰਤੋਂ ਲਈ ਪ੍ਰੇਰਿਤ ਹੋਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਿਰੋਜ਼ਪੁਰ ਵੱਲੋਂ ਕੱਪੜੇ ਦੇ ਥੈਲਿਆਂ ਨੂੰ ਸਬਜ਼ੀ ਮੰਡੀ ਫਿਰੋਜ਼ਪੁਰ ਵਿੱਚ ਜਾ ਕੇ ਵੰਡਿਆ ਗਿਆ ਹੈ ਅਤੇ ਲੋਕਾਂ ਨੂੰ ਪਲਾਸਟਿਕ ਲਿਫਾਫੇ ਦੀ ਵਰਤੋਂ ਨਾ ਕਰਨ ਬਾਰੇ ਸੁਨੇਹਾ ਦਿੱਤਾ ਗਿਆ ਤੇ ਪਲਾਸਟਿਕ ਲਿਫਾਫੇ ਦੀ ਵਰਤੋਂ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣੂ ਕਰਵਾਇਆ ਗਿਆ।.

Leave a Reply

Your email address will not be published. Required fields are marked *