ਰਾਜ ਪੱਧਰੀ ਬਸੰਤ ਮੇਲੇ ਦੀਆਂ ਤਿਆਰੀਆਂ ਸਬੰਧੀ ਡੀ.ਸੀ. ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 29 ਜਨਵਰੀ 2024:

         ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਰਵਾਇਤੀ ਤੇ ਵਿਰਾਸਤੀ ਮੇਲਿਆਂ ਨੂੰ ਦੇਸ਼-ਦੁਨੀਆਂ ਤੱਕ ਪ੍ਰਫੁੱਲਤ ਕਰਨ ਅਤੇ ਇਨ੍ਹਾਂ ਮੇਲਿਆਂ ਪ੍ਰਤੀ ਲੋਕਾਂ ਦੀ ਰੁਚੀ ਨੂੰ ਹੋਰ ਵਧਾਉਣ ਲਈ ਰਾਜ ਵਿੱਚ ਸ਼ੁਰੂ ਕੀਤੇ ਗਏ ਮੇਲਿਆਂ ਦੀ ਲੜੀ ਤਹਿਤ 10 ਅਤੇ 11 ਫਰਵਰੀ 2024 ਨੂੰ ਫਿਰੋਜ਼ਪੁਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿੱਚ ‘‘ਸਭ ਤੋਂ ਵੱਡਾ ਪਤੰਗਬਾਜ਼’’ ਥੀਮ ਤਹਿਤ ਰਾਜ ਪੱਧਰੀ ਪਤੰਗਬਾਜ਼ੀ ਮੁਕਾਬਲੇ ਅਤੇ ਬਸੰਤ ਮੇਲਾ ਕਰਵਾਇਆ ਜਾ ਰਿਹਾ ਹੈ। ਪਤੰਗਬਾਜ਼ੀ ਦੇ ਨਾਕਆਊਟ ਮੁਕਾਬਲੇ 5 ਫ਼ਰਵਰੀ 2024 ਤੋਂ ਸ਼ੁਰੂ ਹੋਣਗੇ, ਜਿਸ ਸਬੰਧੀ ਮੈਸੇਜ ਰਾਹੀਂ ਮੁਕਾਬਲੇਬਾਜ਼ਾਂ ਨੂੰ ਸੂਚਿਤ ਕੀਤਾ ਜਾਵੇਗਾ। ਪਤੰਗਬਾਜੀ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਚਾਹਵਾਨ ਮਰਦ, ਔਰਤਾਂ ਅਤੇ ਬੱਚੇ ਆਪਣੀ ਮੁਫਤ ਰਜਿਸਟ੍ਰੇਸ਼ਨ ਵੈਬਸਾਈਟ www.kitefestivalferozepur2024.in ‘ਤੇ ਕਰ ਸਕਦੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਰਾਜ ਪੱਧਰੀ ਬਸੰਤ ਮੇਲੇ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।

Also read ਪਸ਼ੂ ਪਾਲਕਾਂ ਨੂੰ ਵੰਡੇ ਸੋਡੀਅਮ ਕਾਰਬੋਨੇਟ ਦੇ ਪੈਕੇਟ

ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਰੀਆਂ ਅਤੇ ਐਨ.ਜੀ.ਓਜ਼ ਦੇ ਨੂਮਾਂਇੰਦਿਆਂ ਨੂੰ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਣ ਸਬੰਧੀ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲੀ ਵਾਰ ਫਿਰੋਜ਼ਪੁਰ ਵਿਖੇ ਬਸੰਤ ਮੇਲਾ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੂਮ ਧਾਮ ਨਾਲ ਮਨਾਇਆ ਰਿਹਾ ਹੈ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਮਿਸ ਅਨਮੋਲ ਗਗਨ ਮਾਨ ਦੇ ਯਤਨਾਂ ਸਦਕਾ ਇਸ ਮੇਲੇ ਨੂੰ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ ਜਿਸ ਲਈ ਬਸੰਤ ਮੇਲੇ ਮੌਕੇ ਵੱਖ-ਵੱਖ ਪਤੰਗਬਾਜ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੇਲੇ ਦੌਰਾਨ ਵੱਖ-ਵੱਖ ਤਰ੍ਹਾਂ ਦੇ ਪਤੰਗਬਾਜ਼ੀ ਦੇ ਮੁਕਾਬਲੇ ਹੋਣਗੇ ਅਤੇ ਪਹਿਲੇ ਸਥਾਨ ਤੇ ਰਹਿਣ ਵਾਲਿਆਂ ਨੂੰ ਲੱਖਾਂ ਰੁਪਏ ਦੇ ਇਨਾਮ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਮਰਦਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾਂ ਸਥਾਨ ਹਾਸਲ ਕਰਨ ਵਾਲੇ ਨੂੰ 1 ਲੱਖ ਦਾ ਇਨਾਮ ਦਿੱਤਾ ਜਾਵੇਗਾ ਅਤੇ ਇਸੇ ਤਰ੍ਹਾਂ ਹੀ ਔਰਤਾਂ ਦੇ ਪਤੰਗਬਾਜ਼ੀ ਮੁਕਾਬਲੇ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਜੇਤਾ ਨੂੰ ਵੀ 1 ਲੱਖ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ 10 ਤੋਂ 18 ਸਾਲ ਦੀ ਉਮਰ ਵਾਲੇ ਲੜਕੇ-ਲੜਕੀਆਂ ਵਿਚੋਂ ਜੇਤੂਆਂ ਨੂੰ 25-25 ਹਜ਼ਾਰ ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤੋਂ ਇਲਾਵਾ ਐਨ.ਆਰ.ਆਈ ਕੈਟਾਗਰੀ ਪਤੰਗਬਾਜੀ ਮੁਕਾਬਲਿਆਂ ਦੇ ਜੇਤੂ ਨੂੰ 51 ਹਜ਼ਾਰ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

Also read ਦੁਕਾਨਾਂ ਦੇ ਬੋਰਡ ਪੰਜਾਬੀ ਵਿੱਚ ਨਾ ਲਗਵਾਉਣ ’ਤੇ ਹੋਵੇਗਾ ਜੁਰਮਾਨਾ

ਉਨ੍ਹਾਂ ਦੱਸਿਆ ਕਿ ਪਤੰਗਬਾਜੀ ਮੁਕਾਬਲਿਆਂ ਵਿੱਚ ਸਭ ਤੋਂ ਆਕਰਸ਼ਿਤ ਮੁਕਾਬਲਾ “ਸਭ ਤੋਂ ਵੱਡਾ ਪਤੰਗਬਾਜ਼ ਮੁਕਾਬਲਾ” ਹੋਵੇਗਾ ਅਤੇ ਇਸ ਮੁਕਾਬਲੇ ਦੇ ਜੇਤੂ ਨੂੰ 2 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਣ ਅਤੇ ਜੀਵ ਸੁਰੱਖਿਆ ਪ੍ਰਤੀ ਮਨੱਖੀ ਜ਼ਿੰਮੇਵਾਰੀ ਦਾ ਸੰਦੇਸ਼ ਦਿੰਦੇ ਹੋਏ ਚਾਈਨਾ ਡੋਰ ਦੀ ਵਰਤੋਂ ਕਰਨ ਦੀ ਪੂਰਨ ਪਾਬੰਦੀ ਹੋਵੇਗੀ। ਇਸ ਮੇਲੇ ਵਿੱਚ ਰਵਾਇਤੀ ਖਾਣਿਆਂ ਦੇ ਸਟਾਲ ਲਗਾਏ ਜਾਣਗੇ ਅਤੇ ਮਸ਼ਹੂਰ ਪੰਜਾਬੀ ਗਾਇਕ ਆਪਣੇ ਗੀਤਾਂ ਰਾਹੀਂ ਮੇਲੇ ਨੂੰ ਚਾਰ ਚੰਨ ਲਗਾਉਣਗੇ। ਉਨ੍ਹਾਂ ਰਾਜ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਮੇਲੇ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਕਰਵਾਉਣ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਜਜ(ਜ) ਡਾ. ਨਿਧੀ ਕੁਮੁਦ ਬਾਮਬਾ, ਐਸ.ਡੀ.ਐਮ. ਜਸਪਾਲ ਸਿੰਘ ਬਰਾੜ, ਸਹਾਇਕ ਕਮਿਸ਼ਨਰ ਸੂਰਜ, ਡੀ.ਡੀ.ਪੀ.ਓ. ਜਸਵੰਤ ਸਿੰਘ ਬੜੈਚ, ਡਿਪਟੀ ਡੀ.ਈ.ਓ. ਪ੍ਰਗਟ ਸਿੰਘ ਬਰਾੜ, ਸਕੱਤਰ ਰੈਡ ਕਰਾਸ ਅਸ਼ੋਕ ਬਹਿਲ, ਪ੍ਰਿੰਸੀਪਲ ਡਾ. ਸਤਿੰਦਰ ਸਿੰਘ, ਸ੍ਰੀ ਦੀਪਕ ਸ਼ਰਮਾ, ਡੀ.ਡੀ.ਐਫ. ਸੌਰਭ ਕੁਮਾਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਐਨ.ਜੀ.ਓਜ਼. ਦੇ ਨੂਮਾਂਇੰਦੇ ਹਾਜ਼ਰ ਸਨ।

Leave a Reply

Your email address will not be published. Required fields are marked *