ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਗਾਏ ਗਏ ਕਿਸਾਨ ਜਾਗਰੂਕਤਾਂ ਕੈਂਪ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ

ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ।
ਇਸ ਸਬੰਧ ਵਿੱਚ ਗਿੱਦੜਬਾਹਾ ਬਲਾਕ ਦੇ ਪਿੰਡ ਮਧੀਰ ਅਤੇ ਗਿਲਜੇਵਾਲਾ ਵਿਖੇ ਕਿਸਾਨ ਜਾਗਰੂਕਤਾਂ ਕੈਂਪ ਦਾ ਆਯੋਜਨ ਕੀਤਾ ਗਿਆ । ਇਹਨਾਂ ਕੈਂਪਾਂ ਦੀ ਪ੍ਰਧਾਨਗੀ ਸ.ਜਸਪਾਲ ਸਿੰਘ ਐਸ.ਡੀ.ਐਮ ਗਿੱਦੜਬਾਹਾ ਨੇ ਕੀਤੀ।
ਇਸ ਮੌੇਕੇ ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਪਰਾਲੀ ਦਾ ਆਧੁਨਿਕ ਤਰੀਕੇ ਨਾਲ  ਪ੍ਰਬੰਧਨ ਕਰਨ ਅਤੇ ਵਾਤਾਵਰਣ ਨੂੰ ਸਾਫ ਸੁਥਰਾ ਰਹਿਣ ਵਿੱਚ ਆਪਣਾ ਅਹਿਮ ਯੋਗਦਾਨ ਪਾਉਣ।
ਇਸ ਮੌਕੇ ਤੇ ਖੇਤੀਬਾੜੀ ਵਿਭਾਗ ਵਲੋਂ ਪਰਾਲੀ ਪ੍ਰਬੰਧਨ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਵੀ ਜਾਣਕਾਰੀ ਦਿੱਤੀ।
ਇਸ ਮੌਕੇ ਸ਼੍ਰੀ ਜਗਤਾਰ ਸਿੰਘ ਖੇਤੀਬਾੜੀ ਵਿਸਥਾਰ ਅਫਸਰ, ਸ਼੍ਰੀ ਅਰਸ਼ਦੀਪ ਸਿੰਘ, ਏ.ਐਸ.ਆਈ. ਅਤੇ ਸ਼੍ਰੀ ਜਗਪ੍ਰੀਤ ਸਿੰਘ, ਏ.ਟੀ.ਐਮ. ਤੋਂ ਇਲਾਵਾ ਪਤਵੰਤੇ ਵਿਅਕਤੀ ਵੀ ਮੌਜੂਦ ਸਨ।

Leave a Reply

Your email address will not be published. Required fields are marked *