ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਭਾਰਤੀ ਨਾਲ ਮਿਲਣੀ 3 ਫਰਵਰੀ ਨੂੰ ਪਠਾਨਕੋਟ ਵਿਖੇ ਹੋਵੇਗੀ – ਧਾਲੀਵਾਲ

ਅੰਮ੍ਰਿਤਸਰ, 29 ਜਨਵਰੀ, 2024

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲ ਕਦਮੀ ’ਤੇ ਪ੍ਰਵਾਸੀ ਪੰਜਾਬੀ ਭਾਰਤੀਆਂ ਨਾਲ ਰਾਜ ਭਰ ਵਿੱਚ 3 ਫਰਵਰੀ ਤੋਂ ਉਲੀਕੀਆਂ ਗਈਆਂ ਪੰਜਾਬੀ ਐਨ ਆਰ ਆਈਜ਼ ਨਾਲ ਮਿਲਣੀਆਂ ਤਹਿਤ ਚਾਰ ਜ਼ਿਲਿ੍ਹਆਂ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ ਪ੍ਰੋਗਰਾਮ 3 ਫਰਵਰੀ ਨੂੰ ਸਵੇਰੇ 10 ਵਜੇ ਚਮਰੋੜ (ਮਿੰਨੀ ਗੋਆ), ਪਠਾਨਕੋਟ ਵਿਖੇ ਹੋਵੇਗੀ।

ਇਸ ਸਬੰਧੀ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡਿਪਟੀ ਕਮਿਸ਼ਨਰ ਅੰÇ੍ਰਮਤਸਰ ਸ੍ਰੀ ਘਨਸ਼ਾਮ ਥੋਰੀ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਐਨ.ਆਰ.ਆਈ ਮਿਲਣੀ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਕਰਨਗੇ। ਉਨਾਂ ਦੱਸਿਆ ਕਿ ਇਨ੍ਹਾਂ ਮਿਲਣੀਆਂ ਦਾ ਮੰਤਵ ਪ੍ਰਵਾਸੀ ਪੰਜਾਬ ਭਾਰਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਸ਼ਿਕਾਇਤਾਂ ਦਾ ਹੱਲ ਕਰਨਾ ਹੈ। ਉਨ੍ਹਾਂ ਨੇ ਉਕਤ ਜ਼ਿਲਿ੍ਹਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਦੌਰਾਨ 3 ਫਰਵਰੀ ਨੂੰ ਪਠਾਨਕੋਟ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਲਈ ਉੱਥੇ ਮੌਕੇ ’ਤੇ ਹੀ ਰਜਿਸਟਰੇਸ਼ਨ ਕਾਊਂਟਰ ਲਗਾਏ ਜਾਣਗੇੇ ਅਤੇ ਜੇਕਰ ਕੋਈ ਚਾਹੇ ਤਾਂ ਈ ਸਰਵਿਸਜ਼ ਡਾਟ ਪੰਜਾਬ ਡਾਟ ਜੀ ਓ ਵੀ ਡਾਟ ਇੰਨ ’ਤੇ ਵੀ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ। ਉਨਾਂ ਦੱਸਿਆ ਕਿ ਕਿ ਜੇਕਰ ਅੰਮ੍ਰਿਤਸਰ ਨਾਲ ਸਬੰਧਤ ਕੋਈ ਐਨ.ਆਰ.ਆਈ. ਇਸ ਮਿਲਣੀ ਵਿੱਚ ਸ਼ਾਮਲ ਹੋਣ ਲਈ ਰਜਿਸਟਰਡ ਹੋਣ ਦਾ ਚਾਹਵਾਨ ਹੈ ਤਾਂ ਉਹ ਮੋਬਾਇਲ ਨੰਬਰ 7973867446 ਤੇ ਸੰਪਰਕ ਕਰ ਸਕਦਾ ਹੈ।

ਉਨਾਂ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਇਸ ਸਬੰਧ ਵਿੱਚ ਐਨ.ਆਰ.ਆਈਜ਼ ਨਾਲ ਰਾਬਤਾ ਕਾਇਮ ਕੀਤਾ ਜਾਵੇ ਅਤੇ ਉਨਾਂ ਨੂੰ ਇਸ ਮਿਲਣੀ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਜਾਵੇ।

ਸ: ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 9 ਫਰਵਰੀ ਨੂੰ ਰੋਪੜ, ਜਲੰਧਰ, ਕਪੂਰਥਲਾ, ਮੋਹਾਲੀ, ਨਵਾਂ ਸ਼ਹਿਰ ਨਾਲ ਸਬੰਧਤ ਐਨ.ਆਰ.ਆਈਜ਼ ਦੀ ਮਿਲਣੀ ਨਵਾਂ ਸ਼ਹਿਰ, 16 ਫਰਵਰੀ ਨੂੰ ਪਟਿਆਲਾ, ਬਰਨਾਲਾ, ਫਤਿਹਗੜ੍ਹ ਸਾਹਿਬ,  ਬਠਿੰਡਾ,  ਮਲੇਰਕੋਟਲਾ, ਲੁਧਿਆਣਾ, ਮਾਨਸਾ ਅਤੇ ਸੰਗਰੂਰ ਦੀ ਮੀਟਿੰਗ ਜਿਲ੍ਹਾ ਸੰਗਰੂਰ ਵਿਖੇ ਅਤੇ 22 ਫਰਵਰੀ 2024 ਨੂੰ ਫਰੀਦਕੋਟ, ਫਾਜ਼ਿਲਕਾ, ਤਰਨਤਾਰਨ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਨਾਲ ਸਬੰਧਤ ਮਿਲਣੀ ਜਿਲ੍ਹਾ ਫਿਰੋਜ਼ਪੁਰ ਵਿਖੇ ਹੋਵੇਗੀ।

Leave a Reply

Your email address will not be published. Required fields are marked *