Thursday, March 12
Shadow

ਜਲਾਲਾਬਾਦ ਦੀ ਅਗਰਵਾਲ ਕਲੋਨੀ ਵਿੱਚ ਕਰਵਾਈ ਗਈ ਸਫਾਈ: ਕਾਰਜ ਸਾਧਕ ਅਫ਼ਸਰ

ਜਲਾਲਾਬਾਦ 15 ਅਕਤੂਬਰ

          ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਜਲਾਲਾਬਾਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਗਰਵਾਲ ਕਲੋਨੀ ਵਿੱਚ ਪਾਣੀ ਦੇ ਓਵਰਫਲੋਅ ਹੋਣ ਕਾਰਨ ਗੰਦਗੀ ਫੈਲੀ ਸੀ ਜਿਸ ਨੂੰ ਠੀਕ ਕਰਵਾ ਕੇ ਉਸ ਜਗ੍ਹਾ ਦੀ ਚੰਗੀ ਤਰ੍ਹਾਂ ਸਫ਼ਾਈ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਵੱਲੋਂ ਆਪਣੀ ਜ਼ਿੰਮੇਵਾਰੀ ਨਾਲ ਲਗਾਤਾਰ ਸ਼ਹਿਰ ਅੰਦਰ ਸਫਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਸਫ਼ਾਈ ਪੱਖੋਂ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਉਣ ਦੀ ਪ੍ਰੇਸ਼ਾਨੀ ਦਾ ਪਹਿਲ ਦੇ ਆਧਾਰ ਦੇ ਹੱਲ ਕੀਤਾ ਜਾਵੇਗਾ।

Leave a Reply

Your email address will not be published. Required fields are marked *