ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ

ਮਾਨਸਾ, 18 ਅਕਤੂਬਰ :
ਸਕੱਤਰ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫ਼ਤਰ ਮਾਨਸਾ ਵੱਲੋਂ ਜ਼ਿਲ੍ਹਾ ਕੁਇਜ਼ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਭਾਸ਼ਾ ਅਫਸਰ ਤੇਜਿੰਦਰ ਕੌਰ ਨੇ ਮੁਕਾਬਲੇ ਲਈ ਆਏ ਹੋਏ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਭਾਸ਼ਾ ਵਿਭਾਗ ਦੀਆਂ ਸਰਗਰਮੀਆਂ ਤੋਂ ਜਾਣੂ ਕਰਵਾਉਂਦਿਆਂ ਸਭ ਨੂੰ ਜੀ ਆਇਆਂ ਨੂੰ ਕਿਹਾ।
ਉਨ੍ਹਾਂ ਦੱਸਿਆ ਕਿ ਇਸ ਕੁਇਜ਼ ਮੁਕਾਬਲੇ ਵਿਚ ਵੱਖ-ਵੱਖ ਵਰਗਾਂ ਦੇ ਜ਼ਿਲ੍ਹੇ ਦੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਹਰ ਵਿਧਾ ਵਿੱਚ ਬੜਾ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ। ਉਨ੍ਹਾਂ ਦੱਸਿਆ ਕਿ ਤਿੰਨੇ ਵਰਗਾਂ ਵਿੱਚ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1000 ਰੁਪਏ, 750 ਰੁਪਏ, 500 ਰੁਪਏ ਨਕਦ ਇਨਾਮ ਤੇ ਸਰਟੀਫਿਕੇਟ ਦਿੱਤੇ ਗਏ।
ਉਨ੍ਹਾਂ ਦੱਸਿਆ ਕਿ ਪਹਿਲੇ ਵਰਗ ‘ੳ’  ਵਿੱਚ ਪਹਿਲਾ ਸਥਾਨ ਕੰਵਲਜੋਤ ਕੌਰ ਜਮਾਤ ਅੱਠਵੀਂ ਸਰਵਹਿੱਤਕਾਰੀ ਵਿਦਿਆ ਮੰਦਿਰ ਮਾਨਸਾ, ਦੂਜਾ ਸਥਾਨ ਸੰਚਪ੍ਰੀਤ ਕੌਰ ਜਮਾਤ ਅੱਠਵੀਂ ਸਰਵਹਿੱਤਕਾਰੀ ਵਿੱਦਿਆ ਮੰਦਿਰ ਮਾਨਸਾ ਅਤੇ ਤੀਜਾ ਸਥਾਨ ਅਭਿਨੰਦਨ ਜਮਾਤ ਅੱਠਵੀਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੱਦਾ ਸਿੰਘ ਵਾਲਾ ਨੇ ਪ੍ਰਾਪਤ ਕੀਤਾ। ਵਰਗ ‘ਅ’ ਵਿਚ ਪਹਿਲਾ ਸਥਾਨ ਅਕਾਸ਼ਦੀਪ ਸਿੰਘ ਜਮਾਤ ਨੌਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏਪੁਰ, ਦੂਜਾ ਸਥਾਨ ਭਿੰਦਰ ਸਿੰਘ ਜਮਾਤ ਬਾਰਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੀਆਂ ਅਤੇ ਤੀਜਾ ਸਥਾਨ ਨਵਜੋਤ ਕੌਰ ਜਮਾਤ ਨੌਵੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਨੇ ਪ੍ਰਾਪਤ ਕੀਤਾ।
ਇਸੇ ਤਰ੍ਹਾਂ ਵਰਗ ‘ੲ’ ਵਿੱਚ ਪਹਿਲਾ ਸਥਾਨ ਰਿੰਪੀ ਕੌਰ ਬੀ.ਏ. ਭਾਗ ਦੂਜਾ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਮਾਨਸਾ, ਦੂਜਾ ਸਥਾਨ ਸੁਖਮਨ ਕੌਰ ਚਹਿਲ ਬੀ.ਏ. ਭਾਗ ਤੀਜਾ ਐੱਸ. ਡੀ. ਕੰਨਿਆ ਮਹਾਂਵਿਦਿਆਲਾ ਮਾਨਸਾ ਅਤੇ ਇਸੇ ਕਾਲਜ ਦੇ ਸਿਮਰਜੀਤ ਕੌਰ ਬੀ.ਏ. ਭਾਗ ਦੂਜਾ ਨੇ ਤੀਜਾ ਸਥਾਨ ਹਾਸਿਲ ਕਿੱਤਾ। ਉਨ੍ਹਾਂ ਦੱਸਿਆ ਕਿ ਤਿੰਨੇ ਵਰਗਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਹੁਣ ਰਾਜ ਪੱਧਰ ’ਤੇ ਹੋਣ ਵਾਲੇ ਮੁਕਾਬਲੇ ਵਿੱਚ ਹਿੱਸਾ ਲੈਣਗੇ। ਇਸ ਮੌਕੇ ਵਿਭਾਗ ਦੇ ਖੋਜ ਅਫ਼ਸਰ ਗੁਰਪ੍ਰੀਤ ਸਿੰਘ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਬਹੁ-ਪੱਖੀ ਵਿਕਾਸ ਲਈ ਅਜਿਹੀਆਂ ਗਤੀਵਿਧੀਆਂ ਦੀ ਬਹੁਤ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਿਲੇਬਸ ਦੀ ਪੜ੍ਹਾਈ ਦੇ ਨਾਲ-ਨਾਲ ਸਹਿ-ਵਿੱਦਿਅਕ ਕ੍ਰਿਆਵਾਂ ਸਖਸ਼ੀਅਤ ਨੂੰ ਨਿਖਾਰਦੀਆਂ ਹਨ। ਇਸ ਮੌਕੇ ਇਸ ਸਾਰੇ ਕਾਰਜ ਨੂੰ ਰਵਿੰਦਰ ਸਿੰਘ, ਗੁਰਜੰਟ ਚਾਹਲ, ਸੁਖਵਿੰਦਰ ਸਿੰਘ ਮਾਨ, ਰਵਿੰਦਰ ਕਾਂਸਲ, ਜਗਜੀਵਨ ਸਿੰਘ  ਆਦਿ ਅਧਿਆਪਕਾਂ ਦੇ ਸਹਿਯੋਗ ਨਾਲ ਬਾਖੂਬੀ ਪੂਰਾ ਕੀਤਾ।

Leave a Reply

Your email address will not be published. Required fields are marked *