ਖੇਤੀਬਾੜੀ ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਦੇ ਪਿੰਡਾਂ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਣ ਲਈ ਫੈਲਾ ਰਹੀਆਂ ਜਾਗਰੂਕਤਾ

ਫਾਜ਼ਿਲਕਾ, 20 ਅਕਤੂਬਰ
ਖੇਤੀਬਾੜੀ  ਵਿਭਾਗ ਦੀਆਂ ਟੀਮਾਂ ਐਤਵਾਰ ਨੂੰ ਵੀ ਜ਼ਿਲ੍ਹੇ ਅੰਦਰ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਜਾਗਰੁਕਤਾ ਫੈਲਾ ਰਹੀਆਂ ਹਨ|
 ਜਾਣਕਾਰੀ ਦਿੰਦਿਆ ਮੁੱਖ ਖੇਤੀਬਾੜੀ ਅਫ਼ਸਰ ਸੰਦੀਪ ਰਿਣਵਾਂ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਵੱਲੋਂ ਛੁੱਟੀ ਵਾਲੇ ਦਿਨ ਵੀ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਝੋਨੇ ਦੀ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ|
 ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਬਲਾਕ ਜਲਾਲਾਬਾਦ, ਅਬੋਹਰ, ਫਾਜ਼ਿਲਕਾ ਸਮੇਤ  ਵੱਖ ਵੱਖ ਪਿੰਡਾਂ ਵਿੱਚ ਪਹੁੰਚ ਰਿਹਾ ਹੈ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਇਸ ਦਾ ਸੁਯੋਗ ਢੰਗ ਨਾਲ ਪ੍ਰੇਰਿਤ ਕਰ ਰਿਹਾ ਹੈ | ਉਹਨਾਂ ਕਿਹਾ ਕਿ ਕਿਸਾਨਾਂ ਨੂੰ ਪ੍ਰੇਰਿਤ ਕਰਨ ਹਿੱਤ ਵਿਭਾਗ ਵੱਲੋਂ ਜਾਗਰੂਕਤਾ ਵੈਨਾ ਪਿੰਡਾਂ ਵਿੱਚ ਭੇਜੀਆਂ ਗਈਆਂ ਹਨ ਜਿਸ ਰਾਹੀਂ ਪਰਾਲੀ ਸਾੜਨ ਦੇ ਨੁਕਸਾਨ ਬਾਰੇ ਕਿਸਾਨਾਂ ਨੂੰ ਦੱਸਿਆ ਜਾ ਰਿਹਾ ਹੈ|
      ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਵਿਭਾਗ ਦੀਆਂ ਟੀਮਾਂ ਵੱਲੋਂ ਚੱਕ ਦੁਮਾਲ, ਚੱਕ ਪਾਲੀ ਵਾਲਾ, ਢਾਬ ਘੜਿਆਲ, ਤੋਤਿਆਂ ਵਾਲਾ, ਬਜੀਦਪੁਰ ਭੋਮਾ, ਬੇਗਾਂਵਾਲੀ, ਥੇਹ ਕਲੰਦਰ, ਉਝਾਂ ਵਾਲੀ, ਖੁੰਡ ਵਾਲਾ, ਜੋੜਕੀ ਅੰਧੇ ਵਾਲੀ, ਰਾਜਾਂ ਵਾਲੀ, ਚੱਕ ਪੱਖੀ, ਮੁਹਾਰ ਸਿੰਘ ਵਾਲਾ, ਦੁਤਾਰਾਂ ਵਾਲੀ, ਬਾਹਮਣੀ ਵਾਲਾ  ਆਦਿ ਪਿੰਡਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਪ੍ਰੇਰਿਤ ਕੀਤਾ ਗਿਆ ਅਤੇ ਅੱਗ ਲਗਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ|
       ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਪਿੰਡਾਂ ਵਿਚ ਸਬਸਿਡੀ ਵਾਲੀਆਂ ਮਸ਼ੀਨਾਂ ਦੀ ਸੂਚੀਆਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਤੋਂ ਕਿਸਾਨ ਵੀਰ ਕਿਰਾਏ ਤੇ ਲੈ ਕੇ ਪਰਾਲੀ ਪ੍ਰਬੰਧਨ ਕਰ ਸਕਦੇ ਹਨ| ਇਸ ਤੋਂ ਇਲਾਵਾ ਪਿੰਡਾਂ ਵਿਖ਼ੇ ਤਾਇਨਾਤ ਕੀਤੇ ਗਏ ਨੋਡਲ ਅਫ਼ਸਰ ਵੀ ਲਗਾਤਾਰ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਖੇਤੀਬਾੜੀ ਦੇ ਆਧੁਨਿਕ ਸੰਦਾਂ ਦੀ ਵਰਤੋਂ ਨਾਲ ਇਸ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾਵੇ। ਉਹਨਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਬਾਰੇ ਮੁਸ਼ਕਿਲ ਆ ਰਹੀ ਹੈ ਤਾਂ ਉਹ ਆਪਣੇ ਪਿੰਡ ਨਾਲ ਸੰਬੰਧਿਤ ਨੋਡਲ ਅਫਸਰ ਨਾਲ ਸੰਪਰਕ ਜਰੂਰ ਕਰਨ|

Leave a Reply

Your email address will not be published. Required fields are marked *