ਬੱਚਿਆਂ ਦੀ ਕਰਵਾਈ ਸਪੋਰਟਸ ਮੀਟ

ਬਠਿੰਡਾ, 4 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਰਵਨੀਤ ਕੋਰ ਸਿੱਧੂ ਨੇ ਦੱਸਿਆ ਕਿ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ ਤਹਿਤ ਰਜਿਸਟਰਡ ਸਰਕਾਰੀ ਅਤੇ ਗੈਰ ਸਰਕਾਰੀ ਹੋਮਾ ’ਚ ਰਹਿ ਰਹੇ ਬੱਚਿਆਂ ਦੀ ਸਾਲ-2024 ਦੀ ਸਪੋਰਟਸ ਮੀਟ ਸਪੋਰਟਸ ਸਕੂਲ ਘੁੱਦਾ ਵਿਖੇ ਕਰਵਾਈ ਗਈ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਇਸ ਸਪੋਰਟਸ ਮੀਟ ’ਚ ਵੱਖ-ਵੱਖ ਖੇਡਾਂ ਜਿਵੇਂ ਕਿ 100 ਮੀਟਰ ਦੌੜ, ਲੋਂਗ ਜੰਪ, ਹਾਈ ਜੰਪ, ਰੱਸਾ-ਕਸੀ ਅਤੇ ਬੈਡਮੀਂਟਨ ਦੇ ਮੁਕਾਬਲੇ ਕਰਵਾਏ ਗਏ।

ਇਨ੍ਹਾਂ ਖੇਡਾਂ ਨੂੰ ਕਰਵਾਉਣ ਲਈ ਸਿੱਖਿਆ ਵਿਭਾਗ ਦੇ 11 ਡੀ.ਪੀ.ਈ ਅਧਿਆਪਕਾਂ ਦੀ ਡਿਊਟੀ ਲਗਾਈ ਗਈ। ਜਿਨ੍ਹਾਂ ਨੇ ਬੱਚਿਆਂ ਦੀ ਹੌਸਲਾ-ਅਫਜਾਈ ਕਰਦਿਆਂ ਉਨ੍ਹਾਂ ਨੂੰ ਖੇਡਾਂ ਖੇਡਣ ਦੇ ਨਿਯਮਾਂ ਤੇ ਜ਼ਰੂਰੀ ਨੁਕਤਿਆਂ ਬਾਰੇ ਵੀ ਜਾਣੂ ਕਰਵਾਇਆ। ਬੱਚਿਆਂ ਵੱਲੋਂ ਇਨ੍ਹਾਂ ਖੇਡਾਂ ਵਿੱਚ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਗਿਆ।

ਇਸ ਮੌਕੇ ਸ਼੍ਰੀ ਜਸਬੀਰ ਸਿੰਘ, ਸ਼੍ਰੀ ਚੇਤਨ ਸ਼ਰਮਾ, ਸ਼੍ਰੀ ਸੁਖਵੀਰ ਸਿੰਘ ਤੋਂ ਇਲਾਵਾ ਚਿਲਡਰਨ ਹੋਮ ਅਤੇ ਸ਼੍ਰੀ ਅਨੰਤ ਅਨਾਥ ਆਸ਼ਰਮ, ਨਥਾਣਾ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Leave a Reply

Your email address will not be published. Required fields are marked *