ਮੋਗਾ, 11 ਨਵੰਬਰ
ਜ਼ਿਲ੍ਹਾ ਮੋਗਾ ਵਿੱਚ ਕਾਫ਼ੀ ਗਿਣਤੀ ਵਿੱਚ ਮੈਰਿਜ ਪੈਲਸ ਚੱਲ ਰਹੇ ਹਨ, ਇਹਨਾਂ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ਤੇ ਰੋਕ ਲਗਾਉਣੀ ਜਨਹਿੱਤ ਲਈ ਜਰੂਰੀ ਹੈ।
ਉਕਤ ਨੂੰ ਧਿਆਨ ਵਿੱਚ ਰੱਖਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂ ਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (46 ਆਫ 2023) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਚੱਲ ਰਹੇ ਮੈਰਿਜ਼ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ ਅਤੇ ਫਾਇਰ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ 10 ਜਨਵਰੀ, 2025 ਤੱਕ ਲਾਗੂ ਰਹਿਣਗੇ।
ਉਹਨਾਂ ਕਿਹਾ ਕਿ ਮੋਗਾ ਵਾਸੀ ਇਹਨਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ।