ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਅਦਾਲਤ ਨੇ ਵੱਡੀ ਰਾਹਤ ਦਿਤੀ

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Punjab Cabinet Minister Aman Arora) ਨੂੰ ਅਦਾਲਤ ਨੇ ਵੱਡੀ ਰਾਹਤ ਦਿਤੀ ਹੈ,ਦਰਅਸਲ ਪਰਵਾਰਕ ਝਗੜੇ ਦੇ ਮਾਮਲੇ ‘ਚ ਸੰਗਰੂਰ ਅਦਾਲਤ ਨੇ ਹੁਣ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਪੱਕੀ ਰੋਕ ਲਗਾ ਦਿਤੀ ਹੈ,ਇਸ ਦੌਰਾਨ ਅਦਾਲਤ ਨੇ ਕਿਹਾ ਹੈ ਕਿ ਜਦੋਂ ਤਕ ਇਹ ਮਾਮਲਾ ਹੱਲ ਨਹੀਂ ਹੁੰਦਾ,ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦ,ਇਸ ਮਾਮਲੇ ਦੀ ਸੁਣਵਾਈ ਹੁਣ 1 ਮਾਰਚ ਰੱਖੀ ਗਈ ਹੈ,ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੰਗਰੂਰ ਅਦਾਲਤ ਨੇ 26 ਜਨਵਰੀ ਨੂੰ ਝੰਡਾ ਲਹਿਰਾਉਣ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਸਜ਼ਾ ‘ਤੇ 31 ਜਨਵਰੀ ਤਕ ਰੋਕ ਲਗਾ ਦਿਤੀ ਸੀ,21 ਦਸੰਬਰ ਨੂੰ ਸੁਨਾਮ ਦੀ ਅਦਾਲਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ 9 ਵਿਅਕਤੀਆਂ ਨੂੰ ਦੋ-ਦੋ ਸਾਲ ਦੀ ਸਜ਼ਾ ਸੁਣਾਈ ਸੀ,ਇਸ ਤੋਂ ਬਾਅਦ ਅਮਨ ਅਰੋੜਾ ਨੇ ਸਜ਼ਾ ਵਿਰੁਦ ਜ਼ਿਲ੍ਹਾ ਸੈਸ਼ਨ ਅਦਾਲਤ ਸੰਗਰੂਰ (District Sessions Court Sangrur) ਤਕ ਪਹੁੰਚ ਕੀਤੀ ਸੀ।

Leave a Reply

Your email address will not be published. Required fields are marked *