ਫਾਜ਼ਿਲਕਾ 27 ਨਵੰਬਰ
ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਸ਼ਤੀਰ ਵਾਲਾ, ਜੰਡ ਵਾਲਾ ਖਰਤਾ ਅਤੇ ਨਵਾਂ ਸਮਾਣਾ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ਸਰਪੰਚਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਨਵੀਆਂ ਬਣੀਆਂ ਪੰਚਾਇਤਾਂ ਨੂੰ ਵਧਾਈ ਵੀ ਦਿੱਤੀ।
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਦੇ ਵਿਕਾਸ ਕਾਰਜਾਂ ਬਾਰੇ ਸਰਪੰਚਾਂ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਿੰਡ ਵਿਕਾਸ ਕਾਰਜਾਂ ਲਈ ਸਰਪੰਚਾਂ ਅਤੇ ਪਿੰਡ ਵਾਸੀਆਂ ਨੂੰ ਵਧੇਰੇ ਜਾਗਰੂਕ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਿਨਾਂ ਪਿੰਡਾਂ ਵਿੱਚ ਜੋ ਵੀ ਮੁੱਢਲੀਆਂ ਲੋੜਾਂ ਹਨ ਉਹਨਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ| ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸ ਲਈ ਜਲਦੀ ਹੀ ਗਰਾਂਟਾਂ ਵੀ ਜਾਰੀ ਕੀਤੀਆਂ ਜਾਣਗੀਆਂ।
ਇਸ ਮੌਕੇ ਗਗਨਦੀਪ ਸਿੰਘ ਸਰਪੰਚ ਰਾਮਪੁਰਾ, ਵਿਜਿੰਦਰ ਸਿੰਘ ਮਾਨ, ਧਰਮਵੀਰ ਸਿੰਘ ਬਲਾਕ ਪ੍ਰਧਾਨ, ਕੁਲਦੀਪ ਸਿੰਘ ਪੰਨੂ ਸਤੀਰਵਾਲਾ ਬਲਾਕ ਪ੍ਰਧਾਨ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਿਰ ਸਨ|