ਬਠਿੰਡਾ, 3 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸਭ ਨੈਸ਼ਨਲ ਪਲੱਸ ਪੋਲੀਓ ਰਾਊਂਡ ਦੀ ਮੀਟਿੰਗ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 8, 9 ਅਤੇ 10 ਦਸੰਬਰ ਨੂੰ ਪੋਲਿਓ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਉਹਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 0 ਤੋਂ 5 ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਪਿਲਾਉਣ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਇਸ ਮੌਕੇ ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮੁਹਿੰਮ ਵਿੱਚ ਆਪਣਾ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਇਸ ਮੁਹਿੰਮ ਵਿੱਚ ਲਗਾਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਮੁਹਿੰਮ ਵਿੱਚ 154566 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਜ਼ਿਲੇ ਵਿੱਚ 698 ਪੋਲੀਓ ਬੂਥ ਸਥਾਪਿਤ ਕੀਤੇ ਗਏ ਹਨ ਜਿਨਾਂ ਵਿੱਚ 32 ਟਰਾਂਜਿਟ ਪੋਲੀਓ ਬੂਥ ਬਣਾਏ ਗਏ ਹਨ। ਉਹਨਾਂ ਕਿਹਾ ਕਿ ਬਣਾਏ ਗਏ ਇਹਨਾਂ ਪੋਲਿੰਗ ਬੂਥਾਂ ‘ਚ ਕੁੱਲ 2757 ਵਰਕਰ ਕੰਮ ਕਰਨਗੇ।
ਇਸ ਮੌਕੇ ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ, ਕਾਰਜਕਾਰੀ ਸਿਵਲ ਸਰਜਨ ਡਾ. ਰਮਨਦੀਪ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਮੀਨਾਕਸ਼ੀ ਸਿੰਗਲਾ ਤੋਂ ਇਲਾਵਾ ਸਮੂਹ ਐਸਐਮਓਜ਼ ਆਦਿ ਹਾਜ਼ਰ ਸਨ।