ਨੈਸ਼ਨਲ ਲੋਕ ਅਦਾਲਤ ਚ ਹੋਇਆ 25956 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ 14 ਦਸੰਬਰ 2024–

ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲਜਿਲ੍ਹਾ ਅਤੇ ਸੇਸ਼ਨਜਕਮਚੇਅਰਮੈਨਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ ਸ਼੍ਰੀ ਅਮਰਦੀਪ ਸਿੰਘ ਬੈਂਸਸਿਵਲ ਜੱਜਸਹਿਤਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਦਿਵਾਨੀ ਅਤੇ ਫੌਜ਼ਦਾਰੀ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਚੈਕ ਬਾਉਂਸਬੈਂਕ ਰਿਕਵਰੀਜਮੀਨੀ ਵਿਵਾਦਾਂਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿੱਚ ਕੁੱਲ 26 ਬੈਂਚ ਬਣਾਏ ਗਏ ਸਨਜਿਸ ਵਿੱਚੋਂ 18 ਬੈਂਚ ਅੰਮ੍ਰਿਤਸਰ ਅਦਾਲਤਾਂ, 1 ਬੈਂਚ ਸਥਾਈ ਲੋਕ ਅਦਾਲਤ, 1 ਬੈਂਚ ਲੇਬਰ ਕੋਰਟ, 4 ਬੈਂਚ ਅਜਨਾਲਾ, 2 ਬੈਂਚ ਬਾਬਾ ਬਕਾਲਾ ਸਾਹਿਬ ਤਹਿਸੀਲਾਂ ਵਿੱਖੇ ਲਗਾਏ ਗਏ

ਪੁਲਿਸ ਵਿਭਾਗ ਵੱਲੋਂ ਵੀ ਮਹਿਲਾਂ ਕਾਉਂਸਲਿੰਗ ਸੇਲਾਂ ਵਿੱਚ ਪਰਿਵਾਰਿਕ ਝਗੜਿਆ ਦੇ ਨਿਪਟਾਰੇ ਵਾਸਤੇ ਲੋਕ ਅਦਾਲਤ ਬੈਂਚ ਲਗਾਏ ਗਏ ਇਸ ਤੋਂ ਇਲਾਵਾ ਵੀ ਵੱਖ ਵੱਖ ਵਿਭਾਗਾਂ ਵੱਲੋਂ ਲੋਕ ਭਲਾਈ ਵਾਸਤੇ ਲੋਕ ਅਦਾਲਤ ਦੇ ਮਨੋਰਥ ਨੂੰ ਸਫਲ ਬਨਾਉਣ ਵਾਸਤੇ ਲੋਕ ਅਦਾਲਤ ਬੈਂਚ ਲਗਾਏਜਿਨ੍ਹਾ ਵਿੱਚ ਹਜਾਰਾਂ ਦੀ ਗਿਣਤੀ ਵਿੱਚ ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਇਸ ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵੱਲੋਂ ਕੁੱਲ 35316 ਕੇਸ ਸੁਣਵਾਈ ਵਾਸਤੇ ਰੱਖੇ ਗਏ ਸਨਜਿਹਨਾਂ ਵਿੱਚੋਂ 25956 ਕੇਸਾਂ ਦਾ ਆਪਸੀ ਰਾਜੀਨਾਮੇ ਨਾਲ ਨਿਪਟਾਰਾ ਕਿਤਾ ਗਿਆ

ਇਸ ਦੋਰਾਣ ਮਾਣਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਵੱਲੋਂ ਲੋਕਾਂ ਨੂੰ ਲੋਕ ਅਦਾਲਤ ਦੇ ਮਹੱਤਵ ਤੋ ਜਾਣੂ ਕਰਵਾਉਂਦੇ ਹੋਏ ਦੱਸਿਆ ਗਿਆ ਕੀ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ ਲੋਕ ਅਦਾਲਤਾਂ ਦੇ ਫੇਸਲੇ ਦੀ ਕੋਈ ਅਪੀਲ ਨਹੀ ਹੁੰਦੀ ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ ਜਿਹੜੇ ਵਿਅਕਤੀ ਆਪਣੇ ਸਮਝੌਤੇ ਯੋਗ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਚਾਹੁੰਦੇ ਹਨ ਉਹ ਸਬੰਧਤ ਅਦਾਲਤ ਵਿੱਚ ਜਿੱਥੇ ਉਨਾਂ ਦਾ ਕੇਸ ਲੰਭਿਤ ਹੈਆਪਣੀ ਅਰਜ਼ੀ ਲਗਾਂ ਸਕਦੇ ਹਨ ਜਾਂ ਨਵੇ ਮਾਮਲੀਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣ ਲਈ ਸਬੰਧਤ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਾਂ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀ ਦੇ ਦਫਤਰ ਵਿਖੇ ਆਪਣੀ ਅਰਜ਼ੀ ਦੇ ਸਕਦੇ ਹਨ

ਸ਼੍ਰੀ ਅਮਰਦੀਪ ਸਿੰਘ ਬੈਂਸਜੱਜ ਸਾਹਿਬ ਵੱਲੋ ਵੀ ਸੁਨੇਹਾ ਦਿੱਤਾ ਗਿਆ ਕੀ ਲੋਕ ਅਦਾਲਤ ਜਿਸ ਨੂੰ ਦੁਜੇ ਸ਼ਬਦਾ ਵਿੱਚ ਲੋਕ ਨਿਆਇਕ ਪ੍ਰਣਾਲੀ ਵੀ ਆਖਿਆ ਜਾਂਦਾ ਹੇ ਦੇ ਰਾਹੀਂ ਆਮ ਜਨਤਾ ਆਪਣੇ ਵਿਚਾਰ ਖੁੱਲ ਕੇ ਆਪਣੇ ਝਗੜੀਆਂ ਸਬੰਧੀ ਸਬੰਧਤ ਅਦਾਤਲ ਜਿੱਥੇ ਉਹਨਾ ਦਾ ਕੇਸ ਲੰਭਿਤ ਹੇ ਬਗੇਰ ਕਿਸੇ ਵਕੀਲ ਸਾਹਿਬਾਨ ਤੋਂ ਰੱਖ ਸਕਦੇ ਹਨ ਅਤੇ ਇਹਨਾਂ ਲੋਕ ਅਦਾਲਤਾਂ ਦੇ ਰਾਹੀਂ ਆਪਣੇ ਝਗੜੇ ਸ਼ਾਂਤਮਈ ਢੰਗ ਨਾਲਸ਼ਾਂਤਮਈ ਵਾਤਾਵਰਨ ਵਿੱਚ ਮੁੱਕਾ ਸਕਦੇ ਹਨ ਇਸ ਤਰ੍ਹਾਂ ਜਦੋਂ ਸ਼ਾਂਤਮਈ ਢੰਗ ਨਾਲ ਕੇਸਾਂ ਦਾ ਨਿਪਟਾਰਾ ਹੁੰਦਾ ਹੇ ਤਾਂ ਸਮਾਜ ਵਿੱਚ ਭਾਈਚਾਰਕ ਸਾਂਝ ਬਣੀ ਰਹਿੰਦੀ ਹੇਲੋਕਾਂ ਦਾ ਆਪਸ ਵਿੱਚ ਪਿਆਰ ਵੱਧਦਾ ਹੇੇ ਅਤੇ ਅਦਾਲਤਾ ਦਾ ਵੀ ਵਾਧੂ ਦੇ ਝਗੜਿਆ ਦਾ ਬੋਝ ਘੱਟਦਾ ਹੈਲੋਕ ਅਦਾਲਤਾਂ ਵਿੱਚ ਫੈਸਲਾ ਹੋਣ ਉਪਰੰਤ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਧਿਰਾਂ ਨੂੰ ਵਾਪਸ ਮਿਲ ਜਾਂਦੀ ਹੈ

ਸਫਲਤਾ ਦੀਆਂ ਕਹਾਣੀਆਂ:

ਇਸ ਨੈਸ਼ਨਲ ਲੋਕ ਅਦਾਲਤ ਦੌਰਾਨ ਇਕ ਦਿਵਾਨੀ ਝਗੜਾ ਜਿਸ ਵਿੱਚ ਦੋਹਾਂ ਧਿਰਾਂ ਕਾਫੀ ਲੰਮੇ ਸਮੇਂ ਤੋਂ ਅਦਾਲਤ ਵਿੱਚ ਮੁੱਕਦਮਾ ਝਗੜ ਰਹੀਆਂ ਸਨ ਵਿੱਚ ਰਾਜੀਨਾਮਾ ਅਤੇ ਇਕ ਹੋਰ ਸਟੇਟ ਬੈਂਕ ਆਫ ਇੰਡੀਆ ਦਾ 10 ਲੱਖ ਦੀ ਰਿਕਵਰੀ ਦਾ ਮੁਕੱਦਮਾਇਹਨਾ ਝਗੜੀਆਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਰਜਾਮੰਦੀ ਨਾਲ 3 ਲੱਖ 70 ਹਜਾਰ ਵਿੱਚ ਅਦਾਲਤ ਮਿਸ ਸੁਪਰੀਤ ਕੌਰਜੱਜ ਸਾਹਿਬ ਵੱਲੋਂ ਕਰਵਾਇਆ ਗਿਆ

ਇਸ ਦੇ ਨਾਲ ਹੀ ਇੱਕ 70 ਲੱਖ ਦੇ ਚੈੱਕ ਬਾਉਂਸ ਦਾ ਮੁਕਦਮਾਂਵਰੀਸ਼ ਕੁਮਾਰ ਹੁਰੀਆਂ ਬਨਾਮ ਮਹੇਸ਼ ਬੱਬਰਅਦਾਲਤ ਸ਼੍ਰੀ ਗਗਨਦੀਪ ਸਿੰਘਕੈਂਥ ਜੱਜਵੱਲੋਂ 30 ਲੱਖ ਵਿੱਚ ਦੋਹਾਂ ਧਿਰਾ ਦੀ ਰਜਾਮੰਦੀ ਨਾਲ ਨਿਭੜੀਆ

ਇਸੇ ਤਰ੍ਹਾਂ ਹੀ ਇਕ ਚੈੱਕ ਬਾਉਂਸ ਦੇ ਮੁਕਦਮੇਂ ਦਾ ਫੇਸਲਾ ਮਿਸ ਨਿਲਮ ਜੱਜ ਸਾਹਿਬ ਵੱਲੋਂ 26 ਲੱਖ 45 ਹਜਾਰ ਵਿੱਚ ਕਰਵਾਇਆ ਗਿਆ

ਇਸ ਦੇ ਨਾਲ ਲੋਕ ਅਦਾਲਤਾਂ ਦੇ ਮੁੱਢਲੇ ਟੀਚੇ ਸਦਭਾਵਨਾ ਨੂੰ ਉਤਸ਼ਾਹਿਤ ਕਰਨਾ ਅਤੇ ਸਮਝੋਤੀਆਂ ਰਾਹੀਂ ਝਗੜੀਆਂ ਦਾ ਨਿਪਟਾਰਾ ਕਰਨਾ  ਨੂੰ ਪੁਰਾ ਕੀਤਾ ਗਿਆ ਜਿਸ ਕਾਰਨ ਪਾਰਟੀਆਂ ਦਾ ਕੀਮਤੀ ਸਮਾਂ ਅਤੇ ਪੈਸੇ ਦੀ ਬਚਤ ਹੋਈ

Leave a Reply

Your email address will not be published. Required fields are marked *